05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਪੰਜਾਬ ਸਰਕਾਰ ਵਲੋਂ ਭਗਵਾਨ ਵਾਲਮੀਕਿ ਤੀਰਥ ਸਥਲ ਦੇ ਪਾਵਨ ਸਰੋਵਰ ਦੀ ਕੀਤੀ ਜਾਵੇਗੀ ਸਫ਼ਾਈ <br/>

Ad Position 21
No active advertisement
ਪਵਿੱਤਰ ਸਰੋਵਰ ਦੀ ਸਫ਼ਾਈ ਤੋਂ ਪਹਿਲਾਂ ਪਾਵਨ ਜਲ ਨੂੰ ਗਾਗਰਾਂ ਵਿਚ ਭਰਨ ਸਮੇਂ | ਤਸਵੀਰਾਂ : ਗੁਰਵਿੰਦਰ ਸਿੰਘ ਕਲਸੀ <br/> ਸ੍ਰੀ ਵਾਲਮੀਕਿ ਤੀਰਥ ਵਿਖੇ ਪ੍ਰੈੱਸ ਕਾਰਨਫਰੰਸ ਦੌਰਾਨ ਸ੍ਰੀ ਬਾਲ ਜੋਗੀ ਪ੍ਰਗਟ ਨਾਥ, ਸੋਨੀਆ ਮਾਨ, ਵਿਜੇ ਦਾਨਵ, ਬਾਬਾ ਨਛੱਤਰ ਨਾਥ, ਮਧੁਰ ਭਾਟੀਆ ਤੇ ਹੋਰ | <br/> 10-06-2026
ਚੋਗਾਵਾਂ, 9 ਜੂਨ (ਗੁਰਵਿੰਦਰ ਸਿੰਘ ਕਲਸੀ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਭਗਵਾਨ ਵਾਲਮੀਕਿ ਤੀਰਥ ਸਥੱਲ ਦੇ ਪਾਵਨ ਸਰੋਵਰ ਦੀ ਸਫ਼ਾਈ ਲਈ ਵਿਸ਼ੇਸ਼ ਪ੍ਰੋਜੈਕਟ ਸ਼ੁਰੂ ਕੀਤਾ ਜਾ ਰਿਹਾ ਹੈ, ਜਿਸ ਤਹਿਤ ਸਰੋਵਰ ਦੀ ਸਫ਼ਾਈ ਦਾ ਕਾਰਜ ਬਹੁਤ ਜਲਦ ਸ਼ੁਰੂ ਹੋਣ ਜਾ ਰਿਹਾ ਹੈ | ਇਸ ਸੰਬੰਧੀ ਭਗਵਾਨ ਵਾਲਮੀਕਿ ਜੀ ਤੀਰਥ ਸਥਲ ਸ਼ਰਾਇਨ ਬੋਰਡ ਦੇ ਐਡਵਾਈਜਰੀ ਬੋਰਡ ਦੇ ਚੇਅਰਮੈਨ ਸ੍ਰੀ ਬਾਲ ਜੋਗੀ ਪ੍ਰਗਟ ਨਾਥ ਨੇ ਸ੍ਰੀ ਵਾਲਮੀਕਿ ਤੀਰਥ ਵਿਖੇ ਪ੍ਰੈੱਸ ਕਾਰਨਫਰੰਸ ਦੌਰਾਨ ਦੱਸਿਆ ਕਿ ਰਾਜ ਸਰਕਾਰ ਵਲੋਂ ਪਾਵਨ ਸਰੋਵਰ ਦੀ ਸਾਫ ਸਫਾਈ ਲਈ 3.74 ਕਰੋੜ ਰੁਪਏ ਖ਼ਰਚ ਕੀਤੇ ਜਾਣਗੇ, ਜਿਸ ਨਾਲ ਸਰੋਵਰ ਵਿਚੋਂ ਗਾਰ ਕੱਢਣੀ, ਸਾਫ ਰੇਤ ਪਾਉਣੀ ਅਤੇ ਹੋਰ ਵਿਕਾਸ ਕਾਰਜ ਕੀਤੇ ਜਾਣਗੇ | ਉਨ੍ਹਾਂ ਕਿਹਾ ਕਿ ਇਸ ਸੰਬੰਧੀ ਟੈਂਡਰ ਪ੍ਰਕਿਰਿਆ ਪੂਰੀ ਹੋ ਚੁੱਕੀ ਹੈ ਅਤੇ ਜਲਦ ਹੀ ਸਰੋਵਰ ਦੀ ਸਫ਼ਾਈ ਸ਼ੁਰੂ ਹੋ ਜਾਵੇਗੀ | ਪੰਜਾਬ ਸਰਕਾਰ ਵਲੋਂ ਭਗਵਾਨ ਵਾਲਮੀਕਿ ਤੀਰਥ ਸਥੱਲ ਦੇ ਵਿਕਾਸ ਲਈ 17 ਕਰੋੜ 72 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੀ ਪਹਿਲਾਂ ਹੀ ਸ਼ੁਰੂਆਤ ਕੀਤੀ ਜਾ ਚੁੱਕੀ ਹੈ ਅਤੇ ਇਹ ਸਾਰੇ ਵਿਕਾਸ ਕਾਰਜ ਤੇਜ਼ੀ ਨਾਲ ਜਾਰੀ ਹਨ | ਰਾਜ ਸਰਕਾਰ ਵਲੋਂ ਭਗਵਾਨ ਵਾਲਮੀਕਿ ਜੀ ਤੀਰਥ ਸਥੱਲ ਦੇ ਵਿਕਾਸ ਲਈ 17.72 ਕਰੋੜ ਰੁਪਏ ਦੀ ਰਾਸ਼ੀ ਵਿਚੋਂ 3.74 ਕਰੋੜ ਰੁਪਏ ਦੀ ਲਾਗਤ ਨਾਲ ਪਵਿੱਤਰ ਸਰੋਵਰ ਦੀ ਸਾਫ ਸਫਾਈ ਜਿਸ ਵਿਚ ਸਰੋਵਰ ਵਿਚੋਂ ਗਾਰ ਕੱਢਣੀ, ਸਾਫ ਰੇਤ ਪਾਉਣੀ ਅਤੇ ਹੋਰ ਵਿਕਾਸ ਕਾਰਨ ਕੀਤੇ ਜਾਣਗੇ | ਇਸ ਮੌਕੇ ਹਲਕਾ ਰਾਜਾਸਾਂਸੀ ਦੇ ਇੰਚਾਰਜ ਸੋਨੀਆ ਮਾਨ ਨੇ ਕਿਹਾ ਕਿ ਇਸ ਪਾਵਨ ਅਸਥਾਨ ਦੇ ਵਿਕਾਸ ਵਿਚ ਕੋਈ ਕਮੀਂ ਨਹੀਂ ਛੱਡੀ ਜਾਵੇਗੀ | ਇਸ ਤੋਂ ਬਾਅਦ ਸ੍ਰੀ ਬਾਲ ਜੋਗੀ ਪ੍ਰਗਟ ਨਾਥ, ਸੋਨੀਆ ਮਾਨ ਸਮੇਤ ਹੋਰ ਆਗੂਆਂ ਵਲੋਂ ਪਵਿੱਤਰ ਸਰੋਵਰ ਦੀ ਸਫ਼ਾਈ ਤੋਂ ਪਹਿਲਾਂ ਪਾਵਨ ਜਲ ਨੂੰ ਗਾਗਰਾਂ ਵਿਚ ਭਰ ਕੇ ਸੁਰੱਖਿਅਤ ਰੱਖਿਆ ਗਿਆ ਤਾਂ ਜੋ ਸਰੋਵਰ ਦੀ ਸਫ਼ਾਈ ਉਪਰੰਤ ਇਸ ਜਲ ਨੂੰ ਦੁਬਾਰਾ ਸਰੋਵਰ ਵਿਚ ਪਾਇਆ ਜਾ ਸਕੇ | ਇਸ ਮੌਕੇ ਚੇਅਰਮੈਨ ਸਫ਼ਾਈ ਕਰਮਚਾਰੀ ਕਮਿਸ਼ਨ ਚੰਦਨ ਗਰੇਵਾਲ, ਦਲਿਤ ਵਿਕਾਸ ਬੋਰਡ ਦੇ ਚੇਅਰਮੈਨ ਵਿਜੇ ਦਾਨਵ ਨੇ ਵੀ ਭਗਵਾਨ ਵਾਲਮੀਕਿ ਤੀਰਥ ਸਥੱਲ ਦੇ ਵਿਕਾਸ ਤੇ ਸੁੰਦਰੀਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ | ਇਸ ਮੌਕੇ ਜਨਰਲ ਮੈਨੇਜਰ ਮਧੁਰ ਭਾਟੀਆ, ਪਵਨ ਦਰਾਵਿੰਡ, ਸ਼ਸ਼ੀ ਗਿੱਲ, ਕੁਮਾਰ ਦਰਸ਼ਨ, ਬਾਬਾ ਨਛੱਤਰ ਨਾਥ, ਮਹੰਤ ਮਨਜੀਤ ਗਿਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਤੇਜਿੰਦਰ ਸਿੰਘ ਸਰਕਾਰੀ ਸਕੂਲ ਜੋਧੇ ਨੂੰ ਅੱਪਗ੍ਰੇਡ ਵਾਲੀਆਂ ਸਾਰੀਆਂ ਸਹੂਲਤਾਂ ਦੇਵੇ ਪੰਜਾਬ ਸਰਕਾਰ-ਸਤਨਾਮ ਸਿੰਘ... ਅਗਲੀ ਖ਼ਬਰ ਪਿੰਡ ਕੋਹਾਲਾ ਵਿਖੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ
Ad Position 24