21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਤਲਬੀਰ ਗਿੱਲ ਨੇ ਮਜੀਠਾ ਦੇ 24 ਲਾਭਪਾਤਰੀਆਂ ਨੂੰ 8 ਲੱਖ 40 ਹਜ਼ਾਰ ਰੁਪਏ ਦੀ ਰਾਸ਼ੀ ਦੇ ਚੈੱਕ ਕੀਤੇ ਤਕਸੀਮ

Ad Position 21
No active advertisement
ਅਜੀਤ ਡੈਸਕ 14-06-2026
ਮਜੀਠਾ, 13 ਜੂਨ (ਜਗਤਾਰ ਸਿੰਘ ਸਹਿਮੀ)-ਕੇਂਦਰ ਤੇ ਸੂਬਾ ਸਰਕਾਰ ਵਲੋਂ ਚਲਾਈ ਜਾ ਰਹੀ ਕੱਚੇ ਮਕਾਨਾਂ ਨੂੰ ਪੱਕੇ ਬਣਾਉਣ ਦੀ ਯੋਜਨਾ ਤਹਿਤ ਹਲਕਾ ਮਜੀਠਾ ਦੇ ਆਮ ਆਦਮੀ ਪਾਰਟੀ ਇੰਚਾਰਜ ਤਲਬੀਰ ਸਿੰਘ ਗਿੱਲ ਨੇ ਕਸਬਾ ਮਜੀਠਾ ਦੇ 24 ਲਾਭਪਾਤਰੀਆਂ ਨੂੰ 8 ਲੱਖ 40 ਹਜ਼ਾਰ ਰੁਪਏ ਦੀ ਬਕਾਇਆ ਰਾਸ਼ੀ ਦੇ ਚੈੱਕ ਤਕਸੀਮ ਕੀਤੇ। ਇਸ ਮੌਕੇ ਤਲਬੀਰ ਸਿੰਘ ਗਿੱਲ ਨੇ ਕਿਹਾ ਕਿ ਇਸ ਯੋਜਨਾ ਰਾਹੀਂ ਗਰੀਬ ਪਰਿਵਾਰਾਂ ਦੇ ਸਿਰ ‘ਤੇ ਛੱਤ ਦੀ ਸੁਰੱਖਿਆ ਯਕੀਨੀ ਬਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਖਾਸ ਤੌਰ ‘ਤੇ ਗਰੀਬੀ ਰੇਖਾ ਤੋਂ ਹੇਠਾਂ ਰਹਿ ਰਹੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਯੋਜਨਾ ਤਹਿਤ ਹਜ਼ਾਰਾਂ ਪਰਿਵਾਰਾਂ ਨੂੰ ਆਪਣੇ ਮਕਾਨ ਬਣਾਉਣ ਲਈ ਵਿੱਤੀ ਮਦਦ ਮਿਲ ਰਹੀ ਹੈ। ਉਨ੍ਹਾਂ ਇਸ ਯੋਜਨਾ ਨੂੰ ਆਮ ਆਦਮੀ ਪਾਰਟੀ ਸਰਕਾਰ ਦੀ ਲੋਕ ਹਿਤੈਸ਼ੀ ਨੀਤੀਆਂ ਵਿਚੋਂ ਇਕ ਵਜੋਂ ਦੱਸਿਆ। ਉਨ੍ਹਾਂ ਕਿਹਾ ਇਹੀ ਸਿਰਫ ਨਹੀਂ ਜਦੋਂ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਆਈ ਹੈ ਸਰਕਾਰ ਵਲੋਂ ਕਈ ਤਰ੍ਹਾਂ ਦੀਆਂ ਲੋਕ ਭਲਾਈ ਸਕੀਮਾਂ ਚਲਾਈਆਂ ਗਈਆਂ ਹਨ। ਤਲਬੀਰ ਗਿੱਲ ਨੇ ਕਿਹਾ, ‘ਆਮ ਆਦਮੀ ਪਾਰਟੀ ਵਲੋਂ ਜਿਥੇ ਵਿਕਾਸ ਕਾਰਜਾਂ ਨੂੰ ਜੰਗੀ ਪੱਧਰ ਤੇ ਚਲਾਇਆ ਜਾ ਰਿਹਾ ਹੈ, ਉੱਥੇ ਲੋਕ ਭਲਾਈ ਸਕੀਮਾਂ ਵੀ ਪਹਿਲ ਦੇ ਆਧਾਰ ‘ਤੇ ਚਲਾਈਆਂ ਗਈਆਂ ਹਨ, ਜਿਨ੍ਹਾਂ ਦਾ ਸੂਬੇ ਦੇ ਲੋਕ ਆਨੰਦ ਮਾਣ ਰਹੇ ਹਨ। ਇਸ ਮੌਕੇ ਬਲਜਿੰਦਰ ਸਿੰਘ ਛੀਨਾ, ਹਰ ਭੁਪਿੰਦਰ ਸਿੰਘ ਸ਼ਾਹ, ਪਰਮਜੀਤ ਸਿੰਘ ਪੰਮਾ, ਅਮਰਜੀਤ ਸਿੰਘ, ਜੈਪਾਲ ਮਹਾਜਨ, ਪਵਨ ਕੁਮਾਰ ਪਿੰਕਾ, ਬਲਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਰਣਜੀਤ ਸਿੰਘ,ਹਰਪਾਲ ਸਿੰਘ, ਸ਼ਾਹ ਉਦੇ ਸਿੰਘ ਮਜੀਠਾ, ਆਜ਼ਾਦ ਸਿੰਘ, ਰਮਨ ਕੁਮਾਰ, ਨੀਰਜ ਸ਼ਰਮਾ, ਰਣਜੀਤ ਸਿੰਘ, ਗੁਰਪ੍ਰੀਤ ਸਿੰਘ, ਮੱਖਣ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਦਿਨੋ ਦਿਨ ਵਧ ਰਿਹਾ ਬਿਆਸ ਦਰਿਆ ’ਚ ਪਾਣੀ ਦਾ ਪੱਧਰ ਅਗਲੀ ਖ਼ਬਰ ਕਸਬਾ ਮਜੀਠਾ ਵਿਖੇ ਸਪਲੈਂਡਰ ਮੋਟਰਸਾਈਕਲ ਚੋਰੀ
Ad Position 24