21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਈ. ਟੀ. ਓ. ਨੇ 11 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਪ੍ਰਾਜੈਕਟਾਂ ਦੇ ਰੱਖੇ ਨੀਂਹ ਪੱਥਰ

Ad Position 21
No active advertisement
ਅਜੀਤ ਡੈਸਕ 14-06-2026
ਜੰਡਿਆਲਾ ਗੁਰੂ, 13 ਜੂਨ (ਪ੍ਰਮਿੰਦਰ ਸਿੰਘ ਜੋਸਨ, ਹਰਜਿੰਦਰ ਸਿੰਘ ਕਲੇਰ)-ਪੰਜਾਬ ਸਰਕਾਰ ਵਲੋਂ ਸੂਬੇ ਦੇ ਪਿੰਡਾਂ ਅਤੇ ਸ਼ਹਿਰਾਂ ਵਿਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਬਿਹਤਰ ਆਵਾਜਾਈ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਇਸੇ ਕੜੀ ਤਹਿਤ ਜੰਡਿਆਲਾ ਗੁਰੂ ਦੇ ਵਾਸੀਆਂ ਲਈ ਇਕ ਸਾਈਡ ਡਰੇਨ ਦਾ ਨਿਰਮਾਣ ਕੀਤਾ ਜਾਵੇਗਾ ਜਿਸ ਨਾਲ ਲੰਬੇ ਸਮੇਂ ਤੋਂ ਜੰਡਿਆਲਾ ਗੁਰੂ ਸਰਾਂ ਅੱਡੇ ‘ਤੇ ਚਲਦੀ ਆ ਰਹੀ ਪਾਣੀ ਦੀ ਨਿਕਾਸੀ ਦੀ ਮੁਸ਼ਕਲ ਦਾ ਹੱਲ ਹੋਵੇਗਾ। ਇਹ ਜਾਣਕਾਰੀ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.�. ਨੇ ਅੱਜ 9 ਕਰੋੜ 31 ਲੱਖ ਰੁਪਏ ਦੀ ਲਗਭਗ ਲਾਗਤ ਨਾਲ ਬਣਨ ਵਾਲੀ ਸਾਈਡ ਡਰੇਨ ਦਾ ਨੀਂਹ ਪੱਥਰ ਰੱਖਣ ਸਮੇਂ ਦਿੱਤੀ । ਉਨ੍ਹਾਂ ਕਿਹਾ ਕਿ 6 ਮਹੀਨੇ ਦੇ ਅੰਦਰ ਅੰਦਰ ਇਸ ਕੰਮ ਨੂੰ ਮੁਕੰਮਲ ਕਰਨ ਦਾ ਟੀਚਾ ਮਿਥਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਕੰਮ ਲਈ ਟੈਂਡਰਾਂ ਦਾ ਕੰਮ ਮੁਕੰਮਲ ਹੋ ਚੁੱਕਾ ਅਤੇ ਜਲਦੀ ਹੀ ਇਸ ਕੰਮ ਦੀ ਸ਼ੁਰੂਆਤ ਕਰ ਦਿੱਤੀ ਜਾਵੇਗੀ। ਇਸ ਉਪਰੰਤ ਲੋਕ ਨਿਰਮਾਣ ਮੰਤਰੀ ਵਲੋਂ ਅੰਮ੍ਰਿਤਸਰ-ਦਿੱਲੀ ਨੈਸ਼ਨਲ ਹਾਈਵੇ ਤੋਂ ਜੰਡਿਆਲਾ-ਵੈਰੋਵਾਲ ਸੜਕ ‘ਤੇ ਬਣਨ ਵਾਲੇ ਪੁਲ ਦਾ ਨੀਂਹ ਪੱਥਰ ਵੀ ਰੱਖਿਆ। ਉਨ੍ਹਾਂ ਦੱਸਿਆ ਕਿ ਪਿੰਡ ਗੁੰਨੋਵਾਲ ਵਿਖੇ 81 ਲੱਖ 67 ਹਜ਼ਾਰ ਰੁਪਏ ਦੀ ਲਾਗਤ ਨਾਲ ਇਸ ਪੁਲ ਨੂੰ ਬਣਾਇਆ ਜਾਵੇਗਾ ਅਤੇ ਇਸ ਦੀ ਸਮੇਂ ਸੀਮਾ ਵੀ 6 ਮਹੀਨੇ ਨਿਸ਼ਚਤ ਕੀਤੀ ਜਾ ਚੁੱਕੀ ਹੈ ਅਤੇ ਸੰਬੰਧਤ ਠੇਕੇਦਾਰ ਨੂੰ ਇਸ ਦਾ ਕੰਮ ਵੀ ਅਲਾਟ ਹੋ ਚੁੱਕਾ ਹੈ। ਹਰਭਜਨ ਸਿੰਘ ਈ. ਟੀ. �. ਨੇ ਦੱਸਿਆ ਕਿ ਇਸ ਪੁਲ ਦੀ ਉਸਾਰੀ ਨਾਲ ਆਮ ਲੋਕਾਂ ਨੂੰ ਕਾਫੀ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪਿੰਡਾਂ ਅਤੇ ਸ਼ਹਿਰਾਂ ਦੇ ਵਿਕਾਸ ਲਈ ਵਚਨਬੱਧ ਹੈ ਅਤੇ ਸੂਬੇ ਦੇ ਹਰੇਕ ਖੇਤਰ ਵਿਚ ਲੋਕਾਂ ਦੀਆਂ ਲੋੜਾਂ ਨੂੰ ਧਿਆਨ ਵਿਚ ਰੱਖਦੇ ਹੋਏ ਵਿਕਾਸ ਪ੍ਰੋਜੈਕਟਾਂ ਨੂੰ ਪਹਿਲ ਦਿੱਤੀ ਜਾ ਰਹੀ ਹੈ ਤਾਂ ਜੋ ਲੋਕਾਂ ਨੂੰ ਆਧੁਨਿਕ ਅਤੇ ਸੁਵਿਧਾਜਨਕ ਬੁਨਿਆਦੀ ਢਾਂਚਾ ਮੁਹੱਈਆ ਕਰਵਾਇਆ ਜਾ ਸਕੇ । ਇਸ ਮੌਕੇ ਅਮਰੀਕ ਸਿੰਘ ਸੋਢੀ ਚੇਅਰਮੈਨ ਬਲਾਕ ਸੰਮਤੀ, ਐਡਵੋਕੇਟ ਰਾਜ ਕੁਮਾਰ ਮਲਹੋਤਰਾ, ਸੁਰਿੰਦਰ ਸੋਨੂ, ਮਨਜਿੰਦਰ ਹੈਪੀ, ਨਰਿੰਦਰ ਸਿੰਘ ਨਿੰਦਾ, ਅਵਤਾਰ ਸਿੰਘ ਕਾਲਾ, ਸਤਿੰਦਰ ਸਿੰਘ, ਅਮਨ ਵਿਰਕ, ਮਨਜਿੰਦਰ ਭੀਰੀ, ਚੇਅਰਮੈਨ ਗੁਰਵਿੰਦਰ ਸਿੰਘ ਤੇ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਦਵਿੰਦਰ ਸਿੰਘ ਮੱਲੀ ਵਲੋਂ ਸਪੇਨ ਦੇ ਵਲੈਨਸੀਆ ਸ਼ਹਿਰ ਵਿਚ ਅਕਾਲੀ ਦਲ (ਵਾਰਿਸ ਪੰਜਾਬ ਦੇ) ਦਾ ਯੂਨਿਟ ਸਥਾਪਿਤ <br/> ਅਗਲੀ ਖ਼ਬਰ ਦਿਨੋ ਦਿਨ ਵਧ ਰਿਹਾ ਬਿਆਸ ਦਰਿਆ ’ਚ ਪਾਣੀ ਦਾ ਪੱਧਰ
Ad Position 24