23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਭਾਕਿਯੂ (ਰਾਜੇਵਾਲ) ਵਲੋਂ ਮੀਟਿੰਗ <br/>

Ad Position 21
No active advertisement
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰਧਾਨ ਓਮਰਾਜ ਸਿੰਘ ਧਰਦਿਉ, ਜੋਗਿੰਦਰ ਸਿੰਘ ਬਦੇਸ਼ਾ ਧਿਆਨਪੁਰ, ਸੁਖਵਿੰਦਰ ਸਿੰਘ ਚਾਹਲ ਤੇ ਹੋਰ | ਤਸਵੀਰ : ਸ਼ੇਲਿੰਦਰਜੀਤ ਸਿੰਘ ਰਾਜਨ <br/> 11-06-2026
ਬਾਬਾ ਬਕਾਲਾ ਸਾਹਿਬ, 10 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਓਮਰਾਜ ਸਿੰਘ ਧਰਦਿਉ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਜ਼ਿਲ੍ਹੇ ਕਮੇਟੀ ਦੇ ਮੈਂਬਰ ਸਾਹਿਬਾਨ ਅਤੇ ਬਲਾਕ ਪ੍ਰਧਾਨਾਂ ਵਲੋਂ ਸ਼ਮੂਲੀਅਤ ਕੀਤੀ ਗਈ | ਮੀਟਿੰਗ ਵਿਚ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ/ਹੁਕਮਾਂ ਅਨੁਸਾਰ ਪੰਜਾਬ ਪੁਲਿਸ ਪਟਿਆਲਾ ਵਲੋਂ ਸ਼ਾਂਤਮਈ ਤਰੀਕੇ ਨਾਲ ਧਰਨੇ 'ਤੇ ਬੈਠੇ ਬੇਰੁਜ਼ਗਾਰ ਅਪ੍ਰੈਂਟਿਸ ਲਾਇਨਮੈਨ ਜੋ ਕਿ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਵਿਚ ਨੌਕਰੀ ਦੀ ਮੰਗ ਕਰ ਰਹੇ ਸਨ, ਉਨ੍ਹਾਂ 'ਤੇ ਪਟਿਆਲਾ ਪੁਲਿਸ ਵਲੋਂ ਬੇਤਹਾਸ਼ਾ ਲਾਠੀਚਾਰਜ ਕਰਕੇ ਬੇਰੁਜ਼ਗਾਰ ਬੱਚਿਆਂ ਨੂੰ ਕੁੱਟਿਆ ਗਿਆ ਅਤੇ ਘੜੀਸਿਆ ਗਿਆ ਅਤੇ ਉਨ੍ਹਾਂ ਤੇ ਪਰਚੇ ਦਰਜ ਕੀਤੇ ਗਏ | ਪੁਲਿਸ ਦੀ ਇਸ ਕਾਰਵਾਈ ਦੀ ਮੀਟਿੰਗ ਵਿਚ ਘੋਰ ਨਿੰਦਿਆਂ ਕੀਤੀ ਗਈ | ਮੀਟਿੰਗ ਦੀ ਜਾਣਕਾਰੀ ਜ਼ਿਲ੍ਹਾ ਜਨਰਲ ਸਕੱਤਰ ਜੋਗਿੰਦਰ ਸਿੰਘ ਬਦੇਸ਼ਾ ਧਿਆਨਪੁਰ ਅਤੇ ਜ਼ਿਲ੍ਹਾ ਪ੍ਰੈਸ ਸਕੱਤਰ ਸੁਖਵਿੰਦਰ ਸਿੰਘ ਚਾਹਲ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਮੀਟਿੰਗ ਵਿਚ ਸਰਬ ਸੰਮਤੀ ਨਾਲ ਮਤਾ ਪਾਸ ਕਰਕੇ ਪੰਜਾਬ ਦੇ ਰਾਜਪਾਲ/ ਭਾਰਤ ਦੇ ਰਾਸ਼ਟਰਪਤੀ ਅਤੇ ਮਨੁੱਖੀ ਅਧਿਕਾਰ ਕਮਿਸ਼ਨ ਤੋਂ ਮੰਗ ਕੀਤੀ ਗਈ | ਇਸ ਦੀ ਨਿਰਪੱਖ ਏਜੰਸੀ ਕੋਲੋਂ ਜਾਂਚ ਕਰਵਾਉਣ ਉਪਰੰਤ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ | ਇਸ ਮੌਕੇ ਸੁਖਰਾਮ ਬੀਰ ਸਿੰਘ ਲੋਹਾਰਕਾ, ਕੁਲਵਿੰਦਰ ਸਿੰਘ ਮਾਨ, ਅਨੋਖ ਸਿੰਘ ਹਸਨਪੁਰ, ਸੁਰਜੀਤ ਸਿੰਘ ਬੋਹੜਵਾਲ, ਅਜੈਬ ਸਿੰਘ ਬੁੱਟਰ, ਹਰਵਿੰਦਰ ਸਿੰਘ ਬੁੱਟਰ, ਸੁਖਦੇਵ ਸਿੰਘ ਨੰਬਰਦਾਰ, ਜਥੇ. ਧਰਮ ਸਿੰਘ ਗਗੜਭਾਣਾ, ਇਕਾਈ ਜਨਰਲ ਸਕੱਤਰ ਜਸਵੰਤ ਸਿੰਘ ਕਾਲੇਕੇ, ਸੁਰਜੀਤ ਸਿੰਘ ਖੂਹ ਵਾਲੇ, ਪ੍ਰਧਾਨ ਦਲਬੀਰ ਸਿੰਘ ਕਾਲੇਕੇ, ਸੂਬੇਦਾਰ ਲਾਲਦੀਨ ਰਈਆ, ਰਣਜੀਤ ਸਿੰਘ ਤਲਵੰਡੀ, ਹਰਦੀਪ ਸਿੰਘ, ਨਿਸ਼ਾਨ ਸਿੰਘ ਰਈਆ ਖ਼ੁਰਦ, ਹਰਵਿੰਦਰ ਸਿੰਘ ਬੁੱਟਰ, ਚਰਨਜੀਤ ਸਿੰਘ ਢਿੱਲੋਂ ਤੇ ਜਗਜੀਤ ਸਿੰਘ ਕਾਲਾ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪਿੰਡ ਲੋਹਗੜ੍ਹ ਵਿਖੇ ਕਾਂਗਰਸ ਦੀ ਮੀਟਿੰਗ ਹੋਈ <br/> ਅਗਲੀ ਖ਼ਬਰ ਪੰਜਾਬ 'ਚ ਸ਼ਰੇਆਮ ਫ਼ਿਰੌਤੀਆਂ ਮੰਗੀਆਂ ਜਾ ਰਹੀਆਂ ਹਨ ਤੇ ਨਸ਼ੇ ਦੀ ਦਲ-ਦਲ 'ਚ ਨੌਜਵਾਨ ਫਸਦੇ ਜਾ ਰਹੇ ਹਨ-ਹਰਪ੍ਰਤਾਪ ਸਿੰ...
Ad Position 24