21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਮਾਨ ਸਰਕਾਰ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ 20 ਪਰਿਵਾਰ ‘ਆਪ’ ’ਚ ਸ਼ਾਮਿਲ

Ad Position 21
No active advertisement
ਅਜੀਤ ਡੈਸਕ 14-06-2026
ਚੋਗਾਵਾਂ, 13 ਜੂਨ (ਗੁਰਵਿੰਦਰ ਸਿੰਘ ਕਲਸੀ)-ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਿੰਡ ਪ੍ਰੀਤ ਨਗਰ ਦੇ ਗੁਰਸੇਵਕ ਸਿੰਘ ਹੀਰਾ ਸਮੇਤ 20 ਪਰਿਵਾਰ ਅਕਾਲੀ ਦਲ ਤੇ ਕਾਂਗਰਸ ਪਾਰਟੀ ` ਛੱਡ ਕੇ ਆਮ ਆਦਮੀ ਪਾਰਟੀ ‘ਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਅੱਜ ਪ੍ਰੀਤ ਨਗਰ ਵਿਖੇ ਕਬੱਡੀ ਖਿਡਾਰੀ ਅੰਮ੍ਰਿਤਪਾਲ ਸਿੰਘ �ਲਖ ਦੇ ਗ੍ਰਹਿ ਵਿਖੇ ਕਰਵਾਏ ਸਮਾਗਮ ਵਿਚ ਹਲਕਾ ਰਾਜਾਸਾਂਸੀ ਦੀ ਇੰਚਾਰਜ ਸੋਨੀਆ ਮਾਨ ਨੇ ਸ਼ਾਮਿਲ ਹੋਣ ਵਾਲੇ ਗੁਰਸੇਵਕ ਸਿੰਘ ਹੀਰਾ, ਕੁਲਵਿੰਦਰ ਸਿੰਘ �ਲਖ, ਅੰਮ੍ਰਿਤਪਾਲ ਸਿੰਘ �ਲਖ, ਕੁਲਵਿੰਦਰ ਪਾਲ ਸਿੰਘ, ਕਰਨਬੀਰ ਸਿੰਘ, ਗਗਨਦੀਪ ਸਿੰਘ, ਸ਼ੁਭਦੀਪ ਸਿੰਘ, ਨਵ ਪ੍ਰੀਤ ਕੌਰ, ਗੁਰਮੀਤ ਕੌਰ, ਸੁਰਜੀਤ ਕੌਰ, ਜਸਵਿੰਦਰ ਕੌਰ ਆਦਿ ਪਰਿਵਾਰਾਂ ਨੂੰ ਪਾਰਟੀ ਦੇ ਮਫਲਰ ਪਾ ਕੇ ਸਨਮਾਨਿਤ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਬਹੁਤ ਵਧੀਆ ਕੰਮ ਕਰ ਰਹੀ ਹੈ। ਸਰਕਾਰ ਦੀ ਕਾਰਗੁਜ਼ਾਰੀ ਅਤੇ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਅੱਜ ਹਰੇਕ ਸੂਝਵਾਨ ਪੰਜਾਬੀ ‘ਆਪ’ ਵਿਚ ਸ਼ਾਮਿਲ ਹੋਣ ਲਈ ਬੇਤਾਬ ਹੈ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰੇਸ਼ਮ ਵੜੈਚ, ਮੈਡਮ ਰਵਲੀਨ ਕੌਰ, ਚੇਅਰਮੈਨ ਲਖਵਿੰਦਰ ਸਿੰਘ ਲੱਖਾ, ਹਲਕਾ ਕੋਆਡੀਨੇਟਰ ਸੁਖਦੀਪ ਸਿੰਘ ਛੀਨਾ, ਨਿਹਾਲ ਸਿੰਘ, ਸੋਸ਼ਲ ਮੀਡੀਆ ਹਲਕਾ ਕੋਆਡੀਨੇਟਰ ਅਮਿਤੋਜ਼ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਰਾਜ ਵਪਾਰੀ ਕਮਿਸ਼ਨ ਵਲੋਂ ਵਪਾਰੀਆਂ ਦੀਆਂ ਮੁਸ਼ਕਿਲਾਂ ਹੱਲ ਕਰਨ ਲਈ ਮੀਟਿੰਗ ਅਗਲੀ ਖ਼ਬਰ ਗੁਰੂ ਬਾਜ਼ਾਰ ਬਾਬਾ ਬਕਾਲਾ ਸਾਹਿਬ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਵਿਚ ਵਰਤੇ ਜਾਣ ਵਾਲੇ ਘਟੀਆ ਮਟੀਰੀਅਲ ਦੀ ਜਾਂਚ ਕਰੇ ਸਰਕ...
Ad Position 24