ਜੰਡਿਆਲਾ ਗੁਰੂ, 15 ਜੂਨ (ਪ੍ਰਮਿੰਦਰ ਸਿੰਘ ਜੋਸਨ)-ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਅਤੇ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.�. ਨੇ ਜੰਡਿਆਲਾ ਗੁਰੂ ਦੇ ਵਾਰਡ ਨੰਬਰ 1, 6 ਤੇ 11 ਵਿਚ ਲੋਕ ਮਿਲਣੀ ਕਰਕੇ ਇਲਾਕਾ ਵਾਸੀਆਂ ਨਾਲ ਰੂ-ਬਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਨਾਲ ਹੀ ਨਗਰ ਕੌਂਸਲ ਜੰਡਿਆਲਾ ਗੁਰੂ ਵਿਚ ਸ਼ਾਨਦਾਰ ਜਿੱਤ ਲਈ ਸਮੂਹ ਵੋਟਰਾਂ ਦਾ ਧੰਨਵਾਦ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. �ਓ. ਨੇ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਪਿੰਡਾਂ ਅਤੇ ਸ਼ਹਿਰੀ ਵਾਰਡਾਂ ਵਿਚ ਲੋਕ ਮਿਲਣੀ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ, ਜਿਸ ਦਾ ਉਦੇਸ਼ ਲੋਕਾਂ ਦੀਆਂ ਮੁਸ਼ਕਲਾਂ ਨੂੰ ਮੌਕੇ ‘ਤੇ ਸੁਣ ਕੇ ਉਨ੍ਹਾਂ ਦਾ ਹੱਲ ਯਕੀਨੀ ਬਣਾਉਣਾ ਹੈ। ਉਨ੍ਹਾਂ ਨਗਰ ਕੌਂਸਲ ਚੋਣਾਂ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਭਾਰੀ ਸਮਰਥਨ ਦੇਣ ਲਈ ਜੰਡਿਆਲਾ ਗੁਰੂ ਦੇ ਵੋਟਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਨਗਰ ਕੌਂਸਲ ਜੰਡਿਆਲਾ ਗੁਰੂ ਵਿਚ ਆਮ ਆਦਮੀ ਪਾਰਟੀ ਦੀ ਜਿੱਤ ਪੂਰੇ ਪੰਜਾਬ ਵਿਚੋਂ ਦੂਜੇ ਨੰਬਰ ‘ਤੇ ਰਹੀ ਹੈ, ਜੋ ਕਿ ਇਲਾਕੇ ਦੇ ਲੋਕਾਂ ਵਲੋਂ ਪਾਰਟੀ ਅਤੇ ਸਰਕਾਰ ਦੀਆਂ ਨੀਤੀਆਂ ‘ਤੇ ਪ੍ਰਗਟਾਏ ਵਿਸ਼ਵਾਸ ਦਾ ਪ੍ਰਤੀਕ ਹੈ ਇਸ ਲਈ ਉਹ ਸਮੂਹ ਵੋਟਰਾਂ ਦੇ ਦਿਲੋਂ ਧੰਨਵਾਦੀ ਹਨ। ਉਨ੍ਹਾਂ ਕਿਹਾ ਕਿ ਵਾਰਡ ਨੰਬਰ 1 ਤੋਂ ਸਤਿੰਦਰ ਸਿੰਘ ਅਤੇ ਵਾਰਡ ਨੰਬਰ 11 ਤੋਂ ਸ੍ਰੀਮਤੀ ਗੁਰਮੀਤ ਕੌਰ ਪਤਨੀ ਵਿਜੇ ਮੱਟੀ ਨੂੰ ਵੱਡੇ ਫਰਕ ਨਾਲ ਜਿੱਤ ਦਿਵਾਉਣ ਲਈ ਲੋਕ ਵਧਾਈ ਦੇ ਪਾਤਰ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਆਉਣ ਵਾਲੇ ਸਮੇਂ ਵਿਚ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਦਿੱਤੀ ਜਾਵੇਗੀ ਅਤੇ ਜੰਡਿਆਲਾ ਗੁਰੂ ਨੂੰ ਵਿਕਾਸ ਪੱਖੋਂ ਪੰਜਾਬ ਦੇ ਮੋਹਰੀ ਹਲਕਿਆਂ ਵਿਚ ਸ਼ਾਮਲ ਕੀਤਾ ਜਾਵੇਗਾ। ਇਸ ਮੌਕੇ ਆਪ ਦੇ ਕੌਂਸਲਰ, ਪਾਰਟੀ ਆਗੂ, ਵਾਰਡ ਵਾਸੀ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।
ਈ. ਟੀ. �ਓ. ਨੇ ਜੰਡਿਆਲਾ ਗੁਰੂ ਦੇ ਵਾਰਡਾਂ ’ਚ ਲੋਕ ਮਿਲਣੀ ਕਰ ਕੇ ਸਮੱਸਿਆਵਾਂ ਸੁਣੀਆਂ
ਅਜੀਤ ਡੈਸਕ
16-06-2026