06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਗੁਰਦੁਆਰਾ ਨੌਵੀਂ ਪਾਤਸ਼ਾਹੀ ਵਿਖੇ ਸਮੂਹ ਸ਼ਹੀਦ ਸਿੰਘਾਂ ਦੀ ਯਾਦ 'ਚ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 09-06-2026
ਬਾਬਾ ਬਕਾਲਾ ਸਾਹਿਬ, 8 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਇੱਥੇ ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਜੂਨ 1984 ਤੀਸਰੇ ਘੱਲੂਘਾਰੇ ਨੂੰ ਸਮਰਪਿਤ ਸਮੂਹ ਸ਼ਹੀਦਾਂ ਸਿੰਘਾਂ ਦੀ ਯਾਦ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ਼੍ਰੋਮਣੀ ਕਮੇਟੀ ਵਲੋਂ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਉਪਰੰਤ ਭਾਈ ਮਨਪ੍ਰੀਤ ਸਿੰਘ ਦੇਵੀਦਾਸਪੁਰ-ਭਾਈ ਬਲਜਿੰਦਰ ਸਿੰਘ ਗਹਿਰੀ ਮੰਡੀ ਦੇ ਰਾਗੀ ਜਥੇ ਨੇ ਕੀਰਤਨ ਰਾਹੀਂ ਭਾਈ ਰਛਪਾਲ ਸਿੰਘ ਗ੍ਰੰਥੀ ਸਿੰਘ ਨੇ ਕਥਾ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਹੈੱਡ ਗ੍ਰੰਥੀ ਗਿਆਨੀ ਹਰਦੇਵ ਸਿੰਘ ਨੇ ਸਰਬੱਤ ਦੇ ਭਲੇ ਲਈ ਅਤੇ ਸਮੂਹ ਸ਼ਹੀਦਾਂ ਲਈ ਅਰਦਾਸ ਬੇਨਤੀ ਕੀਤੀ | ਇਸ ਮੌਕੇ ਸਾਬਕਾ ਵਿਧਾਇਕ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾ ਮੈਂਬਰ ਸ਼੍ਰੋਮਣੀ ਕਮੇਟੀ, ਐਡੀਸ਼ਨਲ ਮੈਨੇਜਰ ਭਾਈ ਬਲਜੀਤ ਸਿੰਘ ਕੰਗ, ਮੀਤ ਮੈਨੇਜਰ ਭਾਈ ਸ਼ੇਰ ਸਿੰਘ ਅਤੇ ਸਾਬਕਾ ਹੈੱਡਗ੍ਰੰਥੀ ਗਿਆਨੀ ਭੁਪਿੰਦਰ ਸਿੰਘ ਨੇ ਸਮੂਹ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ | ਇਸ ਮੌਕੇ ਜੂਨ 84 ਦੇ ਸ਼ਹੀਦ ਪਰਿਵਾਰਾਂ ਅਤੇ ਕੁਰਬਾਨੀ ਵਾਲੇ ਪਰਿਵਾਰਾਂ ਵਿਚੋਂ ਜਥੇਦਾਰ ਕਸ਼ਮੀਰ ਸਿੰਘ ਜੋਧਪੁਰੀ, ਜਥੇਦਾਰ ਗੁਰਮੀਤ ਸਿੰਘ ਜੋਧਪੁਰੀ ਨੂੰ ਵੀ ਸਨਮਾਨਿਤ ਕੀਤਾ ਗਿਆ | ਇਸ ਮੌਕੇ ਭਾਈ ਅਮਰਜੀਤ ਸਿੰਘ, ਮਾਸਟਰ ਇਕਬਾਲ ਸਿੰਘ, ਤੇਜਿੰਦਰ ਸਿੰਘ ਅਠੌਲ਼ਾ, ਭਾਈ ਜਸਪਾਲ ਸਿੰਘ ਬਲਸਰਾਏ ਪ੍ਰਚਾਰਕ, ਨਰਿੰਜਣ ਸਿੰਘ ਰਿਕਾਰਡ ਕੀਪਰ, ਕਵੀਸ਼ਰ ਬਾਬਾ ਸੁੱਖਾ ਸਿੰਘ ਮਹਿਤਾਬ ਸਿੰਘ ਸਠਿਆਲਾ, ਭਾਈ ਹਰਦੀਪ ਸਿੰਘ, ਜਰਮਨਜੀਤ ਸਿੰਘ ਜਲਾਲ ਉਸਮਾ, ਹਰਭਿੰਦਰ ਸਿੰਘ ਧਾਰੋਵਾਲੀ, ਗੁਰਭੇਜ ਸਿੰਘ ਸਰਾਂ, ਜਗਤਾਰ ਸਿੰਘ, ਹਰਪ੍ਰੀਤ ਸਿੰਘ ਆਨੰਦ, ਤੇਜਿੰਦਰ ਸਿੰਘ ਬੱਲ ਸਠਿਆਲਾ, ਨਿਰਮਲ ਸਿੰਘ, ਜਰਮਨਜੀਤ ਸਿੰਘ ਲੰਗਿਆਂਵਾਲੀ, ਲਵਪ੍ਰੀਤ ਸਿੰਘ, ਤਲਵਿੰਦਰ ਸਿੰਘ, ਚਰਨਜੀਤ ਸਿੰਘ, ਲਖਵਿੰਦਰ ਸਿੰਘ, ਮਨਿੰਦਰ ਸਿੰਘ ਭੁੱਲਰ, ਜਸਵਿੰਦਰ ਸਿੰਘ ਕਾਲਾ, ਮੰਗਦੀਪ ਸਿੰਘ ਤੇ ਹੋਰ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਭਗਵਾਨ ਵਾਲਮੀਕਿ ਸੰਘਰਸ਼ ਦਲ ਦੀ ਮੀਟਿੰਗ ਹੋਈ ਅਗਲੀ ਖ਼ਬਰ ਲਸ਼ਕਰੀ ਨੰਗਲ ਵਿਖੇ ਸਾਲਾਨਾ ਜੋੜ ਮੇਲਾ ਮਨਾਇਆ
Ad Position 24
No active advertisement