22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਪੈਨਸ਼ਨਰ ਤੇ ਸੀਨੀਅਰ ਸਿਟੀਜਨ ਐਸੋਸੀਏਸ਼ਨ ਦਾ ਵਫ਼ਦ ਸਾਬਕਾ ਏ. ਡੀ. ਜੀ. ਪੀ. ਉਮਰਾ ਨੰਗਲ ਨੂੰ ਮਿਲਿਆ <br/>

Ad Position 21
No active advertisement
ਪਰਮਰਾਜ ਸਿੰਘ ਉਮਰਾ ਨੰਗਲ ਸਾਬਕਾ ਏ.ਡੀ.ਜੀ.ਪੀ. ਨਾਲ ਮੁਲਾਕਾਤ ਦੌਰਾਨ ਪੈਨਸ਼ਨਰ ਅਤੇ ਸੀਨੀਅਰ ਸਿਟੀਜਨ ਐਸੋਸੀਏਸ਼ਨ, ਤਹਿਸੀਲ ਬਾਬਾ ਬਕਾਲਾ ਸਾਹਿਬ ਦੇ ਜਨਰਲ ਸਕੱਤਰ ਹੈੱਡਮਾਸਟਰ ਬਲਦੇਵ ਸਿੰਘ ਬੱਲ ਸਠਿਆਲਾ ਤੇ ਹੋਰ | ਤਸਵੀਰ : ਸ਼ੇਲਿੰਦਰਜੀਤ ਸਿੰਘ ਰਾਜਨ <br/> 05-06-2026
ਬਾਬਾ ਬਕਾਲਾ ਸਾਹਿਬ, 4 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਪੰਜਾਬ ਸਟੇਟ ਪੈਨਸ਼ਨਰਜ਼ ਅਤੇ ਸੀਨੀਅਰ ਸਿਟੀਜਨ ਵੇਲਫੇਅਰ ਕੰਨਫਡਰੇਸ਼ਨ ਐਸੋਸੀਏਸ਼ਨ (ਰਜਿ:), ਤਹਿਸੀਲ ਬਾਬਾ ਬਕਾਲਾ ਸਾਹਿਬ ਵਲੋਂ ਤਹਿਸੀਲ ਪ੍ਰਧਾਨ ਹਰਭਜਨ ਸਿੰਘ ਖੇਲਾ ਦੀ ਅਗਵਾਈ ਹੇਠ ਵਫ਼ਦ ਪਰਮਰਾਜ ਸਿੰਘ ਉਮਰਾ ਨੰਗਲ ਸਾਬਕਾ ਏ.ਡੀ.ਜੀ.ਪੀ. ਨੂੰ ਮਿਲਿਆ ਅਤੇ ਜਿੱਥੇ ਉਨ•ਾਂ ਨਾਲ ਕਈ ਮਸਲਿਆਂ ਤੇ ਗੱਲਬਾਤ ਸਾਂਝੀ ਕੀਤੀ, ਉਨ੍ਹਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪੈਨਸ਼ਨਰ ਅਤੇ ਸੀਨੀਅਰ ਸਿਟੀਜਨ ਐਸੋਸੀਏਸ਼ਨ ਦੇ ਜਨਰਲ ਸਕੱਤਰ ਹੈੱਡਮਾਸਟਰ ਬਲਦੇਵ ਸਿੰਘ ਬੱਲ ਸਠਿਆਲਾ, ਪੂਰਨ ਸਿੰਘ ਸੰਧੂ ਠੱਠੀਆਂ ਮੀਤ ਪ੍ਰਧਾਨ, ਮਾ: ਮਨਜੀਤ ਸਿੰਘ ਵੱਸੀ, ਮੱਖਣ ਸਿੰਘ ਭੈਣੀਵਾਲਾ, ਡਾ: ਕੁਲਵੰਤ ਸਿੰਘ ਬਾਠ ਬਾਬਾ ਬਕਾਲਾ ਸਾਹਿਬ ਨੇ ਸ: ਉਮਰਾ ਨੰਗਲ ਵਲੋਂ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਪੰਜਾਬ ਸਟੇਟ ਪੈਨਸ਼ਨਰਜ਼ ਅਤੇ ਸੀਨੀਅਰ ਸਿਟੀਜਨ ਵੇਲਫੇਅਰ ਕੰਨਫਡਰੇਸ਼ਨ ਐਸੋਸੀਏਸ਼ਨ (ਰਜਿ:), ਤਹਿਸੀਲ ਬਾਬਾ ਬਕਾਲਾ ਸਾਹਿਬ ਵਲੋਂ ਬਹੁਤ ਜਲਦ ਹੀ ਇਕ ਵਿਸ਼ੇਸ਼ ਸਮਾਗਮ ਕਰਕੇ ਉਮਰਾ ਨੰਗਲ ਨੂੰ ਸਨਮਾਨਿਤ ਕੀਤਾ ਜਿਾਵੇਗਾ | ਪਰਮਰਾਜ ਸਿੰਘ ਉਮਰਾ ਨੰਗਲ ਨੇ ਵਫ਼ਦ ਨੂੰ ਜੀ ਆਇਆਂ ਕਿਹਾ ਅਤੇ ਪੰਜਾਬ ਸਟੇਟ ਪੈਨਸ਼ਨਰਜ਼ ਅਤੇ ਸੀਨੀਅਰ ਸਿਟੀਜਨ ਵੇਲਫੇਅਰ ਕੰਨਫਡਰੇਸ਼ਨ ਐਸੋਸੀਏਸ਼ਨ (ਰਜਿ:), ਤਹਿਸੀਲ ਬਾਬਾ ਬਕਾਲਾ ਸਾਹਿਬ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈਕੇ ਕੀਤੇ ਜਾਣ ਵਾਲੇ ਸੰਘਰਸ਼ ਦੀ ਸਰਾਹਨਾ ਕਰਦਿਆਂ ਕਿਹਾ ਕਿ ਉਹ ਪੈਨਸ਼ਨਰ ਐਸੋਸੀਏਸ਼ਨ ਨੂੰ ਹਰ ਪੱਖ ਤੋਂ ਬਣਦਾ ਸਹਿਯੋਗ ਦੇਣਗੇ |

Ad Position 22
No active advertisement
ਪਿਛਲੀ ਖ਼ਬਰ ਨੰਬਰਦਾਰਾ ਯੂਨੀਅਨ ਵਲੋਂ ਹੱਕੀ ਮੰਗਾਂ ਨੂੰ ਲੈ ਕੇ ਰੋਸ ਮੀਟਿੰਗ <br/> ਅਗਲੀ ਖ਼ਬਰ ਮਿਸਲ ਸ਼ਹੀਦਾਂ ਤਰਨਾ ਦਲ ਦੇ ਸੇਵਕ ਭਾਈ ਮੁਖਤਾਰ ਸਿੰਘ ਰਤਨਗੜ੍ਹ ਨੂੰ ਸ਼ਰਧਾਂਜਲੀਆਂ ਭੇਟ
Ad Position 24