23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਵਿਧਾਇਕ ਟੌਂਗ ਤੇ ਸਾਬਕਾ ਵਿਧਾਇਕ ਭਲਾਈਪੁਰ ਦਰਮਿਆਨ ਸ਼ਬਦੀ ਜੰਗ ਹੋਈ ਤੇਜ਼ <br/>

Ad Position 21
No active advertisement
ਅਜੀਤ ਡੈਸਕ 11-06-2026
ਬਾਬਾ ਬਕਾਲਾ ਸਾਹਿਬ, 10 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ ਸਿਆਸਤ ਵੀ ਪੂਰੀ ਤਰ੍ਹਾਂ ਗਰਮਾ ਗਈ ਹੈ | ਇੱਥੇ ਸੱਤਾਧਾਰੀ 'ਆਪ' ਦੇ ਵਿਧਾਇਕ ਦਲਬੀਰ ਸਿੰਘ ਟੌਂਗ ਤੇ ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਸ਼ਬਦੀ ਜੰਗ ਤੇਜ ਹੋ ਗਈ ਹੈ | ਬੀਤੇ ਦਿਨੀਂ ਸਾਬਕਾ ਵਿਧਾਇਕ ਭਲਾਈਪੁਰ ਵਲੋਂ ਕਾਂਗਰਸ ਦੀ ਹਾਈਕਮਾਨ ਦੇ ਦਿਸ਼ਾ ਨਿਰਦੇਸ਼ਾਂ 'ਤੇ ਨਸ਼ਿਆਂ ਨੂੰ ਲੈ ਕੇ ਵਿਧਾਇਕ ਦਲਬੀਰ ਸਿੰਘ ਟੌਂਗ ਦੀ ਕੋਠੀ ਸਾਹਮਣੇ ਮੁਜਹਾਰਾ ਕੀਤਾ ਗਿਆ ਸੀ ਅਤੇ ਉਨ੍ਹਾਂ ਦੇ ਸਮਰੱਥਕਾਂ ਉਪਰ ਨਸ਼ੇ ਵਿਕਾਉਣ ਦੇ ਗੰਭੀਰ ਦੋਸ਼ ਲਾਏ ਸਨ, ਜਿਸਦਾ ਜਵਾਬ ਦਿੰਦਿਆਂ ਹਲਕਾ ਵਿਧਾਇਕ ਦਲਬੀਰ ਸਿੰਘ ਟੌਂਗ ਨੇ ਬਾਬਾ ਬਕਾਲਾ ਸਾਹਿਬ ਵਿਖੇ 'ਯੁੱਧ ਨਸ਼ਿਆਂ ਵਿਰੁੱਧ' ਸੈਮੀਨਾਰ ਦੌਰਾਨ ਸਾਬਕਾ ਵਿਧਾਇਕ ਭਲਾਈਪੁਰ ਦੇ ਸਾਥੀਆਂ ਦੇ ਸ਼ਰੇਆਮ ਨਾਮ ਲੈਂਦਿਆਂ, ਉਨ੍ਹਾਂ ਉੱਪਰ ਨਸ਼ਿਆਂ ਦੇ ਮਾਮਲੇ ਵਿਚ ਕੇਸ ਦਰਜ ਹੋਣ ਦੀ ਗੱਲ ਕਹੀ ਸੀ, ਅਤੇ ਚੈਲੰਜ ਕੀਤਾ ਕਿ ਉਹ ਖੁਦ ਆਪਣਾ ਡੋਪ ਟੈੱਸਟ ਕਰਵਾਉਣ | ਇਸ ਮੱਦੇ ਨਜ਼ਰ ਸਾਬਕਾ ਵਿਧਾਇਕ ਸ: ਸੰਤੋਖ ਸਿੰਘ ਭਲਾਈਪੁਰ ਨੇ ਅੱਜ ਅਮਨ ਰੈਸਟੋਰੈਂਟ ਬਾਬਾ ਬਕਾਲਾ ਸਾਹਿਬ ਵਿਖੇ ਇਕ ਪ੍ਰੈੱਸ ਕਾਨਫਰੰਸ ਦੌਰਾਨ ਵਿਧਾਇਕ ਦਲਬੀਰ ਸਿੰਘ ਟੌਂਗ ਉਪਰ ਗੰਭੀਰ ਦੋਸ਼ ਲਾਉਂਦਿਆਂ ਕਿਹਾ ਕਿ ਉਹ ਨਸ਼ਾ ਰੋਕਣ ਲਈ ਨਹੀਂ, ਸਗੋਂ ਖੁਦ ਨਸ਼ਿਆਂ ਨੂੰ ਉਤਸ਼ਾਹਿਤ ਕਰ ਰਹੇ ਹਨ, ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਕਈ ਸਾਥੀ ਖੁਦ ਨਸ਼ਿਆਂ ਦਾ ਕਾਰੋਬਾਰ ਕਰਦੇ ਹਨ ਅਤੇ ਉਨ੍ਹਾਂ ਨੇ ਕਰੋੜਾਂ ਰੁਪਏ ਦੀ ਲਾਗਤ ਨਾਲ ਜਾਇਦਾਦ ਬਣਾਈ ਹੈ | ਉਨ੍ਹਾ ਕਿਹਾ ਕਿ ਹਲਕੇ ਵਿੱਚ ਗੁੰਡਾਗਰਦੀ, ਨਸ਼ਿਆਂ ਅਤੇ ਰਿਸ਼ਵਤਖੌਰੀ ਦਾ ਬੋਲਬਾਲਾ ਹੈ | ਉਨ੍ਹਾਂ ਕਿਹਾ ਕਿ ਜਿਹੜੇ ਮੇਰੇ ਸਮਰੱਥਕਾਂ ਉਪਰ ਨਸ਼ਿਆਂ ਦੇ ਕੇਸ ਪਾਏ ਗਏ ਹਨ, ਉਹ ਸਿਆਸਤ ਤੋਂ ਪ੍ਰੇਰਿਤ ਹਨ ਅਤੇ ਸਾਰੇ ਕੇਸ ਝੂਠੇ ਅਤੇ ਬੇਬੁਨਿਆਦ ਹਨ | ਉਨ੍ਹਾਂ ਕਿਹਾ ਕਿ ਉਹ ਜਿੰਨ੍ਹਾਂ ਚਿਰ ਹਲਕੇ ਦੇ ਵਿਧਾਇਕ ਰਹੇ ਹਨ, ਪਰ ਕਿਸੇ 'ਤੇ ਕਦੇ ਝੂਠਾ ਕੇਸ ਨਹੀਂ ਪਾਇਆ | ਭਲਾਈਪੁਰ ਨੇ ਕਿਹਾ ਨਗਰ ਪੰਚਾਇਤ ਬਾਬਾ ਬਕਾਲਾ ਸਾਹਿਬ, ਨਗਰ ਪੰਚਾਇਤ ਰਈਆ ਅਤੇ ਬਲਾਕ ਸੰਮਤੀ ਰਈਆ ਚੋਣਾਂ ਵਿਚ ਲੋਕਤੰਤਰ ਦਾ ਘਾਣ ਕਰਕੇ ਸ਼ਰੇਆਮ ਧੱਕੇਸ਼ਾਹੀ ਕੀਤੀ ਗਈ ਹੈ | ਉਨ੍ਹਾਂ ਵਿਧਾਇਕ ਟੌਂਗ ਵਲੋਂ ਦਿੱਤੇ ਗਏ ਚੈਲੰਜ ਨੂੰ ਸਵੀਕਾਰ ਕਰਦਿਆਂ ਕਿਹਾ ਕਿ ਉਹ ਪੀ.ਜੀ.ਆਈ. ਤੋਂ ਡੋਪ ਟੈਸਟ ਕਰਵਾਉਣ ਲਈ ਤਿਆਰ ਹਨ, ਸ਼ਰਤ ਇਹ ਕਿ ਉਹ ਖੁਦ ਵੀ ਆਪਣਾ ਡੋਪ ਟੈਸਟ ਕਰਵਾਉਣ | ਇਸ ਮੌਕੇ ਸਰਪੰਚ ਦਲਜੀਤ ਸਿੰਘ ਭੱਪੀ, ਸਰਪੰਚ ਇਕਬਾਲ ਸਿੰਘ ਬੱਲ (ਦੋਵੇਂ ਮੈਂਬਰ ਬਲਾਕ ਸੰੰਮਤੀ), ਹਰਿੰਦਰ ਸਿੰਘ ਮੱਲ੍ਹਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਸਰਪੰਚ ਪ੍ਰਦੀਪ ਸਿੰਘ ਭਲਾਈਪੁਰ, ਸਰਪੰਚ ਪ੍ਰਭਦੀਪ ਸਿੰਘ ਜਮਾਲਪੁਰ, ਜੈਵਿੰਦਰ ਸਿੰਘ ਭੁੱਲਰ ਪ੍ਰਧਾਨ ਸ਼ਹਿਰੀ, ਚੈਂਚਲ ਸਿੰਘ ਭੁੱਲਰ (ਗਗਨ ਪੈਲੇਸ), ਠੇਕੇਦਾਰ ਮਲਕੀਅਤ ਸਿੰਘ ਬੇਦਾਦਪੁਰ, ਹੈਪੀ ਟੌਂਗ ਸਾ: ਸਰਪੰਚ, ਜਗਤਾਰ ਸਿੰਘ ਸਾ: ਐਮ.ਸੀ, ਸੁਖਮਨ ਸਿੰਘ, ਸਰਪੰਚ ਨੌਬੀ ਨਰਤੋਮਪੁਰ, ਲਖਬੀਰ ਸਿੰਘ ਭਿੰਡਰ, ਜਗਦੀਪ ਸਿੰਘ ਮਾਨ ਪੀ. ਏ. ਪ੍ਰੀਤਮ ਸਿੰਘ ਠੱਠੀਆਂ, ਕੁਲਵੰਤ ਸਿੰਘ ਠੱਠੀਆਂ ਤੇ ਹੋਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ ਹਿੱਤਾਂ ਤੇ ਲੋਕ ਭਲਾਈ ਦੇ ਕੰਮਾਂ ਦੀ ਬਦੌਲਤ ਮੁੜ 'ਆਪ' ਸਰਕਾਰ ਬਣਾਵੇਗੀ-ਰਾਜ ਕੁਮਾਰ ਲੁੱਧੜ <br/> ਅਗਲੀ ਖ਼ਬਰ ਦਲਬੀਰ ਸਿੰਘ ਵਡਾਲਾ ਨੂੰ ਸਾਬਕਾ ਵਿਧਾਇਕ ਭਲਾਈਪੁਰ ਨੇ ਕੀਤਾ ਸਨਮਾਨਿਤ <br/>
Ad Position 24