23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਹਲਕਾ ਇੰਚਾਰਜ ਸੋਨੀਆ ਮਾਨ ਨੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ <br/>

Ad Position 21
No active advertisement
ਕਸਬਾ ਲੋਪੋਕੇ ਵਿਖੇ ਸੋਨੀਆ ਮਾਨ, ਰੇਸ਼ਮ ਵੜੈਚ, ਰਵਲੀਨ ਕੌਰ, ਸਾਬਕਾ ਸਰਪੰਚ ਅਮਰਦੀਪ ਸਿੰਘ, ਆਲਮ ਸਿੰਘ ਤੇ ਹੋਰਨਾਂ ਨੂੰ ਸਨਮਾਨਿਤ ਕਰਨ ਸਮੇਂ ਬਾਬਾ ਜਰਨੈਲ ਸਿੰਘ ਨਾਲ ਹੋਰ | ਤਸਵੀਰ : ਗੁਰਵਿੰਦਰ ਸਿੰਘ ਕਲਸੀ <br/> 11-06-2026
ਚੋਗਾਵਾਂ, 10 ਜੂਨ (ਗੁਰਵਿੰਦਰ ਸਿੰਘ ਕਲਸੀ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਅਧੀਨ ਆਉਂਦੇ ਕਸਬਾ ਲੋਪੋਕੇ ਵਿਖੇ ਹਲਕਾ ਇੰਚਾਰਜ ਸੋਨੀਆ ਮਾਨ ਨੇ ਸਾਬਕਾ ਸਰਪੰਚ ਅਮਰਦੀਪ ਸਿੰਘ, ਆਲਮ ਸਿੰਘ ਤੇ ਸਪਿੰਦਰ ਸਿੰਘ ਦੀ ਅਗਵਾਈ ਹੇਠ ਖੁੱਲਾ ਦਰਬਾਰ ਲਗਾ ਕੇ ਪਿੰਡ ਵਾਸੀਆਂ ਦੀਆਂ ਮੁਸ਼ਕਿਲਾਂ ਨੂੰ ਸੁਣਿਆ | ਇਸ ਮੌਕੇ ਉਨ੍ਹਾਂ ਨਾਲ ਥਾਣਾ ਲੋਪੋਕੇ ਦੇ ਐੱਸ. ਐੱਚ. ਓ. ਦਲਜੀਤ ਸਿੰਘ, ਬੀ.ਡੀ.ਓ. ਦਫਤਰ ਚੋਗਾਵਾਂ, ਤਹਿਸੀਲ ਲੋਪੋਕੇ, ਬਿਜਲੀ ਬੋਰਡ, ਖੇਤੀ ਬਾੜੀ ਵਿਭਾਗ ਤੇ ਫੂਡ ਸਪਲਾਈ ਮਹਿਕਮੇਂ ਦੇ ਅਧਿਕਾਰੀ ਮੌਜੂਦ ਸਨ | ਇਸ ਮੌਕੇ ਸੋਨੀਆ ਮਾਨ ਨੇ ਕਸਬਾ ਲੋਪੋਕੇ ਦੇ ਚਾਰ ਵੱਖ-ਵੱਖ ਬੂਥਾਂ 'ਤੇ ਜਾ ਕੇ ਪਿੰਡ ਵਾਸੀਆਂ ਦੀਆਂ ਮੁਸ਼ਕਿਲਾਂ ਨੂੰ ਬੜੇ ਹੀ ਵਿਸਥਾਰ ਨਾਲ ਸੁਣਿਆ | ਉਨ੍ਹਾਂ ਸੰਬੰਧਿਤ ਅਧਿਕਾਰੀਆਂ ਨੂੰ ਮੌਕੇ ਤੇ ਹੀ ਹੱਲ ਕਰਨ ਦੇ ਆਦੇਸ਼ ਜਾਰੀ ਕੀਤੇ | ਇਸ ਮੌਕੇ ਸੋਨੀਆ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਦੀ ਅਗਵਾਈ ਵਾਲੀ 'ਆਪ' ਸਰਕਾਰ ਵਲੋਂ ਗਰਾਊਾਡ ਲੈਵਲ 'ਤੇ ਜਾ ਕੇ ਲੋਕਾਂ ਨਾਲ ਰਾਬਤਾ ਕਾਇਮ ਕਰਕੇ ਮੁਸ਼ਕਿਲਾਂ ਦਾ ਹੱਲ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਉਹ ਲੋਕਾਂ ਦੀ ਸੇਵਾ ਲਈ 24 ਘੰਟੇ ਹਾਜ਼ਰ ਹਨ | ਇਸ ਮੌਕੇ ਰੇਸ਼ਮ ਵੜੇਚ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਮੈਡਮ ਰਵਲੀਨ ਕੌਰ, ਨਸ਼ਾ ਮੁਕਤੀ ਮੋਰਚਾ ਦੇ ਹਲਕਾ ਕੋਆਰਡੀਨੇਟਰ ਸੁਖਦੀਪ ਸਿੰਘ ਛੀਨਾ, ਵਿਰਾਸਤ ਸੇਵਾ ਸੰਗਠਨ ਦਾ ਇੰਚਾਰਜ ਅੰਮਿ੍ਤਪਾਲ ਸਿੰਘ ਸ਼ਹੂਰਾ, ਹਰਪ੍ਰੀਤ ਸਿੰਘ, ਡਾ. ਗੁਰਸ਼ਰਨ ਸਿੰਘ, ਰਣਜੀਤ ਸਿੰਘ ਰਾਣਾ, ਅਮਿਤੋਜ ਸਿੰਘ ਸੋਸ਼ਲ ਮੀਡੀਆ ਹਲਕਾ ਕੋਆਰਡੀਨੇਟਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੰਜਾਬ 'ਚ ਸ਼ਰੇਆਮ ਫ਼ਿਰੌਤੀਆਂ ਮੰਗੀਆਂ ਜਾ ਰਹੀਆਂ ਹਨ ਤੇ ਨਸ਼ੇ ਦੀ ਦਲ-ਦਲ 'ਚ ਨੌਜਵਾਨ ਫਸਦੇ ਜਾ ਰਹੇ ਹਨ-ਹਰਪ੍ਰਤਾਪ ਸਿੰ... ਅਗਲੀ ਖ਼ਬਰ ਸ਼੍ਰੋਮਣੀ ਕਮੇਟੀ ਦੇ ਸਿੱਖ ਮਿਸ਼ਨ ਗੁਜਰਾਤ ਤੇ ਰਾਜਸਥਾਨ ਨੇ ਮਾਊਾਟ ਆਬੂ ਵਿਖੇ ਸਾਲਾਨਾ ਗੁਰਮਤਿ ਸਮਾਗਮ ਕਰਵਾਇਆ <br/>
Ad Position 24