21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਪੰਜਾਬ ਰਾਜ ਵਪਾਰੀ ਕਮਿਸ਼ਨ ਵਲੋਂ ਵਪਾਰੀਆਂ ਦੀਆਂ ਮੁਸ਼ਕਿਲਾਂ ਹੱਲ ਕਰਨ ਲਈ ਮੀਟਿੰਗ

Ad Position 21
No active advertisement
ਅਜੀਤ ਡੈਸਕ 14-06-2026
ਚੋਗਾਵਾਂ, 13 ਜੂਨ (ਗੁਰਵਿੰਦਰ ਸਿੰਘ ਕਲਸੀ)-ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਪੰਜਾਬ ਵਪਾਰੀ ਕਮਿਸ਼ਨ ਵਲੋਂ ਵਪਾਰੀਆਂ ਦੀਆਂ ਮੁਸ਼ਕਿਲਾਂ ਹੱਲ ਕਰਨ ਅਤੇ ਕਾਰੋਬਾਰੀ ਮਾਹੌਲ ਨੂੰ ਬੇਹਤਰ ਬਣਾਉਣ ਲਈ ਹਲਕਾ ਇੰਚਾਰਜ ਮੈਡਮ ਸੋਨੀਆ ਮਾਨ ਦੀ ਅਗਵਾਈ ਹੇਠ ਕਸਬਾ ਲੋਪੋਕੇ ਵਿਖੇ ਮੀਟਿੰਗ ਹੋਈ। ਜਿਸ ਵਿਚ ਐੱਸ.ਐੱਸ.ਪੀ. ਦਿਹਾਤੀ ਕੰਵਲਪ੍ਰੀਤ ਸਿੰਘ ਚਾਹਲ, ਐੱਸ.ਡੀ.ਐੱਮ. ਮਨਬੀਰ ਸਿੰਘ ਢਿੱਲੋਂ, ਡੀ.ਐੱਸ.ਪੀ. ਕਪਿਲ ਕੌਸ਼ਲ, ਟਰੇਡ ਵਿੰਗ ਹਲਕਾ ਰਾਜਾਸਾਂਸੀ ਦੇ ਚੇਅਰਮੈਨ ਪਰਮਜੀਤ ਸਿੰਘ ਢਿੱਲੋਂ, ਜ਼ਿਲ੍ਹੇ ਦੇ ਵਾਈਸ ਚੇਅਰਮੈਨ ਅਭੀਸ਼ੇਕ ਬੰਸਲ, ਐੱਸ.ਐੱਚ.�. ਦਲਜੀਤ ਸਿੰਘ ਲੋਪੋਕੇ ਸਮੇਤ ਵੱਖ-ਵੱਖ ਮਹਿਕਮਿਆਂ ਦੇ ਅਧਿਕਾਰੀ ਮੌਜੂਦ ਸਨ। ਇਸ ਮੌਕੇ ਸਮੂਹ ਦਵਾਈ ਖਾਦ ਵਿਕਰੇਤਾ ਬਲਾਕ ਚੋਗਾਵਾਂ ਦੇ ਡੀਲਰ ਬਗੀਚਾ ਸਿੰਘ, ਹਰਦੇਵ ਸਿੰਘ �ਲਖ, ਜੋਗਾ ਸਿੰਘ ਨੇ ਮੰਗ ਕੀਤੀ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਚ ਖਾਦ ਸਿਸਟਮ ਨੂੰ ਠੀਕ ਕੀਤਾ ਜਾਵੇ ਕਿਉਂਕਿ ਇਥੇ ਸੋਸਾਇਟੀਆਂ ਘੱਟ ਹਨ ਉਨ੍ਹਾਂ ਦਾ ਕੋਟਾ ਪੂਰਾ ਹੋ ਚੁੱਕਾ ਹੈ। ਜਿਸ ਕਰਕੇ ਕਿਸਾਨ ਪਰੇਸ਼ਾਨ ਹੋ ਰਹੇ ਡੀਲਰਾਂ ਨੂੰ ਵੱਧ ਕੋਟਾ ਦਿੱਤਾ ਜਾਵੇ, ਅਪਰਾਧਿਕ ਗਤੀਵਿਧੀਆਂ ਨੂੰ ਨੱਥ ਪਾਉਣ ਲਈ ਰਾਤ ਦੀ ਗਸ਼ਤ ਵਧਾਉਣਾ, ਦੁਕਾਨਾਂ ਅੱਗੇ ਲੱਗ ਰਹੀਆਂ ਰੇਹੜੀਆਂ ਕਾਰਨ ਟ੍ਰੈਫਿਕ ਦੀ ਸਮੱਸਿਆ, ਅਤੇ ਸਮੂਹ ਵਪਾਰੀਆਂ ਤੇ ਦੁਕਾਨਦਾਰਾਂ ਦੀਆਂ ਮੁਸ਼ਕਿਲਾਂ ਨੂੰ ਲਿਖ ਕੇ ਅਧਿਕਾਰੀਆਂ ਨੂੰ ਸੌਂਪੀਆਂ ਗਈਆਂ। ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਕੁਝ ਸਮੱਸਿਆਵਾਂ ਨੂੰ ਮੌਕੇ ‘ਤੇ ਹੱਲ ਕੀਤਾ ਗਿਆ ਤੇ ਬਾਕੀ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ। ਇਸ ਮੌਕੇ ਸੋਨੀਆ ਮਾਨ ਨੇ ਕਿਹਾ ਕਿ ਕਿ ਮੁੱਖ ਮੰਤਰੀ ਭਗਵੰਤ ਮਾਨ ਦਾ ਬਹੁਤ ਹੀ ਸ਼ਲਾਘਾ ਯੋਗ ਉਪਰਾਲਾ ਹੈ। ਪੰਜਾਬ ਦੇ ਲੋਕਾਂ ਨੂੰ ਘਰ ਬੈਠੇ ਸਹੂਲਤਾਂ ਮਿਲ ਰਹੀਆਂ ਹਨ। ਇਸ ਮੌਕੇ ਟਰੇਡ ਵਿੰਗ ਦੇ ਚੇਅਰਮੈਨ ਪਰਮਜੀਤ ਸਿੰਘ ਢਿੱਲੋਂ ਤੇ ਸਾਬਕਾ ਸਰਪੰਚ ਅਮਰਦੀਪ ਸਿੰਘ ਨੇ ਕਿਹਾ ਕਿ ਵਪਾਰੀਆਂ ਦੇ ਦੁਕਾਨਦਾਰਾਂ ਦੀਆਂ ਸਮੱਸਿਆਵਾਂ ਲਿਖਤੀ ਰੂਪ ਵਿਚ ਦਿੱਤੀਆਂ ਗਈਆਂ। ਇਸ ਮੌਕੇ ਸਾਬਕਾ ਸਰਪੰਚ ਅਮਰਦੀਪ ਸਿੰਘ, ਆਲਮ ਸਿੰਘ ਲੋਪੋਕੇ, ਸੁਪਿੰਦਰ ਗਿੱਲ, ਹਰਪ੍ਰੀਤ ਸਿੰਘ, ਡਾ. ਗੁਰਸ਼ਰਨ ਸਿੰਘ, ਸਕੱਤਰ ਸਿੰਘ ਪ੍ਰਧਾਨ, ਇਕਬਾਲ ਸਿੰਘ ਤਰੀਨ, ਵਿਰਾਸਤ ਸੇਵਾ ਸੰਗਠਨ ਇੰਚਾਰਜ ਅੰਮ੍ਰਿਤਪਾਲ ਸਿੰਘ ਸ਼ਹੂਰਾ, ਇੰਦਰਜੀਤ ਅਰੋੜਾ, ਦਿਲਬਾਗ ਸਿੰਘ, ਬਲਜੀਤ ਸਿੰਘ ਸੈਦਪੁਰ ਕਲਾਂ, ਜੋਬਨ ਝੰਜੋਟੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਦੀਆਂ ਮਈ ਮਹੀਨੇ ਵਿਚ ਹੋਈਆਂ ਆਮ ਚੋਣਾ ਮਸ਼ੀਨਾਂ ਨਾਲ ਕਰਾਈਆਂ ਹੁੰਦੀਆਂ ਤਾਂ ਨਤੀਜੇ ਕੁਝ ਹੋਰ ਹੋਣੇ ਸਨ-ਜੱਗਾ ਮ... ਅਗਲੀ ਖ਼ਬਰ ਮਾਨ ਸਰਕਾਰ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ 20 ਪਰਿਵਾਰ ‘ਆਪ’ ’ਚ ਸ਼ਾਮਿਲ
Ad Position 24