15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

ਮੋਟਰਸਾਈਕਲ ਸਵਾਰਾਂ ਵਲੋਂ ਜੰਡਿਆਲਾ ਗੁਰੂ ਵਿਚ ਘਰ ’ਤੇ ਅੰਨੇਵਾਹ ਫਾਇਰਿੰਗ

Ad Position 21
No active advertisement
ਅਜੀਤ ਡੈਸਕ 16-06-2026

ਜੰਡਿਆਲਾ ਗੁਰੂ, 15 ਜੂਨ (ਪ੍ਰਮਿੰਦਰ ਸਿੰਘ ਜੋਸਨ)-ਬੀਤੀ ਦੇਰ ਰਾਤ ਜੰਡਿਆਲਾ ਗੁਰੂ ਦੀ ਵੈਰੋਵਾਲ ਰੋਡ ਨੇੜੇ ਟਾਇਰ ਵੇਚਣ ਦਾ ਕੰਮ ਕਰਦੇ ਇਕ ਵਿਅਕਤੀ ਦਾ ਕੁਝ ਲੋਕਾਂ ਨਾਲ ਪੈਸੇ ਦੇ ਲੈਣ ਦੇਣ ਕਰਕੇ ਉਕਤ ਵਿਅਕਤੀ ਦੇ ਘਰ ‘ਤੇ ਮੋਟਰਸਾਈਕਲ ਸਵਾਰਾਂ ਵਲੋਂ ਅੰਧਾ ਧੁੰਦ ਫਾਇਰਿੰਗ ਕੀਤੀ ਗਈ । ਥਾਣਾ ਜੰਡਿਆਲਾ ਗੁਰੂ ਦੇ ਐੱਸ. ਐੱਚ. �. ਹਰਪਾਲ ਸਿੰਘ ਸੋਹੀ ਨੇ ਦੱਸਿਆ ਕਿ ਜੰਡਿਆਲਾ ਗੁਰੂ ਦੀ ਵੈਰੋਵਾਲ ਰੋਡ ਨੇੜੇ ਰਹਿੰਦਾ ਹਰਜੀਤ ਸਿੰਘ ਨਾਮ ਦਾ ਵਿਅਕਤੀ ਟਾਇਰ ਵੇਚਣ ਦਾ ਕੰਮ ਕਰਦਾ ਸੀ ਅਤੇ ਪੈਸੇ ਦੇ ਲੈਣ ਦੇਣ ਕਰਕੇ ਕੁਝ ਵਿਅਕਤੀਆਂ ਵਲੋਂ ਉਸ ਦੇ ਘਰ ‘ਤੇ ਰਾਤ ਗੋਲਾਬਾਰੀ ਕੀਤੀ ਗਈ । ਉਨ੍ਹਾਂ ਦੱਸਿਆ ਕਿ ਟਾਇਰ ਵੇਚਣ ਦਾ ਕੰਮ ਕਰਦੇ ਹਰਜੀਤ ਸਿੰਘ ਨਾਲ ਥੋੜ੍ਹੇ ਦਿਨ ਪਹਿਲਾਂ ਵੀ ਲੈਣ ਦੇਣ ਕਰਕੇ ਕੁਝ ਵਿਅਕਤੀਆਂ ਵੀ ਤਕਰਾਰਬਾਜ਼ੀ ਹੋਈ ਸੀ। ਉਨ੍ਹਾਂ ਦੱਸਿਆ ਕਿ ਸੀਸੀਟੀਵੀ ਕੈਮਰਿਆਂ ਨੂੰ ਵੀ ਖੰਗਾਲਿਆ ਜਾ ਰਿਹਾ ਹੈ ਅਤੇ ਦੋਸ਼ੀਆਂ ਨੂੰ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ। ਘਰ ਦੇ ਮਾਲਕ ਹਰਜੀਤ ਸਿੰਘ ਨੇ ਦੱਸਿਆ ਕਿ ਉਹ ਆਪਣੇ ਘਰ ਵਿਚ ਰਾਤ ਸਮੇਂ ਸੌਂ ਰਹੇ ਸਨ ਤਾਂ ਰਾਤ 12 ਵਜੇ ਤੋਂ ਬਾਅਦ ਉਨ੍ਹਾਂ ਦੇ ਘਰ ‘ਤੇ ਮੋਟਰਸਾਈਕਲ ਸਵਾਰਾਂ ਵਲੋਂ ਅੰਨੇਵਾਹ ਫਾਇਰਿੰਗ ਕੀਤੀ ਗਈ ਅਤੇ ਫਾਇਰਿੰਗ ਕਰਕੇ ਉਹ ਫਰਾਰ ਹੋ ਗਏ ।

Ad Position 22
No active advertisement
ਪਿਛਲੀ ਖ਼ਬਰ ਕਰੋੜਾਂ ਰੁਪਏ ਦੀ ਲਾਗਤ ਨਾਲ ਬਣੀਆਂ ਨਵੀਆਂ ਸੜਕਾਂ ਨਾਲ ਮਿੱਟੀ ਦੇ ਬਰਮ ਬਣਾਉਣ ਦੀ ਲੋੜ, ਕਈ ਲੋਕਾਂ ਨੇ ਸੜਕਾਂ ਦੀ ਜਗ੍ਹਾ... ਅਗਲੀ ਖ਼ਬਰ ਬਿਕਰਮ ਸਿੰਘ ਮਜੀਠੀਆ ਨੂੰ ਅੰਤ੍ਰਿਮ ਜ਼ਮਾਨਤ ਮਿਲਣ ਨਾਲ ਹੱਕ ਤੇ ਸੱਚ ਦੀ ਜਿੱਤ ਹੋਈ ਹੈ-ਜਥੇਦਾਰ ਜਲਾਲ ਉਸਮਾ
Ad Position 24