22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਸੰਤ ਬਾਬਾ ਘੋਲਾ ਸਿੰਘ ਸਰਹਾਲੀ ਵਾਲਿਆਂ ਵਲੋਂ ਗੁਰਦੁਆਰਾ ਪਾਤਸ਼ਾਹੀ ਨੌਵੀਂ ਵਿਖੇ ਕਾਰ ਸੇਵਾਵਾਂ ਜਾਰੀ-ਬਾਬਾ ਗੁਰਨਾਮ ਸਿੰਘ <br/>

Ad Position 21
No active advertisement
ਬਾਬਾ ਬਕਾਲਾ ਸਾਹਿਬ ਵਿਖੇ ਗੱਲਬਾਤ ਕਰਦਿਆਂ ਸੰਤ ਬਾਬਾ ਗੁਰਨਾਮ ਸਿੰਘ ਯੂ. ਪੀ., ਸੰਤ ਬਾਬਾ ਸਤਨਾਮ ਸਿੰਘ ਕਾਰ ਸੇਵਾ ਕਿਲ੍ਹਾ ਆਨੰਦਗੜ੍ਹ ਸਾਹਿਬ ਵਾਲੇ | ਤਸਵੀਰ : ਸ਼ੇਲਿੰਦਰਜੀਤ ਸਿੰਘ ਰਾਜਨ <br/> 11-06-2026
ਬਾਬਾ ਬਕਾਲਾ ਸਾਹਿਬ, 10 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਇੱਥੇ ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਪਾਤਸ਼ਾਹੀ ਵਿਖੇ ਸ਼੍ਰੋਮਣੀ ਕਮੇਟੀ ਵਲੋਂ ਜੋ ਸੇਵਾਵਾਂ ਸੰਤ ਬਾਬਾ ਘੋਲਾ ਸਿੰਘ ਸਰਹਾਲੀ ਵਾਲਿਆਂ ਨੂੰ ਸੌਂਪੀਆਂ ਗਈਆਂ ਹਨ, ਉਹ ਸਾਧ ਸੰਗਤ ਦੇ ਸਹਿਯੋਗ ਨਾਲ ਨਿਰੰਤਰ ਜਾਰੀ ਹਨ, ਜਿਸ ਵਿਚ ਹਾਲ ਈ ਵਿਚ ਗੁਰਦੁਆਰਾ ਸਾਹਿਬ ਵਿਖੇ ਨਵੀਂ ਤਿੰਨ ਮੰਜ਼ਿਲੀ ਆਧੁਨਿਕ ਸਹੂਲਤਾਂ ਵਾਲੀ ਨਵੀਂ ਕਾਰ ਪਾਰਕਿੰਗ ਦੇ ਕਾਰਜਾਂ ਲਈ ਪਹਿਲੀ ਮੰਜ਼ਿਲ ਦੇ ਲੈਂਟਰ ਪਾਏ ਗਏ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਇੱਥੇ ਸੰਤ ਬਾਬਾ ਗੁਰਨਾਮ ਸਿੰਘ ਯੂ.ਪੀ. ਕਾਰ ਸੇਵਾ ਵਾਲਿਆਂ ਨੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਉਕਤ ਸੇਵਾਵਾਂ ਬੀਤੇ ਸਮੇਂ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਇਸ ਪਵਿੱਤਰ ਕਾਰਜ ਲਈ ਕਾਰ ਸੇਵਾ ਸੰਤ ਬਾਬਾ ਘੋਲਾ ਸਿੰਘ ਸਰਹਾਲੀ ਵਾਲਿਆਂ ਅਤੇ ਸੰਤ ਬਾਬਾ ਗੁਰਨਾਮ ਸਿੰਘ ਯੂ.ਪੀ. ਵਾਲਿਆਂ ਨੂੰ ਸੌਂਪੀ ਗਈ ਸੀ, ਅਤੇ ਇਸ ਕਾਰਜ ਦਾ ਸ਼ੁੱਭ ਉਦਘਾਟਨ ਵੀ ਸਾਲਾਨਾ 'ਸਾਚਾ ਗੁਰੂ ਲਾਧੋ ਰੇ ਦਿਵਸ' ਨੂੰ ਸਮਰਪਿਤ ਸਾਲਾਨਾ ਜੋੜ ਮੇਲਾ ਰੱਖੜ ਪੁੰਨਿਆਂ ਮੌਕੇ ਕੀਤਾ ਗਿਆ ਸੀ, ਜਿਸ ਤਹਿਤ ਸੰਗਤਾਂ ਦੇ ਸਹਿਯੋਗ ਨਾਲ ਕਾਰ ਸੇਵਾਵਾਂ ਜਾਰੀ ਹਨ ਅਤੇ ਜਲਦੀ ਹੀ ਇਹ ਲੰਗਰ ਹਾਲ ਦੀ ਕਾਰ ਸੇਵਾ ਸੰਪੂਰਨ ਕਰਨ ਉਪਰੰਤ ਸੰਗਤਾਂ ਦੇ ਸਪੁਰਦ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਗੁਰਦੁਆਰਾ ਸਾਹਿਬ ਦੇ ਚੌਗਿਰਦੇ ਨੂੰ ਖੂਬਸੂਰਤ ਬਣਾਉਣ ਲਈ ਵੀ ਅਹਿਮ ਉਪਰਾਲੇ ਜਾਰੀ ਹਨ | ਇਸ ਮੌਕੇ ਸੰਤ ਬਾਬਾ ਸਤਨਾਮ ਸਿੰਘ ਕਾਰ ਸੇਵਾ ਕਿਲ੍ਹਾ ਆਨੰਦਗੜ੍ਹ ਸਾਹਿਬ ਵਾਲੇ, ਬਾਬਾ ਦਵਿੰਦਰ ਸਿੰਘ ਸੋਨੂੰ ਗੋਇੰਦਵਾਲ ਸਾਹਿਬ ਵਾਲੇ, ਬਾਬਾ ਅਵਤਾਰ ਸਿੰਘ ਬੱਬੂ, ਬਾਬਾ ਬਲਕਾਰ ਸਿੰਘ ਸੁਧਾਰ ਨੰਬਰਦਾਰ ਕਾਰ ਸੇਵਾ ਵਾਲੇ, ਰੇਸ਼ਮ ਸਿੰਘ ਇੰਚਾਰਜ ਲੰਗਰ, ਸਤਨਾਮ ਸਿੰਘ ਰੋੜਾਂ ਵਾਲੀ ਤੇ ਹੋਰ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਪਿੰਡ ਵਡਾਲਾ ਖੁਰਦ ਵਿਖੇ ਗੁਰਮਤਿ ਸਮਰ ਕੈਂਪ ਦੀਆਂ ਕਲਾਸਾਂ ਸ਼ੁਰੂ <br/> ਅਗਲੀ ਖ਼ਬਰ ਪਿਤਾ ਨੇ ਕੁੱਟਮਾਰ ਦੇ ਲਗਾਏ ਦੋਸ਼, ਪੁੱਤਰ ਨੇ ਦੋਸ਼ ਨਕਾਰੇ <br/>
Ad Position 24