11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ ਮਨਾਇਆ <br/>

Ad Position 21
No active advertisement
ਗੁਰਦੁਆਰਾ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਖਿਆਲਾ ਚੌਂਕ ਵਿਖੇ ਸਾਲਾਨਾ ਜੋੜ ਮੇਲੇ 'ਚ ਭਾਈ ਗੁਰਭੇਜ ਸਿੰਘ ਚਵਿੰਡਾ ਦੇ ਜਥੇ ਨੂੰ ਸਨਮਾਨਿਤ ਕਰਨ ਸਮੇਂ ਬਾਬਾ ਸੁਖਦੇਵ ਸਿੰਘ | ਤਸਵੀਰ: ਗੁਰਵਿੰਦਰ ਸਿੰਘ ਕਲਸੀ <br/> 12-06-2026
ਚੋਗਾਵਾਂ, 11 ਜੂਨ (ਗੁਰਵਿੰਦਰ ਸਿੰਘ ਕੁਲਸੀ)-ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ ਚਰਨ ਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਖਿਆਲਾ ਚੌਕ, ਛਾਉਣੀ ਤੇ ਹੈੱਡ ਆਫ਼ਿਸ ਸ਼੍ਰੋਮਣੀ ਪੰਥ ਅਕਾਲੀ ਦਲ ਖ਼ਾਲਸਾ ਵਿਖੇ ਦਲ ਪੰਥ ਦੇ ਮੁਖੀ ਸਿੰਘ ਸਾਹਿਬ ਜਥੇ. ਬਾਬਾ ਤਰਲੋਕ ਸਿੰਘ ਖਿਆਲੇ ਵਾਲਿਆਂ ਦੀ ਦੇਖ ਰੇਖ ਹੇਠ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ ਗਏ, ਉਪਰੰਤ ਜਥੇ: ਬਾਬਾ ਤਰਲੋਕ ਸਿੰਘ ਖਿਆਲੇ ਵਾਲਿਆਂ ਵਲੋਂ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ | ਸਜੇ ਦੀਵਾਨ 'ਚ ਭਾਈ ਗੁਰਭੇਜ ਸਿੰਘ ਚਵਿੰਡਾ ਦਾ ਢਾਡੀ ਜਥਾ, ਭਾਈ ਗੁਰਰਾਜ ਸਿੰਘ ਪ੍ਰਚਾਰਕ, ਭਾਈ ਸੁਖਰਾਜ ਸਿੰਘ ਆਜ਼ਾਦ ਕਵੀਸ਼ਰੀ ਜਥਾ ਚੋਗਾਵਾਂ ਸਮੇਤ ਹੋਰਨਾ ਜਥਿਆਂ ਨੇ ਸੰਗਤਾਂ ਨੂੰ ਗੁਰ ਇਤਿਹਾਸ ਤੇ ਗੁਰਬਾਣੀ ਨਾਲ ਜੋੜਿਆ | ਇਸ ਮੌਕੇ ਦਲ ਪੰਥ ਵਲੋਂ ਤਿਆਰ ਕੀਤਾ ਖੰਡੇ ਬਾਟੇ ਦਾ ਅੰਮਿ੍ਤ ਅਨੇਕਾਂ ਪ੍ਰਾਣੀਆਂ ਨੇ ਛਕਿਆ ਤੇ ਗੁਰੂ ਵਾਲੇ ਬਣੇ | ਜੋੜ ਮੇਲੇ ਵਿਚ ਸੰਤ ਬਾਬਾ ਅਵਤਾਰ ਸਿੰਘ ਸੁਰ ਸਿੰਘ ਵਾਲੇ, ਸੰਤ ਬਾਬਾ ਹਰਨਾਮ ਸਿੰਘ ਮੁਖੀ ਦਮਦਮੀ ਟਕਸਾਲ ਪ੍ਰਧਾਨ ਸੰਤ ਸਮਾਜ, ਬਾਬਾ ਉਧਮ ਸਿੰਘ ਲੱਧੇਵਾਲ, ਬਾਬਾ ਜੋਗਾ ਸਿੰਘ, ਬਾਬਾ ਜਗਜੀਤ ਸਿੰਘ ਗੁਰੂ ਨਾਨਕ ਦਲ ਮੜੀਆਂ ਵਾਲੇ, ਬਾਬਾ ਅਰਜਨ ਸਿੰਘ ਡਮੇਲੀ ਵਾਲੇ, ਬਾਬਾ ਗੁਰਜੀਤ ਸਿੰਘ ਕੁੱਲੀ ਵਾਲੇ, ਬਾਬਾ ਪੰਜਾਬ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਸੁਰਜੀਤ ਸਿੰਘ ਭਿੱਟੇਵੱਡ, ਰਾਣਾ ਰਣਬੀਰ ਸਿੰਘ ਲੋਪੋਕੇ, ਬਾਬਾ ਲੋਕਦੀਪ ਸਿੰਘ ਘੁੰਮਣਾ ਵਾਲੇ, ਬਾਬਾ ਰਾਜਨ ਸਿੰਘ ਮੋੜੇ ਕਲਾਂ, ਬਾਬਾ ਅਮਰੀਕ ਸਿੰਘ ਛੀਨਾ, ਦਲਜੀਤ ਸਿੰਘ ਮਿਆਦੀਆਂ, ਬਾਬਾ ਕਰਨਜੀਤ ਸਿੰਘ ਭੋਲਾ, ਹਲਕਾ ਇੰਚਾਰਜ ਮੈਡਮ ਸੋਨੀਆ ਮਾਨ ਤੇ ਹੋਰ ਹਾਜ਼ਰ ਸਨ | ਆਏ ਹੋਏ ਜਥੇ ਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਜਥੇ ਬਾਬਾ ਤਰਲੋਕ ਸਿੰਘ, ਬਾਬਾ ਸੁਖਦੇਵ ਸਿੰਘ ਤੇ ਬਾਬਾ ਸਰਵਣ ਸਿੰਘ ਵਲੋਂ ਸਨਮਾਨਿਤ ਕੀਤਾ ਗਿਆ | ਸ਼ਾਮ ਨੂੰ ਨਿਹੰਗ ਸਿੰਘ ਫੌਜਾਂ ਵਲੋਂ ਖ਼ਾਲਸੇ ਦੀਆਂ ਰਿਵਾਇਤੀ ਖੇਡਾਂ ਘੋੜ ਦੌੜ, ਗਤਕੇਬਾਜ਼ੀ, ਨੇਜੇਬਾਜ਼ੀ ਤੇ ਤਲਵਾਰਬਾਜ਼ੀ ਦੇ ਜੌਹਰ ਵਿਖਾਏ ਗਏ |

Ad Position 22
No active advertisement
ਪਿਛਲੀ ਖ਼ਬਰ ਨਵੀਂ ਦਿੱਲੀ ਵਿਖੇ ਫ਼ਿਲਮ 'ਕੈਰੀ ਅÏਨ ਜੱਟਾ 4' ਦੇ ਪ੍ਰਚਾਰ ਪ੍ਰੋਗਰਾਮ ਦੌਰਾਨ ਅਦਾਕਾਰ ਗਿੱਪੀ ਗਰੇਵਾਲ ਤੇ ਸਰਗੁਣ ਮਹਿਤਾ... ਅਗਲੀ ਖ਼ਬਰ 'ਆਪ' ਸਰਕਾਰ ਲੋਕਾਂ ਦੇ ਘਰਾਂ ਤੱਕ ਪਹੁੰਚ ਕਰਕੇ ਸਮੱਸਿਆਵਾਂ ਦਾ ਹੱਲ ਕਰ ਰਹੀ-ਸੋਨੀਆ ਮਾਨ <br/>
Ad Position 24