ਮਜੀਠਾ, 15 ਜੂਨ (ਮਨਿੰਦਰ ਸਿੰਘ ਸੋਖੀ)-ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਤੇ ਗੁਰਦੁਆਰਾ ਚੜ੍ਹਦੀ ਕਲਾ ਪਿੰਡ ਭੋਮਾ ਦੀ ਪ੍ਰਬੰਧਕ ਕਮੇਟੀ ਵਲੋਂ ਸੱਤ ਰੋਜ਼ਾ ਗੁਰਮਤਿ ਸਿਖਲਾਈ ਕੈਂਪ ਲਗਾਇਆ ਗਿਆ, ਜਿਸ ਵਿਚ ਇਲਾਕੇ ਤੋਂ ਵੱਖ ਵੱਖ ਉਮਰ ਵਰਗ ਦੇ ਬੱਚਿਆਂ ਨੇ ਵੱਧ ਚੜ੍ਹ ਕੇ ਭਾਗ ਲਿਆ। ਸੱਤ ਦਿਨ ਚੱਲੇ ਇਸ ਗੁਰਮਤਿ ਸਿਖਲਾਈ ਕੈਂਪ ਵਿਚ ਡਾ: ਪ੍ਰਤਾਪ ਸਿੰਘ ਭੰਗਾਲੀ, ਭਾਈ ਰਾਜਬੀਰ ਸਿੰਘ, ਡਾ: ਕੁਲਦੀਪ ਸਿੰਘ ਭੋਮਾ, ਗਿਆਨੀ ਗਿਆਨ ਸਿੰਘ ਭੋਮਾ ਅਤੇ ਭਾਈ ਬਲਦੇਵ ਸਿੰਘ ਨੇ ਬੱਚਿਆਂ ਨੂੰ ਗੁਰਬਾਣੀ ਤੇ ਸਿੱਖ ਇਤਿਹਾਸ ਤੋਂ ਜਾਣੂੰ ਕਰਾਇਆ। ਕੈਂਪ ਦੇ ਅਖ਼ੀਰਲੇ ਦਿਨ ਬੱਚਿਆਂ ਦਾ ਇਮਤਿਹਾਨ ਲਿਆ ਗਿਆ। ਜਿਸ ਵਿਚ ਪਹਿਲੇ ਦੂਸਰੇ ਅਤੇ ਤੀਸਰੇ ਸਥਾਨ ਤੇ ਆਏ ਬੱਚਿਆਂ ਅਤੇ ਬਾਕੀ ਭਾਗ ਲੈਣ ਵਾਲੇ ਬੱਚਿਆਂ ਨੂੰ ਸਨਮਾਨ ਚਿੰਨ੍ਹ ਅਤੇ ਧਾਰਮਿਕ ਪੁਸਤਕਾਂ ਦੇ ਕੇ ਸਨਮਾਨਿਤ ਕੀਤਾ ਗਿਆ। ਵੱਖ-ਵੱਖ ਬੁਲਾਰਿਆਂ ਨੇ ਬੱਚਿਆਂ ਨੂੰ ਵੱਧ ਤੋਂ ਵੱਧ ਗੁਰਬਾਣੀ ਨਾਲ ਅਤੇ ਸਿੱਖ ਰੀਤੀ ਰਿਵਾਜਾਂ ਨਾਲ ਜੁੜਣ ਲਈ ਕਿਹਾ ਗਿਆ। ਇਸ ਦੇ ਨਾਲ ਬੱਚਿਆਂ ਨੂੰ ਨਸ਼ਿਆਂ ਤੋਂ ਆਪ ਦੂਰ ਰਹਿ ਕੇ ਸਮਾਜ ਵਿਚੋਂ ਨਸ਼ਿਆਂ ਵਰਗੇ ਕੋਹੜ੍ਹ ਨੂੰ ਦੂਰ ਕਰਨ ਲਈ ਪ੍ਰੇਰਿਤ ਕੀਤਾ। ਇਸ ਗੁਰਮਤਿ ਕੈਂਪ ਵਿਚ ਬੱਚਿਆਂ ਦੇ ਮਾਪਿਆਂ ਨੇ ਵੀ ਵੱਧ ਚੜ੍ਹ ਕੇ ਭਾਗ ਲਿਆ। ਇਸ ਮੌਕੇ ਪ੍ਰਧਾਨ ਦਿਲਬਾਗ ਸਿੰਘ, ਦਲਜੀਤ ਸਿੰਘ ਖ਼ਜ਼ਾਨਚੀ, ਬਾਬਾ ਗੁਰਮੇਜ ਸਿੰਘ, ਬਾਬਾ ਮਨਜੀਤ ਸਿੰਘ, ਸੁਖਦੇਵ ਸਿੰਘ, ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਨੇ ਵੀ ਹਾਜ਼ਰੀ ਭਰੀ।
ਭੋਮਾ ਵਿਖੇ 7 ਰੋਜ਼ਾ ਗੁਰਮਤਿ ਸਿਖਲਾਈ ਕੈਂਪ ਲਗਾਿੲਆ
ਅਜੀਤ ਡੈਸਕ
16-06-2026