11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਬੇਰੁਜ਼ਗਾਰ ਲਾਈਨਮੈਨਾਂ 'ਤੇ ਅੰਨ੍ਹਾ ਤਸ਼ੱਦਦ ਪੰਜਾਬ ਸਰਕਾਰ ਦੇ ਮੱਥੇ 'ਤੇ ਕਲੰਕ-ਭਾਈ ਤਾਲਬਪੁਰਾ <br/>

Ad Position 21
No active advertisement
ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਭਾਈ ਸੁਰਿੰਦਰਪਾਲ ਸਿੰਘ ਤਾਲਬਪੁਰਾ ਤੇ ਹੋਰ | ਤਸਵੀਰ : ਬਲਵਿੰਦਰ ਸਿੰਘ ਸੰਧੂ <br/> 12-06-2026
ਗੱਗੋਮਾਹਲ, 11 ਜੂਨ (ਬਲਵਿੰਦਰ ਸਿੰਘ ਸੰਧੂ)-ਵਿਧਾਨ ਸਭਾ ਹਲਕਾ ਅਜਨਾਲਾ ਤੋਂ ਅਕਾਲੀ ਦਲ ਵਾਰਿਸ ਪੰਜਾਬ ਦੇ ਸੇਵਾਦਾਰ ਭਾਈ ਸੁਰਿੰਦਰਪਾਲ ਸਿੰਘ ਤਾਲਬਪੁਰਾ ਨੇ ਪੰਜਾਬ ਸਰਕਾਰ ਵਲੋਂ ਮੁਲਾਜਮਾਂ ਦੀਆਂ ਹੱਕੀ ਮੰਗਾਂ ਨੂੰ ਅਣਗੌਲਿਆਂ ਕਰਨ ਉਨ੍ਹਾਂ ਦੇ ਹੱਕਾਂ 'ਤੇ ਡਾਕਾ ਮਾਰਨ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ, ਸਗੋਂ ਆਪਣੀਆਂ ਹੱਕੀ ਮੰਗਾਂ ਲਈ ਸ਼ਾਂਤੀਪੂਰਵਕ ਸੰਘਰਸ਼ ਨੂੰ ਕੁਚਲਣ ਲਈ ਪੁਲਿਸੀਆ ਤਸ਼ੱਦਦ ਕੀਤਾ ਜਾ ਰਿਹਾ ਹੈ | ਭਾਈ ਤਾਲਬਪੁਰਾ ਨੇ ਪਟਿਆਲਾ ਵਿਖੇ ਲਾਇਨਮੈਨਾਂ ਵਲੋਂ ਆਪਣੀਆਂ ਹੱਕੀ ਮੰਗਾਂ ਲਈ ਕੀਤੇ ਜਾ ਰਹੇ ਸ਼ਾਂਤੀ ਪੂਰਨ ਰੋਸ ਤੇ ਪੁਲਿਸ ਵਲੋਂ ਅੰਨ੍ਹੇਵਾਹ ਲਾਠੀਚਾਰਜ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁਲਾਜਮਾਂ ਤੇ ਬੇਰੁਜਗਾਰਾਂ ਦੇ ਹੱਕਾਂ ਨੂੰ ਦਬਾਅ ਨਹੀਂ ਸਕੇਗੀ ਤੇ ਅਜਿਹੇ ਗਲਤ ਫ਼ੈਸਲਿਆਂ ਕਾਰਨ 2027 ਦੀਆਂ ਚੋਣਾ ਵਿਚ ਆਮ ਆਦਮੀ ਪਾਰਟੀ ਦੀ ਬੁਰੀ ਤਰ੍ਹਾਂ ਹਾਰ ਹੋਵੇਗੀ | ਦੂਜੇ ਪਾਸੇ ਤਾਲਬਪੁਰਾ ਨੇ ਬੈਂਕਾਂ ਤੇ ਏ. ਟੀ. ਐੱਮ. ਮਸ਼ੀਨਾ ਵਿਚ ਨਗਦੀ ਨਾ ਹੋਣ ਕਾਰਨ ਖੱਜਲ ਖੁਵਾਰ ਹੋ ਰਹੇ ਲੋਕਾਂ ਦੀ ਗੱਲ ਕਰਦਿਆਂ ਕਿਹਾ ਕਿ ਦੇਸ਼ ਆਰਥਿਕ ਤੰਗੀ ਵੱਲ ਵੱਧ ਰਿਹਾ ਹੈ ਤੇ ਸੋਚਣ ਵਾਲੀ ਗੱਲ ਇਹ ਹੈ ਕਿ 43 ਲੱਖ ਕਰੋੜ ਰੁਪਏ ਦੀ ਨਗਦੀ ਵਾਲੇ ਦੇਸ਼ ਦੇ ਲੋਕ ਆਪਣਾ ਪੈਸਾ ਲੈਣ ਲਈ ਖੱਜਲ ਖੁਆਰ ਹੋ ਰਹੇ ਹਨ ਭਾਰਤ ਦਾ ਪੈਸਾ ਕਿਹੜੇ ਲੋਕਾਂ ਨੇ ਦਬਾਅ ਲਿਆ ਹੈ | ਉਨ੍ਹਾਂ ਭਾਜਪਾ ਵਲੋਂ ਰਿਜਰਵ ਬੈਂਕ ਆਫ ਇੰਡੀਆ ਨੂੰ ਭਾਰਤ ਦੇ ਲੋਕਾਂ ਸਾਹਮਣੇ ਸਪੱਸ਼ਟ ਕਰਨ ਤੇ ਸੱਚ ਸਾਹਮਣੇ ਲਿਆਉਣ ਲਈ ਰੋਕਿਆ ਜਾ ਰਿਹਾ ਹੈ | ਇਸ ਮੌਕੇ ਉਨ੍ਹਾਂ ਨਾਲ ਭਾਈ ਰਜਵੰਤ ਸਿੰਘ ਮਹਿਲਾਵਾਲਾ, ਡਾ. ਦਰਸ਼ਨ ਸਿੰਘ ਗੁਜਰਪੁਰਾ, ਡਾ. ਸੁਖਪ੍ਰੀਤ ਸਿੰਘ ਭਲਾ ਪਿੰਡ, ਮਨਜੋਤ ਸਿੰਘ ਪੁਰੇਵਾਲ, ਸਰਤਾਜਪ੍ਰੀਤ ਸਿੰਘ ਭੰਗੂ, ਗੁਰਬੀਰ ਸਿੰਘ ਦੁਧਰਾਏ ਤੇ ਕੁਲਵਿੰਦਰ ਸਿੰਘ ਰਮਦਾਸ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ 'ਆਪ' ਸਰਕਾਰ ਲੋਕਾਂ ਦੇ ਘਰਾਂ ਤੱਕ ਪਹੁੰਚ ਕਰਕੇ ਸਮੱਸਿਆਵਾਂ ਦਾ ਹੱਲ ਕਰ ਰਹੀ-ਸੋਨੀਆ ਮਾਨ <br/> ਅਗਲੀ ਖ਼ਬਰ ਐਡਵੋਕੇਟ ਬਿਕਰਮਜੀਤ ਸਿੰਘ ਬਾਠ ਗੁਰਦੁਆਰਾ ਨੌਵੀਂ ਪਾਤਸ਼ਾਹੀ ਵਿਖੇ ਹੋਏ ਨਤਮਸਤਕ <br/>
Ad Position 24