06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਐੱਸ. ਡੀ. ਐੱਮ. ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

Ad Position 21
No active advertisement
ਅਜੀਤ ਡੈਸਕ 09-06-2026
ਬਾਬਾ ਬਕਾਲਾ ਸਾਹਿਬ, 8 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਐੱਸ. ਡੀ. ਐੱਮ. ਬਾਬਾ ਬਕਾਲਾ ਸਾਹਿਬ ਜਸ਼ਨਜੀਤ ਸਿੰਘ ਦੀ ਪ੍ਰਧਾਨਗੀ ਹੇਠ ਮਾਨਸੂਨ ਸੀਜਨ 2026 ਦੀ ਤਿਆਰੀ ਸੰਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਅਤੇ ਆਉਣ ਵਾਲੇ ਮਾਨਸੂਨ ਸੀਜਨ ਦੀ ਤਿਆਰੀ ਲਈ ਸਾਰੇ ਲੋੜੀਂਦੇ ਪ੍ਰਬੰਧ ਕਰਨ ਲਈ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਿਦਾਇਤਾਂ ਜਾਰੀ ਕੀਤੀਆਂ ਗਈਆਂ | ਐੱਸ.ਡੀ.ਐੱਮ. ਜਸ਼ਨਜੀਤ ਸਿੰਘ ਨੇ ਮਾਨਸੂਨ ਸੀਜਨ ਦੌਰਾਨ ਜਿਹੜੇ ਪਿੰਡ ਜਿਆਦਾ ਗਤੀਸ਼ੀਲ ਹੁੰਦੇ ਹਨ, ਉਨ੍ਹਾਂ ਪਿੰਡਾਂ ਵਿਚ ਦੌਰਾ ਕਰਕੇ ਪਿੰਡਾਂ ਦੇ ਮੁਹਤਬਰ ਵਿਅਕਤੀਆਂ ਨਾਲ ਤਾਲਮੇਲ ਕਰਕੇ ਲੋੜੀਂਦੇ ਪ੍ਰਬੰਧ ਕਰਨ ਲਈ ਅਧਿਕਾਰੀਆਂ ਨੂੰ ਹਦਾਇਤਾਂ ਵੀ ਕੀਤੀਆਂ | ਇਸ ਮੌਕੇ 'ਤੇ ਰੈਵੀਨਿਊ ਵਿਭਾਗ, ਪਸ਼ੂ ਪਾਲਣ ਵਿਭਾਗ, ਖੇਤੀਬਾੜੀ, ਫੂਡ ਸਪਲਾਈ, ਮੈਡੀਕਲ, ਪੁਲਿਸ ਵਿਭਾਗ, ਡਰੇਨੇਜ਼ ਵਿਭਾਗ ਦੇ ਅਧਿਕਾਰੀ ਹਾਜ਼ਰ ਆਏ |
Ad Position 22
No active advertisement
ਪਿਛਲੀ ਖ਼ਬਰ ਭਾਈ ਹਰਬੰਸ ਸਿੰਘ 40 ਪਰਿਵਾਰਾਂ ਨੂੰ ਨਾਲ ਲੈ ਕੇ 'ਅਕਾਲੀ ਦਲ ਵਾਰਿਸ ਪੰਜਾਬ ਦੇ' ਪਾਰਟੀ 'ਚ ਹੋਏ ਸ਼ਾਮਿਲ ਅਗਲੀ ਖ਼ਬਰ ਕਿਸਾਨਾਂ ਤੇ ਮਜ਼ਦੂਰਾਂ ਵਲੋਂ ਮਜੀਠਾ ਵਿਖੇ ਅਰਥੀ ਫੂਕ ਮੁਜ਼ਾਹਰਾ
Ad Position 24
No active advertisement