22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਪਿੰਡ ਧਿਆਨਪੁਰ ਤੋਂ ਕਈ ਆਗੂ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ

Ad Position 21
No active advertisement
ਅਜੀਤ ਡੈਸਕ 05-06-2026
ਬਾਬਾ ਬਕਾਲਾ ਸਾਹਿਬ, 4 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਹਲਕਾ ਬਾਬਾ ਬਕਾਲਾ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਤੇ ਸਾਬਕਾ ਵਿਧਾਇਕ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾ ਨੂੰ ਉਦੋਂ ਵੱਡਾ ਬੱਲ ਮਿਲਿਆ, ਜਦੋਂ ਨਜ਼ਦੀਕੀ ਪਿੰਡ ਧਿਆਨਪੁਰ ਤੋਂ ਕਈ ਸੀਨੀਅਰ ਆਗੂਆਂ ਨੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਣ ਦਾ ਐਲਾਨ ਕਰ ਦਿੱਤਾ | ਅੱਜ ਇੱਥੇ ਸਾਬਕਾ ਸਰਪੰਚ ਹੰਸਰਾਜ ਸਿੰਘ ਧਿਆਨਪੁਰ ਦੀ ਪ੍ਰੇਰਨਾ ਸਦਕਾ ਸ਼ਾਮਿਲ ਹੋਣ ਵਾਲੇ ਆਗੂਆਂ ਵਿਚ ਸੁਖਵਿੰਦਰ ਸਿੰਘ ਸੁੱਖਾ ਮੈਂਬਰ ਪੰਚਾਇਤ, ਮਹੈਣ ਸਿੰਘ ਸਾ: ਸਰਪੰਚ ਦੇ ਭਤੀਜੇ ਦਿਲਬਾਗ ਸਿੰਘ ਮੈਂਬਰ ਪੰਚਾਇਤ ਅਤੇ ਨਰੈਣ ਸਿੰਘ ਸਾ: ਸਰਪੰਚ ਦੇ ਭਤੀਜੇ ਦਵਿੰਦਰ ਸਿੰਘ ਦੇ ਨਾਮ ਵਰਨਣਯੋਗ ਹਨ | ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾ ਨੇ ਉਕਤ ਆਗੂਆਂ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ ਅਤੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਅਤੇ ਪ੍ਰਾਪਤੀਆਂ ਤੋ ਪ੍ਰਭਾਵਿਤ ਹੁੰਦਿਆਂ ਉਕਤ ਆਗੂ ਸ਼੍ਰੋਮਣੀ ਅਕਾਲੀ ਦਲ ਨਾਲ ਜੁੜੇ ਹਨ, ਜਿਨ੍ਹਾਂ ਦਾ ਪਾਰਟੀ ਵਿਚ ਪੂਰਾ ਬਣਦਾ ਮਾਣ-ਸਤਿਕਾਰ ਹੋਵੇਗਾ | ਇਸ ਮੌਕੇ ਸਾ: ਸਰਪੰਚ ਹੰਸਰਾਜ ਸਿੰਘ ਧਿਆਨਪੁਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬੀਆਂ ਦੀ ਮਾਂ ਪਾਰਟੀ ਹੈ ਅਤੇ ਪੰਜਾਬੀਆਂ ਦਾ ਭਵਿੱਖ ਇਨ੍ਹਾਂ ਦੇ ਹੱਥਾਂ ਵਿਚ ਹੀ ਸੁਰੱਖਿਅਤ ਹੈ | ਇਸ ਮੌਕੇ ਪਿ੍ੰਸੀਪਲ ਦਿਲਬਾਗ ਸਿੰਘ ਮਾਨ, ਪ੍ਰਗਟ ਸਿੰਘ ਠੱਠੀਆਂ ਸਾਬਕਾ ਸਰਪੰਚ, ਕੰਵਰ ਨੌਨਿਹਾਲ ਸਿੰਘ, ਰੇਸ਼ਮ ਸਿੰਘ ਜੇ.ਸੀ.ਬੀ. ਵਾਲੇ, ਦਲਬੌਰ ਸਿੰਘ, ਪ੍ਰਤਾਪ ਸਿੰਘ, ਗੁਰਦੇਵ ਸਿੰਘ ਸਾਵਣ ਸਿੰਘ ਨਗਰ, ਗੁਰਵਿੰਦਰ ਸਿੰਘ ਕਾਲੇਕੇ, ਜੋਗਿੰਦਰ ਸਿੰਘ ਪਾਇਲਟ, ਜਸਵਿੰਦਰ ਸਿੰਘ ਕਾਲਾ ਤੇ ਹੋਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਇੰਟਰ ਸਕੂਲ ਸਟੇਟ ਟੂਰਨਾਮੈਂਟ 'ਚ ਗੁਰੂ ਸਾਗਰ ਸਕੂਲ ਦੀਆਂ ਟੀਮਾਂ ਦਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਨੰਬਰਦਾਰ ਮਹਿੰਦਰ ਸਿੰਘ ਥੋਥੀਆਂ ਨੂੰ ਸ਼ਰਧਾਂਜ਼ਲੀਆਂ ਭੇਟ
Ad Position 24