14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਪਿੰਡ ਬੱਲ ਲੱਭੇ ਦਰਿਆ ਵਿਖੇ ਅਸਮਾਨੀ ਬਿਜਲੀ ਡਿੱਗਣ ਕਰਕੇ ਅੱਗ ਲੱਗਣ ਕਾਰਨ ਕਿਸਾਨ ਪਰਿਵਾਰ ਦਾ 25 ਲੱਖ ਦਾ ਨੁਕਸਾਨ

Ad Position 21
No active advertisement
ਅਜੀਤ ਡੈਸਕ 04-06-2026

ਅਜਨਾਲਾ, 3 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਤੋਂ ਥੋੜੀ ਦੂਰ ਵੱਸੇ ਪਿੰਡ ਬੱਲ ਲੱਭੇ ਦਰਿਆ ਵਿਖੇ ਅੱਜ ਸਵੇਰੇ ਤੜਕਸਾਰ ਅਸਮਾਨੀ ਬਿਜਲੀ ਡਿੱਗਣ ਕਾਰਨ ਇਕ ਕਿਸਾਨ ਦੇ ਘਰ ਦੇ ਥੱਲੇ ਬਣੇ ਗੋਦਾਮ ਨੂੰ ਭਿਆਨਕ ਅੱਗ ਲੱਗ ਗਈ | ਅੱਗ ਇੰਨੀ ਤੇਜ਼ ਸੀ ਕਿ ਦੇਖਦੇ ਹੀ ਦੇਖਦੇ ਟਰੈਕਟਰ ਸਮੇਤ ਹੋਰ ਕੀਮਤੀ ਸਾਮਾਨ ਸੜ ਕੇ ਸੁਆਹ ਹੋ ਗਿਆ | ਪ੍ਰਭਾਵਿਤ ਕਿਸਾਨ ਜਗਦੀਪ ਸਿੰਘ ਪੁੱਤਰ ਕਸ਼ਮੀਰ ਸਿੰਘ ਸਾਬਕਾ ਸਰਪੰਚ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਅੱਜ ਸਵੇਰੇ ਤੜਕਸਾਰ ਜਦੋਂ ਬਾਰਿਸ਼ ਸ਼ੁਰੂ ਹੋਈ ਤਾਂ ਇਕਦਮ ਅਸਮਾਨੀ ਬਿਜ਼ਲੀ ਡਿੱਗਣ ਕਾਰਨ ਉਨ੍ਹਾਂ ਦੇ ਟਰੈਕਟਰ ਦੀ ਤੇਲ ਵਾਲੀ ਟੈਂਕੀ ਨੂੰ ਅੱਗ ਲੱਗ ਗਈ ਤੇ ਕੁਝ ਮਿੰਟਾਂ ਵਿਚ ਹੀ ਅੱਗ ਨੇ ਭਿਆਨਕ ਰੂਪ ਧਾਰਨ ਕਰਦਿਆਂ ਪੂਰੇ ਟਰੈਕਟਰ ਨੂੰ ਆਪਣੀ ਲਪੇਟ ਵਿਚ ਲੈ ਲਿਆ, ਜਿਸ ਕਾਰਨ ਟਰੈਕਟਰ ਦੇ ਪਿੱਛੇ ਪਏ ਵੱਡੇ ਟਰਾਲੇ, ਗੋਦਾਮ ਵਿਚ ਪਈ ਤੂੜੀ, ਮੋਟਰਸਾਈਕਲ, ਕੀਮਤੀ ਲੱਕੜ, ਕਰਨੋਲੀ ਅਤੇ ਖਾਦ ਸਮੇਤ ਹੋਰ ਸਾਮਾਨ ਨੂੰ ਵੀ ਅੱਗ ਲੱਗ ਗਈ | ਉਨ੍ਹਾਂ ਦੱਸਿਆ ਕਿ ਜਦੋਂ ਟਰੈਕਟਰ ਦਾ ਟਾਇਰ ਫਟਿਆ ਤਾਂ ਉਨ੍ਹਾਂ ਨੂੰ ਅੱਗ ਲੱਗਣ ਦਾ ਪਤਾ ਲੱਗਾ ਤਾਂ ਉਨ੍ਹਾਂ ਆਂਢ ਗੁਆਂਡ ਵਿਚ ਰੌਲਾ ਪਾਇਆ ਤਾਂ ਸਾਰਾ ਪਿੰਡ ਇਕੱਠਾ ਹੋ ਗਿਆ ਤੇ ਸਾਰੇ ਲੋਕਾਂ ਵਲੋਂ ਭਾਰੀ ਜੱਦੋ ਜਹਿਦ ਅਤੇ ਅਜਨਾਲਾ ਤੋਂ ਪਹੁੰਚੀ ਫਾਇਰ ਬਿ੍ਗੇਡ ਦੀ ਗੱਡੀ ਤੇ ਆਏ ਕਰਮਚਾਰੀਆਂ ਵਲੋਂ ਬੜੀ ਮੁਸ਼ਕਿਲ ਨਾਲ ਅੱਗ 'ਤੇ ਕਾਬੂ ਪਾਇਆ | ਜਗਦੀਪ ਸਿੰਘ ਨੇ ਅੱਗੇ ਦੱਸਿਆ ਕਿ ਜੇਕਰ ਜਲਦੀ ਅੱਗ 'ਤੇ ਕਾਬੂ ਨਾਂ ਪਾਇਆ ਜਾਂਦਾ ਤਾਂ ਉਨ੍ਹਾਂ ਦੇ ਰਿਹਾਇਸ਼ੀ ਕਮਰਿਆਂ ਵਿਚ ਵੀ ਅੱਗ ਲੱਗ ਸਕਦੀ ਸੀ | ਉਸਨੇ ਦੱਸਿਆ ਕਿ ਅੱਗ ਲੱਗਣ ਕਾਰਨ ਉਸਦਾ 25 ਲੱਖ ਰੁਪਏ ਤੋਂ ਵੱਧ ਨੁਕਸਾਨ ਹੋ ਗਿਆ ਹੈ | ਇਸ ਮੌਕੇ ਪ੍ਰਭਾਵਿਤ ਕਿਸਾਨ ਜਗਦੀਪ ਸਿੰਘ ਅਤੇ ਸਰਪੰਚ ਜਸਜੀਤ ਸਿੰਘ ਬੱਬੂ ਸਮੇਤ ਪਿੰਡ ਦੇ ਹੋਰਨਾਂ ਪਤਵੰਤਿਆਂ ਨੇ ਸਰਕਾਰ ਅਤੇ ਪ੍ਰਸ਼ਾਸਨ ਤੋਂ ਹੋਏ ਭਾਰੀ ਨੁਕਸਾਨ ਲਈ ਮੁਆਵਜ਼ੇ ਦੀ ਮੰਗ ਕੀਤੀ ਹੈ |

Ad Position 22
No active advertisement
ਪਿਛਲੀ ਖ਼ਬਰ ਚੋਗਾਵਾਂ 'ਚ ਸਾਲਾਨਾ ਸੱਭਿਆਚਾਰਕ ਮੇਲਾ ਤੇ ਕੁਸ਼ਤੀ ਦੰਗਲ ਕਰਵਾਇਆ ਅਗਲੀ ਖ਼ਬਰ ਸਿੱਖ ਜੀਵਨ ਜਾਚ ਸੰਸਥਾ ਵਲੋਂ ਜਗਦੀਪ ਸਿੰਘ ਬੱਲੀ ਦਾ ਸਨਮਾਨ
Ad Position 24