12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਸੰਗਤਾਂ ਦੇ ਅਥਾਹ ਸਹਿਯੋਗ ਸਦਕਾ ਸ਼ਹੀਦੀ ਸਮਾਗਮ ਚੜ੍ਹਦੀ ਕਲਾ ਨਾਲ ਸੰਪੰਨ-ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ <br/>

Ad Position 21
No active advertisement
ਸੰਤਾਂ-ਮਹਾਂਪੁਰਖਾਂ ਨੂੰ ਸਨਮਾਨਿਤ ਕਰਨ ਸਮੇਂ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਭਿੰਡਰਾਂਵਾਲੇ | ਤਸਵੀਰ : ਧਰਮਿੰਦਰ ਸਿੰਘ ਭੰਮਰਾ <br/> 12-06-2026
ਚੌਂਕ ਮਹਿਤਾ, 11 ਜੂਨ (ਧਰਮਿੰਦਰ ਸਿੰਘ ਭੰਮਰਾ)-ਜੂਨ '84 ਵਿਚ ਵਾਪਰੇ ਤੀਸਰੇ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ ਲਈ ਹੈੱਡਕੁਆਰਟਰ ਗੁਰਦੂਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਮਨਾਏ ਗਏ 42ਵੇਂ ਸਾਲਾਨਾ ਸ਼ਹੀਦੀ ਸਮਾਗਮ ਚੜ੍ਹਦੀ ਕਲਾ, ਪੰਥਕ ਜਜ਼ਬੇ ਤੇ ਸੰਗਤਾਂ ਦੇ ਭਰਪੂਰ ਸਹਿਯੋਗ ਨਾਲ ਬੀਤੇ ਦਿਨੀਂ ਸੰਪੰਨ ਹੋ ਗਏ | ਸਮਾਗਮ ਦੀ ਸਮਾਪਤੀ ਉਪਰੰਤ ਸਮੂਹ ਪੰਥਕ ਆਗੂਆਂ, ਧਾਰਮਿਕ ਜਥੇਬੰਦੀਆਂ, ਨਿਹੰਗ ਸਿੰਘ ਜਥਿਆਂ, ਸੇਵਾਦਾਰਾਂ ਅਤੇ ਵੱਡੀ ਗਿਣਤੀ ਵਿਚ ਪੁੱਜੀਆਂ ਸੰਗਤਾਂ ਦਾ ਦਮਦਮੀ ਟਕਸਾਲ ਦੇ ਮੁਖੀ ਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਭਿੰਡਰਾਂਵਾਲੇ ਨੇ ਤਹਿ ਦਿਲੋਂ ਧੰਨਵਾਦ ਕੀਤਾ | ਇਸ ਸਮੇਂ ਸੰਤ ਬਾਬਾ ਅਜੀਤ ਸਿੰਘ ਮੁਖੀ ਤਰਨਾ ਦਲ ਮਹਿਤਾ, ਸੰਤ ਬਾਬਾ ਸੱਜਣ ਸਿੰਘ ਗੁਰੂ ਕੀ ਬੇਰ, ਸੰਤ ਬਾਬਾ ਗੁਰਦੀਪ ਸਿੰਘ ਖਜਾਲਾ, ਸੰਤ ਬਾਬਾ ਸੁਖਵੰਤ ਸਿੰਘ ਚੰਨਣਕੇ, ਸੰਤ ਬਾਬਾ ਕਵਲਜੀਤ ਸਿੰਘ ਗੁਰਦੁਆਰਾ ਨਾਗੀਆਣਾ ਸਾਹਿਬ ਉਦੋਕੇ , ਸੰਤ ਬਾਬਾ ਗੁਰਦੇਵ ਸਿੰਘ ਡੇਰਾ ਭਗਤਾਂ ਤਰਸਿੱਕਾ, ਸੰਤ ਬਾਬਾ ਸੁਵਿੰਦਰ ਸਿੰਘ ਟਾਹਲੀ ਸਾਹਿਬ, ਸੰਤ ਬਾਬਾ ਗੁਰਭੇਜ ਸਿੰਘ ਖਜਾਲਾ, ਸੰਤ ਬਾਬਾ ਨਵਤੇਜ ਸਿੰਘ ਚੇਲੇਆਣਾ ਸਾਹਿਬ, ਗਿਆਨੀ ਭੁਪਿੰਦਰ ਸਿੰਘ ਗਦਲੀ, ਭਾਈ ਸ਼ਮਸ਼ੇਰ ਸਿੰਘ ਜੇਠੂਵਾਲ, ਬਾਬਾ ਬੀਰ ਸਿੰਘ ਭੰਗਾਲੀ ਵਾਲੇ, ਗਿਆਨੀ ਪ੍ਰਗਟ ਸਿੰਘ ਭੀਲੋਵਾਲ, ਬਾਬਾ ਮਲਕੀਤ ਸਿੰਘ ਜੱਬੋਵਾਲ, ਗਿਆਨੀ ਬਲਬੀਰ ਸਿੰਘ ਗੁਰੂਆਣਾ ਸਾਹਿਬ, ਭਾਈ ਮਨਜੀਤ ਸਿੰਘ ਘੋੜੇ ਵਾਂ ਆਦਿ ਸੰਤਾਂ ਮਹਾਂਪੁਰਖਾਂ ਦਾ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ | ਗਿਆਨੀ ਖ਼ਾਲਸਾ ਭਿੰਡਰਾਂਵਾਲਿਆਂ ਨੇ ਕਿਹਾ ਕਿ ਅਕਾਲ ਪੁਰਖ ਵਾਹਿਗੁਰੂ ਦੀ ਅਪਾਰ ਕਿਰਪਾ ਅਤੇ ਗੁਰੂ ਸਾਹਿਬ ਦੀ ਬਖ਼ਸ਼ਿਸ਼ ਸਦਕਾ ਇਸ ਸਾਲ ਦੇ ਸ਼ਹੀਦੀ ਸਮਾਗਮ ਵੀ ਬੜੀ ਸ਼ਾਨੋ-ਸ਼ੌਕਤ, ਅਨੁਸ਼ਾਸਨ ਅਤੇ ਆਧਿਆਤਮਿਕ ਮਾਹੌਲ 'ਚ ਸੰਪੰਨ ਹੋਏ ਹਨ | ਦੇਸ਼-ਵਿਦੇਸ਼ ਤੋਂ ਆਈਆਂ ਲੱਖਾਂ ਸੰਗਤਾਂ ਨੇ ਸ਼ਹੀਦਾਂ ਪ੍ਰਤੀ ਆਪਣੀ ਸ਼ਰਧਾ ਅਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ ਹੈ | ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਵਿਸ਼ੇਸ਼ ਤੌਰ 'ਤੇ ਲੰਗਰ ਸੇਵਾ, ਠੰਢੇ-ਮਿੱਠੇ ਜਲ ਦੀਆਂ ਛਬੀਲਾਂ, ਪਾਰਕਿੰਗ ਪ੍ਰਬੰਧ, ਜੋੜਾ ਘਰ, ਰਿਹਾਇਸ਼, ਸਫ਼ਾਈ ਅਤੇ ਹੋਰ ਵੱਖ-ਵੱਖ ਸੇਵਾਵਾਂ ਨਿਭਾਉਣ ਵਾਲੇ ਸਮੂਹ ਸੇਵਾਦਾਰਾਂ ਅਤੇ ਪ੍ਰਬੰਧਕਾਂ ਦੀ ਭਰਪੂਰ ਸ਼ਲਾਘਾ ਕੀਤੀ | ਉਨ੍ਹਾਂ ਕਿਹਾ ਕਿ ਹਜ਼ਾਰਾਂ ਦੀ ਗਿਣਤੀ ਵਿਚ ਪੁੱਜੀਆਂ ਸੰਗਤਾਂ ਲਈ ਕੀਤੇ ਗਏ ਵਿਸ਼ਾਲ ਪ੍ਰਬੰਧਾਂ ਨੂੰ ਸੇਵਾਦਾਰਾਂ ਨੇ ਬੇਹੱਦ ਸਮਰਪਣ, ਸੂਝਬੂਝ ਅਤੇ ਵਿਉਂਤਬੰਦੀ ਨਾਲ ਸਫਲਤਾਪੂਰਵਕ ਨਿਭਾਇਆ ਹੈ | ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀਆਂ ਲਾਸਾਨੀ ਕੁਰਬਾਨੀਆਂ ਸਿੱਖ ਕੌਮ ਲਈ ਸਦਾ ਪ੍ਰੇਰਣਾ ਸਰੋਤ ਰਹਿਣਗੀਆਂ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਧਰਮ, ਕੌਮ ਅਤੇ ਸੱਚ ਦੀ ਰੱਖਿਆ ਲਈ ਸੰਘਰਸ਼ ਕਰਨ ਦਾ ਹੌਸਲਾ ਦਿੰਦੀਆਂ ਰਹਿਣਗੀਆਂ | ਅੰਤ ਵਿਚ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਸਮੂਹ ਸੰਗਤਾਂ, ਸੇਵਾਦਾਰਾਂ ਤੇ ਪ੍ਰਬੰਧਕਾਂ ਦੀ ਸਦਾ ਚੜ੍ਹਦੀ ਕਲਾ 'ਚ ਰੱਖਣ ਤੇ ਸਿੱਖ ਕੌਮ ਨੂੰ ਆਪਣੇ ਸ਼ਹੀਦਾਂ ਦੇ ਦਰਸਾਏ ਮਾਰਗ 'ਤੇ ਚੱਲਣ ਦੀ ਤਾਕਤ ਬਖ਼ਸ਼ਣ ਦੀ ਅਕਾਲ ਪੁਰਖ ਵਾਹਿਗੁਰੂ ਅੱਗੇ ਅਰਦਾਸ ਬੇਨਤੀ ਕਰਦੇ ਹੋਏ ਸਮਾਗਮਾਂ ਦੀ ਸਫਲਤਾ ਲਈ ਯੋਗਦਾਨ ਪਾਉਣ ਵਾਲੀ ਹਰ ਸ਼ਖ਼ਸੀਅਤ ਤੇ ਸੰਸਥਾ ਦਾ ਵਿਸ਼ੇਸ਼ ਧੰਨਵਾਦ ਕੀਤਾ | ਇਸ ਮੌਕੇ ਪਿ੍ੰ. ਹਰਸ਼ਦੀਪ ਸਿੰਘ ਰੰਧਾਵਾ, ਡਾ. ਅਵਤਾਰ ਸਿੰਘ ਬੁੱਟਰ (ਦੋਵੇਂ ਮੈਂਬਰ ਚੀਫ ਖਾਲਸਾ ਦੀਵਾਨ), ਗਿਆਨੀ ਸਾਹਿਬ ਸਿੰਘ, ਰਮਨਬੀਰ ਸਿੰਘ ਲੱਧਮੁੰਡਾ, ਪਿ੍ੰ. ਤੇਜਬੀਰ ਸਿੰਘ ਸੋਹਲ, ਅੰਤਰਪ੍ਰੀਤ ਸਿੰਘ ਲੱਧਾਮੁੰਡਾ, ਪਿ੍ੰਸੀ. ਦਮਨਪ੍ਰੀਤ ਸਿੰਘ, ਜਥੇਦਾਰ ਬੋਹੜ ਸਿੰਘ, ਭਾਈ ਸਤਨਾਮ ਸਿੰਘ, ਭਾਈ ਪ੍ਰਭਜੋਤ ਸਿੰਘ, ਜੰਗ ਪੁਰਬਾ, ਭਾਈ ਜੁਝਾਰ ਸਿੰਘ ਤੇ ਭਾਈ ਗੁਰਕਿ੍ਪਾਲ ਸਿੰਘ ਆਦਿ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਬਿਆਸ ਦਰਿਆ 'ਚ ਪਾਣੀ ਦਾ ਪੱਧਰ ਵਧਿਆ ਅਗਲੀ ਖ਼ਬਰ ਸਰਕਾਰੀ ਆਈ. ਟੀ. ਆਈ. ਲੋਪੋਕੇ ਵਿਖੇ ਰੁਜ਼ਗਾਰ ਮੇਲਾ ਲਗਾ ਕੇ ਸਿੱਖਿਆਰਥੀਆਂ ਨੂੰ ਵੰਡੇ ਨਿਯੁਕਤੀ ਪੱਤਰ <br/>
Ad Position 24