21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਯੋਗ ਮਹਿਲਾਵਾਂ ਨੂੰ 1 ਜੂਨ ਤੋਂ ਮਿਲੇਗੀ ਮਹੀਨਾਵਾਰ ਆਰਥਿਕ ਸਹਾਇਤਾ-ਈ.ਟੀ.ਓ.

Ad Position 21
No active advertisement
ਅਜੀਤ ਡੈਸਕ 14-06-2026
ਜੰਡਿਆਲਾ ਗੁਰੂ, 13 ਜੂਨ (ਪ੍ਰਮਿੰਦਰ ਸਿੰਘ ਜੋਸਨ)-ਪੰਜਾਬ ਸਰਕਾਰ ਵਲੋਂ ਮਹਿਲਾਵਾਂ ਦੇ ਆਰਥਿਕ ਸਸ਼ਕਤੀਕਰਨ ਅਤੇ ਸਮਾਜਿਕ ਸਨਮਾਨ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਨੂੰ ਜ਼ਮੀਨੀ ਪੱਧਰ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਜੰਡਿਆਲਾ ਗੁਰੂ ਵਿਖੇ ਮਹਿਲਾ ਸਤਿਕਾਰ ਸਖੀਆਂ ਲਈ ਵਿਸ਼ੇਸ਼ ਟ੍ਰੇਨਿੰਗ ਸੈਸ਼ਨ ਕਰਵਾਇਆ ਗਿਆ, ਜਿਸ ਵਿਚ ਟ੍ਰੇਨਿੰਗ ਦੌਰਾਨ ਸਖੀਆਂ ਨੂੰ ਯੋਜਨਾ ਦੀਆਂ ਹਦਾਇਤਾਂ, ਯੋਗਤਾ ਮਾਪਦੰਡਾਂ, ਅਰਜ਼ੀ ਪ੍ਰਕਿਰਿਆ ਅਤੇ ਲਾਭਪਾਤਰੀਆਂ ਦੀ ਰਜਿਸਟ੍ਰੇਸ਼ਨ ਸੰਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ ਅਤੇ ਇਸ ਸਮਾਗਮ ਵਿਚ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਨਾਲ ਵਿਧਾਇਕ ਤੇ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ। ਮੌਕੇ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਮਹਿਲਾਵਾਂ ਦੀ ਆਰਥਿਕ ਮਜ਼ਬੂਤੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਤੇ ਇਸੇ ਉਦੇਸ਼ ਨਾਲ ਇਹ ਇਤਿਹਾਸਕ ਯੋਜਨਾ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਯੋਗ ਆਮ ਵਰਗ ਦੀਆਂ ਮਹਿਲਾਵਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਅਤੇ ਅਨੁਸੂਚਿਤ ਜਾਤੀ (ਐੱਸ. ਸੀ.) ਨਾਲ ਸੰਬੰਧਿਤ ਯੋਗ ਮਹਿਲਾਵਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਦੇ ਤਹਿਤ ਆਰਥਿਕ ਸਹਾਇਤਾ ਦੀ ਸ਼ੁਰੂਆਤ 1 ਜੁਲਾਈ 2026 ਤੋਂ ਕੀਤੀ ਜਾਵੇਗੀ। ਹਰਭਜਨ ਸਿੰਘ ਈ. ਟੀ. �. ਨੇ ਕਿਹਾ ਕਿ ਯੋਜਨਾ ਨੂੰ ਸਫਲ ਬਣਾਉਣ ਲਈ ਸਰਕਾਰ ਵਲੋਂ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਟ੍ਰੇਨਿੰਗ ਦੌਰਾਨ ਮਾਸਟਰ ਟ੍ਰੇਨਰਾਂ ਅਤੇ ਸੁਪਰਵਾਈਜ਼ਰਾਂ ਵਲੋਂ ਸਖੀਆਂ ਨੂੰ ਫਾਰਮ ਭਰਨ ਦੀ ਪ੍ਰਕਿਰਿਆ, ਯੋਗਤਾ ਦੀਆਂ ਸ਼ਰਤਾਂ, ਲੋੜੀਂਦੇ ਦਸਤਾਵੇਜ਼ਾਂ, ਲਾਭਪਾਤਰੀਆਂ ਦੀ ਪਛਾਣ ਤੇ ਰਜਿਸਟ੍ਰੇਸ਼ਨ ਪ੍ਰਕਿਰਿਆ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਟ੍ਰੇਨਿੰਗ ਦੇ ਪਹਿਲੇ ਦਿਨ 13 ਜੂਨ ਨੂੰ ਜੰਡਿਆਲਾ ਗੁਰੂ ਵਿਧਾਨ ਸਭਾ ਹਲਕੇ ਦੇ 110 ਬੂਥਾਂ ਨਾਲ ਸੰਬੰਧਿਤ ਮਹਿਲਾ ਸਤਿਕਾਰ ਸਖੀਆਂ ਨੂੰ ਕਵਰ ਕੀਤਾ ਗਿਆ ਹੈ, ਜਦਕਿ ਬਾਕੀ ਰਹਿੰਦੇ 106 ਬੂਥਾਂ ਦੀਆਂ ਸਖੀਆਂ ਨੂੰ 14 ਜੂਨ ਨੂੰ ਟ੍ਰੇਨਿੰਗ ਦਿੱਤੀ ਜਾਵੇਗੀ। ਇਸ ਮੌਕੇ ਵਿਭਾਗ ਦੇ ਅਧਿਕਾਰੀ, ਮਾਸਟਰ ਟ੍ਰੇਨਰ, ਸੁਪਰਵਾਈਜ਼ਰ, ਮਹਿਲਾ ਸਤਿਕਾਰ ਸਖੀਆਂ ਅਤੇ ਵੱਡੀ ਗਿਣਤੀ ਵਿਚ ਮਹਿਲਾਵਾਂ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਕਾਂਗਰਸੀ ਆਗੂ ਮਨਜਿੰਦਰ ਸਿੰਘ ਮੰਨਾ ਦੇ ਕਤਲ ਦੀ ਘਟਨਾ ਦੁਖਦਾਈ, ਦੋਸ਼ੀਆਂ ਨੂੰ ਜਲਦ ਕਾਬੂ ਕੀਤਾ ਜਾਵੇ-ਡੈਨੀ ਬੰਡਾਲਾ ਅਗਲੀ ਖ਼ਬਰ ਥਾਣਾ ਚਾਟੀਵਿੰਡ ਦੇ ਖੇਤਰ ’ਚ ਚੋਰਾਂ ਦੇ ਹੌਸਲੇ ਬੁਲੰਦ
Ad Position 24