02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜੰਡਿਆਲਾ ਗੁਰੂ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਪ੍ਰੋਗਰਾਮ

Ad Position 21
No active advertisement
ਅਜੀਤ ਡੈਸਕ 13-06-2026

ਜੰਡਿਆਲਾ ਗੁਰੂ, 12 ਜੂਨ (ਹਰਜਿੰਦਰ ਸਿੰਘ ਕਲੇਰ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਮਜ਼ਬੂਤ ਬਣਾਉਣ ਦੇ ਮਕਸਦ ਨਾਲ ਜੰਡਿਆਲਾ ਗੁਰੂ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. �. ਨੇ ਪਿੰਡਾਂ ਦੇ ਸਰਪੰਚਾਂ, ਯੂਥ ਕਲੱਬਾਂ, ਯੂਨੀਅਨਾਂ ਅਤੇ ਡਿਫੈਂਸ ਕਮੇਟੀਆਂ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਨਸ਼ਿਆਂ ਖ਼ਿਲਾਫ਼ ਜੰਗ ਵਿਚ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ। ਮੀਟਿੰਗ ਨੂੰ ਸੰਬੋਧਨ ਕਰਦਿਆਂ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਪੰਜਾਬ ਦਾ ਭਵਿੱਖ ਹਨ ਅਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰੱਖਣਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਦੱਸਿਆ ਕਿ ਮੁਹਿੰਮ ਤਹਿਤ ਹੁਣ ਤੱਕ 60 ਹਜ਼ਾਰ ਤੋਂ ਵੱਧ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਦਕਿ 90 ਹਜ਼ਾਰ ਤੋਂ ਵੱਧ ਨਸ਼ਾ ਪੀੜਤ ਵਿਅਕਤੀਆਂ ਦਾ ਨਸ਼ਾ ਛੁਡਾਊ ਕੇਂਦਰਾਂ ਵਿਚ ਮੁਫ਼ਤ ਇਲਾਜ ਕਰਵਾਇਆ ਗਿਆ ਹੈ। ਮੰਤਰੀ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਪਿੰਡਾਂ ਵਿਚ ਚਲਾਏ ਜਾ ਰਹੇ ਈ-ਰਿਕਸ਼ਿਆਂ ਵਿਚ ਸ਼ਿਕਾਇਤ ਬਕਸੇ ਲਗਾਏ ਗਏ ਹਨ, ਜਿਨ੍ਹਾਂ ਰਾਹੀਂ ਲੋਕ ਗੁਪਤ ਤੌਰ ‘ਤੇ ਨਸ਼ਾ ਤਸਕਰਾਂ ਬਾਰੇ ਜਾਣਕਾਰੀ ਦੇ ਸਕਦੇ ਹਨ।
ਇਸ ਮੌਕੇ ਆਮ ਆਦਮੀ ਪਾਰਟੀ ਦਿਹਾਤੀ ਦੇ ਪ੍ਰਧਾਨ ਗੁਰਪ੍ਰਤਾਪ ਸਿੰਘ ਸੰਧੂ, ਐੱਸ. ਡੀ. ਐੱਮ. ਅਲਕਾ ਕਾਲੀਆ ਅਤੇ ਡੀ. ਐੱਸ. ਪੀ. ਬਲਜੀਤ ਸਿੰਘ ਨੇ ਵੀ ਨਸ਼ਾ ਮੁਕਤ ਪੰਜਾਬ ਲਈ ਲੋਕਾਂ ਨੂੰ ਵੱਧ ਤੋਂ ਵੱਧ ਸਹਿਯੋਗ ਦੇਣ ਦੀ ਅਪੀਲ ਕੀਤੀ।ਸਮਾਗਮ ਵਿਚ ਹਾਜ਼ਰ ਪਿੰਡਾਂ ਦੇ ਨੁਮਾਇੰਦਿਆਂ, ਸਮਾਜ ਸੇਵੀ ਸੰਸਥਾਵਾਂ ਅਤੇ ਵਲੰਟੀਅਰਾਂ ਨੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਸਾਂਝੇ ਯਤਨ ਕਰਨ ਦਾ ਸੰਕਲਪ ਲਿਆ।

Ad Position 22
No active advertisement
ਪਿਛਲੀ ਖ਼ਬਰ ਪਿੰਡ ਸ਼ਾਹਪੁਰ ਵਿਖੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਨੇ 11 ਮੈਂਬਰੀ ਕਮੇਟੀ ਦਾ ਕੀਤਾ ਗਠਨ ਅਗਲੀ ਖ਼ਬਰ ਮਾਸਟਰ ਜਗਦੀਪ ਸਿੰਘ ਦੇ ਕਤਲ ਸੰਬੰਧੀ ਜਨਤਕ ਜਥੇਬੰਦੀਆਂ ਦਾ ਵਫ਼ਦ ਐੱਸ. ਐੱਸ. ਪੀ. ਨੂੰ ਮਿਲਿਆ
Ad Position 24
No active advertisement