21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਦਰਿਆ ਰਾਵੀ ਨਜ਼ਦੀਕ ਧੁੱਸੀ ਬੰਨ੍ਹਾਂ ਦਾ ਵਿਧਾਇਕ ਧਾਲੀਵਾਲ ਨੇ ਲਿਆ ਜਾਇਜ਼ਾ

Ad Position 21
No active advertisement
ਅਜੀਤ ਡੈਸਕ 14-06-2026
ਰਮਦਾਸ, 13 ਜੂਨ (ਜਸਵੰਤ ਸਿੰਘ ਵਾਹਲਾ)-ਆਮ ਆਦਮੀ ਪਾਰਟੀ ਦੇ ਪੰਜਾਬ ਦੇ ਮੁੱਖ ਬੁਲਾਰੇ ਤੇ ਹਲਕਾ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਦਰਿਆ ਰਾਵੀ ਨਜਦੀਕ ਪੈਂਦੇ ਪਿੰਡ ਘੋਨੇਵਾਹਲਾ, ਚੰਡੀਗੜ੍ਹ ਚੌਕੀ, ਨਿੱਸੋਕੇ, ਸਿੰਘੋਕੇ, ਪੰਜਗਰਾਈਆਂ, ਘੁੰਮਰਾਏ, ਦਰੀਆ ਮੂਸਾ, ਬੱਲ ਲਭੇ ਦਰਿਆ ਆਦਿ ਦੇ ਧੁੱਸੀ ਬੰਨ੍ਹਾਂ ਦਾ ਜਾਇਜ਼ਾ ਲਿਆ ਤੇ ਸੰਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਧੁੱਸੀ ਬੰਨ੍ਹ ‘ਤੇ ਜੋ ਨਾਜੁਕ ਥਾਵਾਂ ਹਨ ਉਨ੍ਹਾਂ ਨੂੰ ਮਜਬੂਤ ਕਰਨ ਤਾਂ ਜੋ ਬਰਸਾਤੀ ਮੌਸਮਾਂ ਤੋਂ ਪਹਿਲਾਂ ਇਨ੍ਹਾਂ ਬੰਨ੍ਹਾਂ ਨੂੰ ਮੁਕੰਮਲ ਕਰ ਲਿਆ ਜਾਵੇ ਤਾਂ ਜੋ ਰਾਵੀ ਦਰਿਆ ਅੰਦਰ ਪਾਣੀ ਦਾ ਪੱਧਰ ਵਧਦਾ ਹੈ ਤਾਂ ਧੁੱਸੀ ਨਾ ਟੁੱਟਣ। ਉਨ੍ਹਾਂ ਕਿਹਾ ਕਿ ਕਿਤੇ ਵੀ ਨਾਜਾਇਜ਼ ਮਾਇਨਿੰਗ ਨਹੀਂ ਹੋ ਰਹੀ, ਠੇਕੇਦਾਰਾਂ ਵਲੋਂ ਲੀਗਲ ਮਾਈਨਿੰਗ ਦਿਨ ਵੇਲੇ ਕੀਤੀ ਜਾ ਰਹੀ ਹੈ ਨਾਂ ਕਿ ਰਾਤ ਵੇਲੇ ਜਦ ਕਿ ਵਿਰੋਧੀ ਧਿਰਾਂ ਝੂਠੀ ਬਿਆਨਬਾਜੀ ਕਰ ਰਹੀਆ ਹਨ। ਇਸ ਮੌਕੇ ਨਾਇਬ ਤਹਿਸੀਲਦਾਰ ਕਾਰਜ ਸਿੰਘ ਰਮਦਾਸ, ਪੀ. ਏ. ਮੁਖਤਾਰ ਸਿੰਘ, ਸ਼ਹਿਰੀ ਪ੍ਰਧਾਨ ਹਰਪਾਲ ਸਿੰਘ ਸਿੰਧੀ, ਬਲਾਕ ਪ੍ਰਧਾਨ ਸੰਦੀਪ ਸਿੰਘ ਖਹਿਰਾ, ਡਾਇਰੈਕਟਰ ਕੰਵਲਜੀਤ ਸਿੰਘ ਗਿੱਲ, ਚੇਅਰਮੈਨ ਪ੍ਰਿਥਵੀਪਾਲ ਸਿੰਘ ਵਾਹਲਾ, ਸਾਬਕਾ ਸਰਪੰਚ ਕਾਬਲ ਸਿੰਘ, ਸਰਪੰਚ ਸੰਤੋਖ ਸਿੰਘ ਜੌਹਲ, ਸਰਪੰਚ ਹਰਜੀਤ ਸਿੰਘ, ਰਸ਼ਪਾਲ ਸਿੰਘ ਮਾਛੀਵਾਹਲਾ, ਸਰਪੰਚ ਗੁਰਦਿਆਲ ਸਿੰਘ ਜੱਟਾ, ਫੌਜੀ ਗੁਰਮੀਤ ਸਿੰਘ ਘੋਨੇਵਾਹਲਾ, ਕੁਲਵੰਤ ਸਿੰਘ, ਸਰਪੰਚ ਰਾਜਵਿੰਦਰ ਸਿੰਘ ਪੰਜਗਰਾਈਆ, ਮਾ: ਦਲਬੀਰ ਸਿੰਘ ਸਹਿਜਾਦਾ, ਬਲਬੀਰ ਸਿੰਘ, ਸਾਬਕਾ ਸਰਪੰਚ ਦਲਜੀਤ ਸਿੰਘ, ਸਰਪੰਚ ਸ਼ੇਰ ਸਿੰਘ ਅਵਾਣ, ਸਰਪੰਚ ਬਲਜੀਤ ਸਿੰਘ ਅੜਾਇਆ, ਸਰਪੰਚ ਕੁਲਜੀਤ ਸਿੰਘ ਮੰਦਰਾਂਵਾਲਾ ਆਦਿ ਤੋਂ ਇਲਾਵਾ ਸੰਬੰਧਿਤ ਅਧਿਕਾਰੀ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਲੰਗਰ ਲਗਾਉਣ ਲਈ ਅਜਨਾਲਾ ਤੋਂ ਸੇਵਾਦਾਰਾਂ ਦਾ ਜਥਾ ਰਵਾਨਾ ਅਗਲੀ ਖ਼ਬਰ ਕਾਂਗਰਸੀ ਆਗੂ ਮਨਜਿੰਦਰ ਸਿੰਘ ਮੰਨਾ ਦੇ ਕਤਲ ਦੀ ਘਟਨਾ ਦੁਖਦਾਈ, ਦੋਸ਼ੀਆਂ ਨੂੰ ਜਲਦ ਕਾਬੂ ਕੀਤਾ ਜਾਵੇ-ਡੈਨੀ ਬੰਡਾਲਾ
Ad Position 24