06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਪਿੰਡ ਦੌਲ਼ੋ ਨੰਗਲ ਵਿਖੇ ਜੂਨ 1984 ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸਮਾਗਮ ਅੱਜ-ਬਾਬਾ ਜਸਵੰਤ ਸਿੰਘ

Ad Position 21
No active advertisement
ਅਜੀਤ ਡੈਸਕ 06-06-2026
ਬਾਬਾ ਬਕਾਲਾ ਸਾਹਿਬ, 5 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਮੁੱਖ ਸੇਵਾਦਾਰ ਬਾਬਾ ਜਸਵੰਤ ਸਿੰਘ ਨੇ ਦੱਸਿਆ ਹੈ ਕਿ ਗੁਰਦੁਆਰਾ ਢਾਬਸਰ ਸਾਹਿਬ ਢਾਬਸਰ ਅਕੈਡਮੀ ਬਾਬਾ ਬਕਾਲਾ ਸਾਹਿਬ (ਦੌਲੋ ਨੰਗਲ) ਵਿਖੇ ਸੰਤ ਬਾਬਾ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ, ਜੂਨ 84 ਦੇ ਸ਼ਹੀਦ ਸਿੰਘਾਂ ਦੀਆਂ ਯਾਦਾਂ ਅੰਦਰ ਅਤੇ ਗੁਰਦੁਆਰਾ ਢਾਬਸਰ ਸਾਹਿਬ ਵਿਖੇ ਪਿਛਲੇ ਪੰਜ ਸਾਲਾਂ ਤੋਂ ਭਾਈ ਹਰਵਿੰਦਰ ਸਿੰਘ ਹਜ਼ੂਰੀ ਕਥਾ ਵਾਚਕ (ਢਾਬਸਰ ਅਕੈਡਮੀ) ਵਲੋਂ ਕੀਤੀ ਜਾ ਰਹੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪੂਰਨ ਬਾਣੀ ਦੀ ਕਥਾ ਵਿਚਾਰਾਂ ਦੀ ਸੰਪੂਰਨਤਾ ਨੂੰ ਸਮਰਪਿਤ 27ਵਾਂ ਮਹਾਨ ਗੁਰਮਤਿ ਸਮਾਗਮ ਅੱਜ ਮਿਤੀ 6 ਜੂਨ, ਦਿਨ ਸ਼ਨੀਵਾਰ ਨੂੰ ਸਾਧ ਸੰਗਤ ਦੇ ਸਹਿਯੋਗ ਨਾਲ ਮਨਾਇਆ ਜਾਵੇਗਾ | ਜਿਸ ਵਿਚ ਦਸਮੇਸ਼ ਗੁਰਮਤਿ ਸੰਗੀਤ ਅਕੈਡਮੀ ਰਜਿ: ਦੇ ਵਿਦਿਆਰਥੀ ਸਿੰਘ ਗੁਰਬਾਣੀ ਕੀਰਤਨ ਜਸ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ | ਬਾਬਾ ਜਸਵੰਤ ਸਿੰਘ ਨੇ ਸਮੂਹ ਸੰਗਤਾਂ ਨੂੰ ਇਨ੍ਹਾਂ ਸਮਾਗਮਾਂ ਵਿਚ ਹੁੰਮ ਹੁਮਾ ਕੇ ਪਹੁੰਚਣ ਦੀ ਅਪੀਲ ਕੀਤੀ ਹੈ |

Ad Position 22
No active advertisement
ਪਿਛਲੀ ਖ਼ਬਰ ਐੱਸ. ਆਈ. ਆਰ. ਸੰਬੰਧੀ ਹਲਕਾ ਅਜਨਾਲਾ ਦੇ ਸਮੂਹ ਪੋਲਿੰਗ ਸਟੇਸ਼ਨਾਂ 'ਤੇ 7 ਨੂੰ ਲੱਗਣਗੇ ਵਿਸ਼ੇਸ਼ ਕੈਂਪ-ਐਸ. ਡੀ. ਐਮ.... ਅਗਲੀ ਖ਼ਬਰ ਵਾਤਾਵਰਨ ਨੂੰ ਸਾਫ਼-ਸੁਥਰਾ ਰੱਖਣ ਲਈ ਹਰੇਕ ਵਿਦਿਆਰਥੀ ਇਕ ਰੁੱਖ ਲਗਾ ਕੇ ਆਪਣਾ ਫਰਜ਼ ਨਿਭਾਵੇ-ਡਾ. ਐੱਮ. ਐੱਮ. ਆਨੰਦ <b...
Ad Position 24
No active advertisement