ਸਠਿਆਲਾ, 15 ਜੂਨ (ਜਗੀਰ ਸਿੰਘ ਸਫਰੀ)-ਪੰਜਾਬ ਸਰਕਾਰ ਲਾਭਪਾਤਰਾਂ ਦੀ ਗਿਣਤੀ ਦੇ ਅਨੁਸਾਰ ਰਾਸ਼ਨ ਕਿੱਟਾਂ ਮੁਹੱਈਆ ਕਰਵਾਉਣ ਦੀ ਮੰਗ ਕੀਤੀ ਗਈ ਹੈ। ਇਸ ਬਾਰੇ ਆਲ ਇੰਡੀਆ ਰੰਘਰੇਟਾ ਦਲ ਦੇ ਜਰਨਲ ਸਕੱਤਰ ਪਰਮਜੀਤ ਸਿੰਘ ਸਿਤਾਰਾ ਨੇ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਪਾਸੋਂ ਮੰਗ ਕਰਦਿਆਂ ਕਿਹਾ ਕਿ ਡਿਪੂ ਹੋਲਡਰ ਕੋਲ ਕਈ ਵਾਰ ਵਿਭਾਗ ਵਲੋਂ ਭੇਜੀਆਂ ਜਾਣ ਵਾਲੀਆਂ ਰਾਸ਼ਨ ਕਿੱਟਾਂ ਦੀ ਗਿਣਤੀ ਰਿਕਾਰਡ ਵਿਚ ਦਰਜ ਲਾਭਪਾਤਰਾਂ ਨਾਲ ਮੇਲ ਨਹੀਂ ਖਾਂਦੀ, ਜਿਸ ਕਾਰਨ ਰਾਸ਼ਨ ਦੀ ਵੰਡ ਦੌਰਾਨ ਸਮੱਸਿਆਵਾਂ ਪੈਦਾ ਹੁੰਦੀਆਂ ਹਨ। ਉਨ੍ਹਾਂ ਦੱਸਿਆ ਕਿ ਘੱਟ ਕਿੱਟਾਂ ਮਿਲਣ ਕਾਰਨ ਲਾਭਪਾਤਰੀਆਂ ਨੂੰ ਨਿਰਾਸ਼ ਹੋ ਕੇ ਵਾਪਸ ਜਾਣਾ ਪੈਂਦਾ ਹੈ ਤੇ ਇਸ ਸਥਿਤੀ ਵਿਚ ਡਿਪੂ ਹੋਲਡਰਾਂ ਨੂੰ ਵੀ ਲੋਕਾਂ ਦੇ ਰੋਸ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਨੇ ਪੰਜਾਬ ਸਰਕਾਰ ਅਤੇ ਖੁਰਾਕ ਤੇ ਸਪਲਾਈ ਵਿਭਾਗ ਨੂੰ ਅਪੀਲ ਕੀਤੀ ਕਿ ਹਰ ਡਿੱਪੂ ਦੇ ਰਿਕਾਰਡ ਅਨੁਸਾਰ ਲਾਭਪਾਤਰਾਂ ਦੀ ਸਹੀ ਗਿਣਤੀ ਦੇ ਮੁਤਾਬਕ ਰਾਸ਼ਨ ਕਿੱਟਾਂ ਭੇਜੀਆਂ ਜਾਣ ਤੇ ਪਹਿਲਾਂ ਵਾਂਗ ਪਰਚੀ ਮਸ਼ੀਨ ਰਾਹੀ ਕੱਟ ਕੇ ਲਾਭਪਾਤਰਾਂ ਨੂੰ ਦਿੱਤੀ ਜਾਵੇ ਤਾਂਕਿ ਇਸ ਨਾਲ ਸਰਕਾਰੀ ਯੋਜਨਾਵਾਂ ਦਾ ਲਾਭ ਹਰ ਯੋਗ ਪਰਿਵਾਰ ਤੱਕ ਸਮੇਂ ਸਿਰ ਪਹੁੰਚੇਗਾ ਅਤੇ ਰਾਸ਼ਨ ਵੰਡ ਪ੍ਰਣਾਲੀ ਵਿਚ ਪਾਰਦਰਸ਼ਤਾ ਵੀ ਬਣੀ ਰਹੇਗੀ। ਉਨ੍ਹਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਲੋਕ ਹਿੱਤ ਨੂੰ ਧਿਆਨ ਵਿਚ ਰੱਖਦਿਆਂ ਇਸ ਮਸਲੇ ਦਾ ਤੁਰੰਤ ਹੱਲ ਕੀਤਾ ਜਾਵੇ ਤਾਂ ਜੋ ਲਾਭਪਾਤਰਾਂ ਨੂੰ ਬਿਨਾਂ ਕਿਸੇ ਰੁਕਾਵਟ ਦੇ ਰਾਸ਼ਨ ਮਿਲ ਸਕੇ।
ਪੰਜਾਬ ਸਰਕਾਰ ਵਲੋਂ ਡਿੱਪੂ ਹੋਲਡਰਾਂ ਨੂੰ ਲਾਭਪਾਤਰੀਆਂ ਦੀ ਗਿਣਤੀ ਅਨੁਸਾਰ ਰਾਸ਼ਨ ਕਿੱਟਾਂ ਮੁਹੱਈਆ ਕਰਵਾਉਣ ਦੀ ਮੰਗ
ਅਜੀਤ ਡੈਸਕ
16-06-2026