ਜੇਠੂਵਾਲ/ਜੈਂਤੀਪੁਰ, 8 ਜੂਨ (ਮਿੱਤਰਪਾਲ ਸਿੰਘ ਰੰਧਾਵਾ, ਭੁਪਿੰਦਰ ਸਿੰਘ ਗਿੱਲ)-ਭਗਵਾਨ ਵਾਲਮੀਕ ਸੰਘਰਸ਼ ਦਲ ਪੰਜਾਬ ਦੀ ਮੀਟਿੰਗ ਹਲਕਾ ਮਜੀਠਾ ਦੇ ਪਿੰਡ ਲੁੱਧੜ ਵਿਖੇ ਗੁਰਪ੍ਰੀਤ ਸਿੰਘ, ਗ੍ਰਹਿ ਵਿਖੇ ਪ੍ਰਧਾਨ ਸਾਹਿਬ ਸਿੰਘ ਨੌਸ਼ਿਹਰਾ ਦੀ ਅਗਵਾਈ ਹੇਠ ਮੀਟਿੰਗ ਹੋਈ ਜਿਸ ਵਿਚ ਭਗਵਾਨ ਵਾਲਮੀਕਿ ਸੰਘਰਸ਼ ਦਲ ਦੇ ਚੇਅਰਮੈਨ ਹਰਦੀਸ਼ ਸਿੰਘ ਭੰਗਾਲੀ ਨੇ ਵਿਸ਼ੇਸ਼ ਤੌਰ ਤੇ ਹਾਜ਼ਰੀ ਭਰੀ ਗਈ | ਇਸ ਮੌਕੇ ਲੁੱਧੜ ਦੀ 11 ਮੈਂਬਰੀ ਇਕਾਈ ਦਾ ਗਠਨ ਕੀਤਾ ਗਿਆ, ਜਿਸ ਵਿਚ ਅੰਮਿ੍ਤਪਾਲ ਸਿੰਘ ਲੁੱਧੜ ਨੂੰ ਬਲਾਕ ਮਜੀਠਾ ਯੂਥ ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਤੇ ਵਿਸ਼ਾਲ ਸਿੰਘ ਭੋਆ ਨੂੰ ਸਰਕਲ ਕੱਥੂਨੰਗਲ ਤੋਂ ਪ੍ਰਧਾਨ ਨਿਯੁਕਤ ਕਰਕੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਅੰਮਿ੍ਤਪਾਲ ਸਿੰਘ ਤੇ ਵਿਸ਼ਾਲ ਭੋਆ ਨੇ ਕਿਹਾ ਕਿ ਜਥੇਬੰਦੀ ਵਲੋਂ ਸੌਂਪੀ ਗਈ ਉਹ ਇਮਾਨਦਾਰੀ ਨਾਲ ਨਿਭਾਉਣਗੇ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚੇਅਰਮੈਨ ਹਰਦੀਸ ਸਿੰਘ ਭੰਗਾਲੀ ਨੇ ਕਿਹਾ ਕਿ ਜਲਦ ਹੀ ਭਗਵਾਨ ਵਾਲਮੀਕ ਸੰਘਰਸ਼ ਦਲ ਵਲੋਂ ਹਲਕਾ ਮਜੀਠਾ ਵਿਚ ਪਿੰਡ ਪੱਧਰ ਤੇ ਇਕਾਈਆਂ ਦਾ ਗਠਨ ਕੀਤਾ ਜਾਵੇਗਾ ਅਤੇ ਜਥੇਬੰਦੀ ਵਲੋਂ ਨਸ਼ਿਆਂ ਖਿਲਾਫ ਮੁਹਿੰਮ ਵਿੱਢੀ ਜਾਵੇਗੀ ਜਿਸ ਵਿਚ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰਹਿਣ ਲਈ ਜਾਗਿ੍ਤ ਕੀਤਾ ਜਾਵੇਗਾ | ਇਸ ਮੌਕੇ ਚੇਅਰਮੈਨ ਹਰਦੀਸ਼ ਸਿੰਘ ਭੰਗਾਲੀ ਤੋਂ ਇਲਾਵਾ ਲਖਬੀਰ ਸਿੰਘ ਮਜੀਠਾ, ਸਾਹਿਬ ਸਿੰਘ ਪ੍ਰਧਾਨ ਨੌਂਸ਼ਹਿਰਾ, ਬੁੱਧ ਹੰਸ ਮਜੀਠਾ, ਨੰਬਰਦਾਰ ਸੁਖਜੀਤ ਸਿੰਘ ਲੁੱਧੜ, ਡਾ. ਦੀਦਾਰ ਸਿੰਘ, ਗੁਰਮੀਤ ਸਿੰਘ ਟੋਨੀ, ਇਕਬਾਲ ਸਿੰਘ ਮਜੀਠਾ, ਮਨਜੀਤ ਸਿੰਘ ਨਾਗ, ਅਵਤਾਰ ਸਿੰਘ, ਸੰਦੀਪ ਸਿੰਘ, ਸੁਖਚੈਨ ਸਿੰਘ, ਬਾਬਾ ਰਾਜਵੀਰ, ਬਾਬਾ ਰਣਜੀਤ ਮਰੜੀ, ਇਕਬਾਲ ਸਿੰਘ, ਸ਼ਮਸ਼ੇਰ ਸਿੰਘ, ਰਾਜਨ ਮਜੀਠਾ ਤੇ ਬੋਬੀ ਮਜੀਠਾ ਆਦਿ ਹਾਜ਼ਰ ਸਨ |
ਭਗਵਾਨ ਵਾਲਮੀਕਿ ਸੰਘਰਸ਼ ਦਲ ਦੀ ਮੀਟਿੰਗ ਹੋਈ
ਅਜੀਤ ਡੈਸਕ
09-06-2026