06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਭਾਈ ਹਰਬੰਸ ਸਿੰਘ 40 ਪਰਿਵਾਰਾਂ ਨੂੰ ਨਾਲ ਲੈ ਕੇ 'ਅਕਾਲੀ ਦਲ ਵਾਰਿਸ ਪੰਜਾਬ ਦੇ' ਪਾਰਟੀ 'ਚ ਹੋਏ ਸ਼ਾਮਿਲ

Ad Position 21
No active advertisement
ਅਜੀਤ ਡੈਸਕ 09-06-2026
ਬਾਬਾ ਬਕਾਲਾ ਸਾਹਿਬ, 8 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਇੱਥੇ ਬਾਬਾ ਬਕਾਲਾ ਸਾਹਿਬ ਉਪ ਮੰਡਲ ਦੇ ਪਿੰਡ ਦੌਲੋ ਨੰਗਲ ਵਿਖੇ 'ਅਕਾਲੀ ਦਲ ਵਾਰਿਸ ਪੰਜਾਬ ਦੇ' ਪਾਰਟੀ ਨੂੰ ਉਦੋਂ ਵੱਡ ਬਲ ਮਿਲਿਆ, ਜਦੋਂ ਭਾਈ ਹਰਬੰਸ ਸਿੰਘ ਮੈਂਬਰ ਪੰਚਾਇਤ, ਸਰਕਲ ਪ੍ਰਧਾਨ ਹਰਪ੍ਰੀਤ ਸਿੰਘ ਪਿੰਡ ਦੋਲੋ ਨੰਗਲ ਦੀ ਟੀਮ ਦੇ ਯਤਨਾਂ ਸਦਕਾ ਬਹੁਤ ਵੱਡਾ ਇਕੱਠ ਕੀਤਾ ਗਿਆ | ਇਸ ਮੌਕੇ ਭਾਈ ਹਰਬੰਸ ਸਿੰਘ ਮੈਂਬਰ ਪੰਚਾਇਤ, 40 ਪਰਿਵਾਰਾਂ ਨੂੰ ਨਾਲ ਲੈ ਕੇ 'ਅਕਾਲੀ ਦਲ ਵਾਰਿਸ ਪੰਜਾਬ ਦੇ' ਪਾਰਟੀ ਵਿਚ ਸ਼ਾਮਿਲ ਹੋ ਗਏ | ਇਸ ਮੌਕੇ ਪਿੰਡ ਦੋਲੋਨੰਗਲ ਤੋਂ ਸ਼ਾਮਿਲ ਹੋਏ ਪਰਿਵਾਰਾਂ ਵਿਚ ਹਰਬੰਸ ਸਿੰਘ ਮੈਂਬਰ ਪੰਚਾਇਤ, ਸ਼ਮਸ਼ੇਰ ਸਿੰਘ, ਗੁਰਪ੍ਰੀਤ ਸਿੰਘ, ਕਰਨਦੀਪ ਸਿੰਘ, ਗੁਰਪ੍ਰੀਤ ਸਿੰਘ, ਪ੍ਰਭਦੀਪ ਸਿੰਘ, ਗੁਰਪ੍ਰੀਤ ਸਿੰਘ, ਨਰਿੰਦਰ ਸਿੰਘ, ਦਲਬੀਰ ਸਿੰਘ, ਜੋਗਿੰਦਰ ਸਿੰਘ, ਆਲਮ ਸਿੰਘ ਦੇ ਨਾਂ ਵਰਣਨਯੋਗ ਹਨ, ਜਿਨ੍ਹਾਂ ਨੂੰ ਹਲਕਾ ਇੰਚਾਰਜ ਸਰਬਜੀਤ ਸਿੰਘ ਖਾਨਪੁਰ ਨੇ ਸਿਰੋਪਾਓ ਦੇਕੇ ਸਨਮਾਨਿਤ ਕੀਤਾ ਅਤੇ ਕਿਹਾ ਕਿ ਪਾਰਟੀ ਵਿਚ ਸ਼ਾਮਿਲ ਹੋਣ ਵਾਲਿਆਂ ਦਾ 'ਅਕਾਲੀ ਦਲ ਵਾਰਿਸ ਪੰਜਾਬ ਦੇ' ਪਾਰਟੀ ਵਿਚ ਬਣਦਾ ਮਾਣ-ਸਤਿਕਾਰ ਹੋਵੇਗਾ | ਇਸ ਮੌਕੇ ਦਫ਼ਤਰ ਇੰਚਾਰਜ ਪ੍ਰਗਟ ਸਿੰਘ ਮੀਆਂਵਿੰਡ, ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਕੰਮੋਕੇ, ਸਰਕਲ ਪ੍ਰਧਾਨ ਹਰਜੀਤ ਸਿੰਘ ਫੇਰੂਮਾਨ, ਬਲਵੰਤ ਸਿੰਘ ਵਜ਼ੀਰ ਭੁੱਲਰ, ਬਲਦੇਵ ਸਿੰਘ ਪ੍ਰਧਾਨ ਰਈਆ, ਸੁੱਖਜੀਤ ਸਿੰਘ ਗਿੱਲ ਖਾਨਪੁਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪਿੰਡ ਕਰਤਾਰਪੁਰ ਵਾਸੀਆਂ ਵਲੋਂ ਐੱਸ. ਐੱਸ. ਪੀ. ਚਾਹਲ ਦਾ ਸਨਮਾਨ ਅਗਲੀ ਖ਼ਬਰ ਐੱਸ. ਡੀ. ਐੱਮ. ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
Ad Position 24
No active advertisement