ਬਾਬਾ ਬਕਾਲਾ ਸਾਹਿਬ, 15 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਮੱਸਿਆ ਅਤੇ ਸੰਗਰਾਂਦ ਦੇ ਪਾਵਨ ਦਿਹਾੜੇ ਮੌਕੇ ਮਿਸਲ ਸ਼ਹੀਦਾਂ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਮੌਜੂਦਾ 16ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਜੋਗਾ ਸਿੰਘ ਤੇ ਸੰਤ ਬਾਬਾ ਗੁਰਦੇਵ ਸਿੰਘ ਸ਼ਹੀਦੀ ਬਾਗ ਵਾਲਿਆਂ ਦੀ ਅਗਵਾਈ ਹੇਠ ਸਰੋਵਰ ਬਾਬਾ ਗੁਰਮੁੱਖ ਸਿੰਘ, ਬਾਬਾ ਬਕਾਲਾ ਸਾਹਿਬ ਵਿਖੇ ਭਾਰੀ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਉੱਘੇ ਪੰਥਕ ਕਵੀਸ਼ਰ-ਰਾਗੀ-ਢਾਡੀ ਜਥਿਆਂ ਨੇ ਸੰਗਤਾਂ ਨੂੰ ਗੁਰੂ ਜਸ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਸਿੰਘ ਸਾਹਿਬ ਜਥੇਦਾਰ ਬਾਬਾ ਜੋਗਾ ਸਿੰਘ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਮਿਸਲ ਸ਼ਹੀਦਾਂ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਸੱਚਖੰਡਵਾਸੀ 12ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਿਸ਼ਨ ਸਿੰਘ ਦੀ 32ਵੀਂ ਸਾਲਾਨਾ ਬਰਸੀ 20 ਜੂਨ 2026, ਮੁਤਾਬਕ 6 ਹਾੜ, ਦਿਨ ਸ਼ਨਿਚਰਵਾਰ ਨੂੰ ਮਿਸਲ ਸ਼ਹੀਦਾਂ ਤਰਨਾ ਦਲ ਦੇ ਹੈੱਡਕੁਆਟਰ ਗੁਰਦੁਆਰਾ ਛੇਵੀਂ ਪਾਤਸ਼ਾਹੀ, ਬਾਬਾ ਬਕਾਲਾ ਸਾਹਿਬ ਵਿਖੇ ਸਾਧ ਸੰਗਤ ਦੇ ਸਹਿਯੋਗ ਨਾਲ ਬੜੀ ਸ਼ਰਧਾ ਪੂਰਵਕ ਮਨਾਈ ਜਾ ਰਹੀ ਹੈ । ਉਨ੍ਹਾਂ ਨੇ ਸਮੂਹ ਸੰਗਤਾਂ ਨੂੰ ਇਨ੍ਹਾਂ ਬਰਸੀ ਸਮਾਗਮਾਂ ਵਿਚ ਹੁੰਮ ਹੁੰਮਾ ਕੇ ਪੁੱਜਣ ਦੀ ਅਪੀਲ ਕੀਤੀ ਹੈ। ਇਸ ਮੌਕੇ ਬਾਬਾ ਸੁੱਖਾ ਸਿੰਘ ਬਾਬਾ ਬਕਾਲਾ ਸਾਹਿਬ, ਬਾਬਾ ਅਮਰ ਸਿੰਘ ਜੱਬੋਵਾਲ, ਬਾਬਾ ਭਗਵਾਨ ਸਿੰਘ, ਬਾਬਾ ਜੈਮਲ ਸਿੰਘ ਗੋਇੰਦਵਾਲ ਸਾਹਿਬ, ਚੇਅਰਮੈਨ ਬਾਬਾ ਇੰਦਰਜੀਤ ਸਿੰਘ ਖੱਖ ਗੋਇੰਦਵਾਲ ਸਾਹਿਬ, ਇੰਦਰਜੀਤ ਸਿੰਘ, ਜਸਵਿੰਦਰ ਸਿੰਘ, ਸੁਖਵਿੰਦਰ ਸਿੰਘ ਨੀਡਜ ਹੋਲਸੇਲਜ਼, ਜ: ਜਰਨੈਲ ਸਿੰਘ ਚੀਮਾਬਾਠ, ਨੰਬਰਦਾਰ ਅੰਮ੍ਰਿਤਪਾਲ ਸਿੰਘ, ਰਾਜਵੀਰ ਸਿੰਘ ਚੀਮਾਬਾਠ, ਜਥੇਦਾਰ ਆਤਮਾ ਸਿੰਘ (ਪਰਿਵਾਰ ਬਾਬਾ ਨੰਦ ਸਿੰਘ ਨੰਗਲੀ), ਸਰਪੰਚ ਦਲਜੀਤ ਸਿੰਘ ਭੱਪੀ, ਸਰਪੰਚ ਰਵਿੰਦਰ ਸਿੰਘ ਰਵੀ ਚੀਮਾ, ਸਰਪੰਚ ਇਕਬਾਲ ਸਿੰਘ ਬੱਲ ਸੱਤੋਵਾਲ, ਸੈਕਟਰੀ ਨਰਿੰਦਰ ਸਿੰਘ ਢਿੱਲੋਂ ਦੌਲੋ ਨੰਗਲ, ਪ੍ਰਿੰ: ਦਿਲਬਾਗ ਸਿੰਘ ਮਾਨ, ਪ੍ਰਿੰ: ਕੁਲਬੀਰ ਸਿੰਘ ਮਾਨ, ਪ੍ਰਿੰ: ਦਿਲਬਾਗ ਸਿੰਘ ਭੁੱਲਰ, ਭਾਈ ਹਰਪ੍ਰੀਤ ਸਿੰਘ ਖਾਲਸਾ ਮੁਖੀ ਸਿੱਖ ਜੀਵਨ ਜਾਚ ਸੰਸਥਾ, ਭਾਈ ਮਨਜੀਤ ਸਿੰਘ ਕਥਾ ਵਾਚਕ, ਚਰਨ ਸਿੰਘ ਚੰਨਾ ਪਹਿਲਵਾਨ, ਡਾ: ਪਰਮਜੀਤ ਸਿੰਘ ਵਡਾਲਾ, ਮੋਹਣ ਸਿੰਘ ਕੰਗ ਪ੍ਰਧਾਨ ਸ਼ਹਿਰੀ, ਜੈਵਿੰਦਰ ਸਿੰਘ ਭੁੱਲਰ ਪ੍ਰਧਾਨ ਸ਼ਹਿਰੀ, ਠੇਕੇਦਾਰ ਰਵੀ ਜੱਲੂਵਾਲ, ਭੁਪਿੰਦਰ ਸਿੰਘ ਬਾਬਾ ਬਕਾਲਾ ਸਾਹਿਬ ਮੋੜ,, ਗੁਰਬਚਨ ਸਿੰਘ ਪੀ.ਬੀ. ਮੋਟਰ ਵਾਲੇ, ਬਾਬਾ ਸ਼ੇਰ ਸਿੰਘ, ਬਲਬੀਰ ਸਿੰਘ ਬਾਊ, ਬਾਬਾ ਤਰਨਾ ਸਿੰਘ ਅਤੇ ਹੋਰ ਹਾਜ਼ਰ ਸਨ ।
ਸਿੰਘ ਸਾਹਿਬ ਜਥੇਦਾਰ ਬਾਬਾ ਜੋਗਾ ਸਿੰਘ ਵਲੋਂ 20 ਨੂੰ ਮਹਾਂਪੁਰਖ ਬਾਬਾ ਬਿਸ਼ਨ ਸਿੰਘ ਦੀ ਬਰਸੀ ’ਤੇ ਸੰਗਤਾਂ ਨੂੰ ਹੁੰਮ ਹੁਮਾ ਕੇ ਪੁੱਜਣ ਦੀ ਅਪੀਲ
ਅਜੀਤ ਡੈਸਕ
16-06-2026