22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਪਿੰਡ ਜੋਸ਼ ਵਿਖੇ ਪੀਰ ਗੁਲਾਬ ਸ਼ਾਹ ਦੀ ਦਰਗਾਹ 'ਤੇ ਮੇਲਾ ਅੱਜ

Ad Position 21
No active advertisement
ਅਜੀਤ ਡੈਸਕ 11-06-2026
ਓਠੀਆਂ, 10 ਜੂਨ (ਗੁਰਵਿੰਦਰ ਸਿੰਘ ਛੀਨਾ)-ਨਜਦੀਕ ਪੈਂਦੇ ਪਿੰਡ ਜੋਸ਼ ਵਿਖੇ ਪੀਰ ਗੁਲਾਬ ਸ਼ਾਹ ਦੀ ਦਰਗਾਹ 'ਤੇ ਸਮੂਹ ਪਿੰਡ ਵਾਸੀਆਂ ਵਲੋਂ ਹਰ ਸਾਲ ਮਨਾਇਆ ਜਾਂਦਾ ਮੇਲਾ ਇਸ ਵਾਰ ਵੀ ਕੱਲ੍ਹ 11 ਜੂਨ ਦਿਨ ਵੀਰਵਾਰ ਨੂੰ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ | ਪੀਰ ਦੀ ਦਰਗਾਹ ਦੇ ਸੇਵਾਦਾਰ ਕੁਲਦੀਪ ਭੱਟੀ, ਜੋਗਿੰਦਰ ਭੱਟੀ ਅਤੇ ਬਾਬਾ ਮੋਹਨ ਸਿੰਘ ਨੇ ਦੱਸਿਆ ਕਿ ਪੀਰ ਗੁਲਾਬ ਸ਼ਾਹ ਦੀ ਦਰਗਾਹ 'ਤੇ 10 ਵਜੇ ਚਾਦਰ ਚੜਾਉਣ ਦੀ ਰਸਮ ਅਦਾ ਕੀਤੀ ਜਾਵੇਗੀ, ਉਪਰੰਤ ਦੁਪਹਿਰ 1 ਤੋਂ ਸ਼ਾਮ 5 ਵਜੇ ਤੱਕ ਪੰਜਾਬੀ ਗਾਇਕ ਜੋੜੀ ਰਾਜ ਅਟੱਲਗੜ ਐਂਡ ਪਾਰਟੀ ਸਰੋਤਿਆਂ ਦਾ ਭਰਪੂਰ ਮੰਨੋਰੰਜਨ ਕਰਨਗੇ ਅਤੇ ਸੰਗਤਾਂ ਲਈ ਅਟੁੱਟ ਲੰਗਰ ਲਗਾਏ ਜਾਣਗੇ | ਇਸ ਮੌਕੇ ਕਮੇਟੀ ਮੈਂਬਰ ਸਵਰਨ ਸਿੰਘ, ਮੇਜਰ ਸਿੰਘ, ਹਰਮਣ ਭੱਟੀਅ ਤੇ ਪ੍ਰੀਤ ਭੱਟੀ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਇਆਲੀ ਦਾ ਅਕਾਲੀ ਦਲ ਵਾਰਿਸ ਪੰਜਾਬ ਦੇ ਨਾਲ ਜੁੜਨ ਦਾ ਫ਼ੈਸਲਾ ਪੰਜਾਬ ਤੇ ਪੰਜਾਬੀਅਤ ਪ੍ਰਤੀ ਉਨ੍ਹਾਂ ਦੀ ਸੁਹਿਰਦ... ਅਗਲੀ ਖ਼ਬਰ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਛਬੀਲ ਲਗਾਈ <br/>
Ad Position 24