25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਸਿਆਸੀ ਬਦਲਾਖੋਰੀ ਨਾਲ ਬਿਕਰਮ ਸਿੰਘ ਮਜੀਠੀਆ ਦਾ ਸਿਆਸੀ ਕੱਦ ਹੋਰ ਉੱਚਾ ਹੋਇਆ : ਪ੍ਰਧਾਨ ਦਿਆਲ ਸਿੰਘ ਖਿਲਚੀਆਂ <br/>

Ad Position 21
No active advertisement
ਅਜੀਤ ਡੈਸਕ 07-06-2026
ਬਾਬਾ ਬਕਾਲਾ ਸਾਹਿਬ, 6 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਨਗਰ ਕੌਂਸਲ ਮਜੀਠਾ ਦੀਆਂ ਚੋਣਾਂ ਵਿਚ ਹੋਈ ਹਾਰ ਤੋਂ ਬੁਖਲਾਈ ਪੰਜਾਬ ਸਰਕਾਰ ਵਲੋਂ ਬਿਕਰਮ ਸਿੰਘ ਮਜੀਠੀਆ ਅਤੇ ਹੋਰਨਾਂ ਖ਼ਿਲਾਫ਼ ਵੱਖ- ਵੱਖ ਧਾਰਾਵਾਂ ਤਹਿਤ ਝੂਠਾ ਪਰਚਾ ਦਰਜ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੱਚ ਦੀ ਆਵਾਜ਼ ਦਬਾਉਣ ਦੀ ਹੋਛੀ ਹਰਕਤ ਕੀਤੀ ਤੇ ਇਸ ਲਈ ਪੰਜਾਬ ਸਰਕਾਰ ਨੂੰ ਮੂੰਹ ਦੀ ਖਾਣੀ ਪਵੇਗੀ | ਇਹ ਵਿਚਾਰ ਅੱਜ ਇੱਥੇ ਹਲਕਾ ਬਾਬਾ ਬਕਾਲਾ ਸਾਹਿਬ ਦੇ ਸੀਨੀਅਰ ਅਕਾਲੀ ਆਗੂ ਸ: ਦਿਆਲ ਸਿੰਘ ਖਿਲਚੀਆਂ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਦਲਿਤ ਵਿੰਗ) ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸਾਂਝੇ ਕੀਤੇ | ਉਨ੍ਹਾਂ ਕਿਹਾ ਕਿ ਸਿਆਸੀ ਬਦਲਾਖੋਰੀ ਤਹਿਤ ਹੀ ਕਾਨੂੰਨ ਨੂੰ ਸ਼ਿਕੇ 'ਤੇ ਟੰਗਦੇ ਹੋਏ ਇਹ ਝੂਠਾ ਮੁਕੱਦਮਾ ਦਰਜ ਕਰਕੇ ਇਹ ਦੱਸ ਦਿੱਤਾ ਹੈ ਕਿ ਇਹ ਪਰਚਾ ਕੇਵਲ ਹਾਰ ਦੀ ਬੁਖ਼ਲਾਹਟ ਦਾ ਨਤੀਜਾ ਹੈ | ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਦੀ ਸਿਆਸੀ ਬਦਲਾਖੋਰੀ ਨਾਲ ਬਿਕਰਮ ਸਿੰਘ ਮਜੀਠੀਆ ਦਾ ਸਿਆਸੀ ਕੱਦ ਹੋਰ ਉੱਚਾ ਹੋਇਆ ਹੈ ਅਤੇ ਸਰਕਾਰ ਵਲੋਂ ਇਸ ਵਿਚ ਸਰਕਾਰੀ ਮਸ਼ੀਨਰੀ ਦਾ ਗ਼ਲਤ ਇਸਤੇਮਾਲ ਕੀਤਾ ਜਿਸ ਦਾ ਖੁਮਿਆਜਾ ਨਿੱਜੀ ਲੜਾਈ ਬਣਾਕੇ ਚੱਲ ਰਹੀ 'ਆਪ' ਸਰਕਾਰ ਨੂੰ ਚੁਕਾਉਣਾ ਪਵੇਗਾ, ਕਿਉਂਕਿ ਇਹ ਕੇਸ ਮਾਣਯੋਗ ਅਦਾਲਤ ਵਿਚ ਇਕ ਦਿਨ ਰੱਦ ਹੋਵੇਗਾ |

Ad Position 22
No active advertisement
ਪਿਛਲੀ ਖ਼ਬਰ ਜੂਨ '84 ਦੇ ਸ਼ਹੀਦ ਸਿੰਘਾਂ ਦੀ ਯਾਦ 'ਚ ਤਰਨਾ ਦਲ ਵਲੋਂ ਛਬੀਲ ਤੇ ਗੁਰੂ ਦੇ ਅਟੁੱਟ ਲੰਗਰ ਲਗਾਏ <br/> ਅਗਲੀ ਖ਼ਬਰ ਹਲਕਾ ਬਾਬਾ ਬਕਾਲਾ ਸਾਹਿਬ ਦੇ ਸਰਕਾਰੀ ਸਕੂਲਾਂ 'ਚ ਬਣੇ ਬੂਥਾਂ 'ਤੇ ਐੱਸ.ਆਰ ਸਪੈਸ਼ਲ ਅੱਜ
Ad Position 24