07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2026

ਸਿੱਖ ਜੀਵਨ ਜਾਚ ਸੰਸਥਾ ਵਲੋਂ ਸਿੰਘ ਸਾਹਿਬ ਜਥੇਦਾਰ ਬਾਬਾ ਜੋਗਾ ਸਿੰਘ ਦਾ ਸਨਮਾਨ

Ad Position 21
No active advertisement
ਅਜੀਤ ਡੈਸਕ 19-06-2026

ਬਾਬਾ ਬਕਾਲਾ ਸਾਹਿਬ, 18 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਇੱਥੇ ਸਿੱਖ ਜੀਵਨ ਜਾਚ ਸੰਸਥਾ ਬਾਬਾ ਬਕਾਲਾ ਸਾਹਿਬ (ਰਜਿ:) ਪੰਜਾਬ ਵਲੋਂ ਮਿਸਲ ਸ਼ਹੀਦਾਂ ਤਰਨਾ ਦਲ ਦੇ ਹੈੱਡਕਆਟਰ ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਖੇ ਸੰਸਥਾ ਵਲੋਂ ਆਪਣੀਆਂ ਧਾਰਮਿਕ ਪ੍ਰੀਖਿਆਵਾਂ ਦੇ ਦੋ ਵੱਡੇ ਸਮਾਗਮਾਂ ਦੀ ਸੰਪੂਰਨਤਾ ‘ਤੇ ਮੌਜੂਦਾ 16ਵੇਂ ਮੁਖੀ ਸਿੰਘ ਸਾਹਿਬ ਜਥੇ. ਬਾਬਾ ਜੋਗਾ ਸਿੰਘ ਦਾ ਸੰਸਥਾ ਪ੍ਰਤੀ ਸੇਵਾਵਾਂ ਦੇਣ ‘ਤੇ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੰਸਥਾ ਦੇ ਮੁਖੀ ਭਾਈ ਹਰਪ੍ਰੀਤ ਸਿੰਘ ਖਾਲਸਾ (ਐੱਮ.ਏ.) ਵਲੋਂ ਦੱਸਿਆ ਗਿਆ ਕਿ ਸਿੱਖ ਜੀਵਨ ਜਾਚ ਸੰਸਥਾ ਵਲੋਂ ਪੰਜ ਜ਼ਿਲ੍ਹਿਆਂ ਦੇ ਵਿਚ 12 ਹਜ਼ਾਰ ਬੱਚਿਆਂ ਦੀ ਧਾਰਮਿਕ ਪ੍ਰੀਖਿਆ ਹਰ ਸਾਲ ਲਈ ਜਾਂਦੀ ਹੈ, ਜਿਸ ਵਿਚ ਸਾਰੇ ਭਾਗ ਲੈਣ ਵਾਲੇ ਬੱਚਿਆਂ ਦਾ ਟਰਾਫੀਆਂ ਦੇ ਕੇ ਸਨਮਾਨ ਕੀਤਾ ਜਾਂਦਾ ਹੈ ਅਤੇ ਨਾਲ ਹੀ 4 ਇਲੈਕਟ੍ਰਿਕ ਸਕੂਟਰੀਆਂ, 2 ਲੈਪਟਾਪ, 6 ਸਾਇਕਲ, 200 ਸਕੂਲ ਬੈਗ ਅਤੇ ਹੋਰ ਅਨੇਕਾਂ ਇਨਾਮ ਦਿੱਤੇ ਜਾਂਦੇ ਹਨ, ਇਕ ਸਮਾਗਮ ਬਾਬਾ ਬਕਾਲਾ ਸਾਹਿਬ ਅਤੇ ਦੂਸਰਾ ਕਪੂਰਥਲਾ ਵਿਖੇ ਕਰਵਾਇਆ ਗਿਆ ਹੈ। ਜਥੇ. ਬਾਬਾ ਜੋਗਾ ਸਿੰਘ ਵਲੋਂ ਇਨ੍ਹਾਂ ਸਮਾਗਮਾਂ ਵਿਚ ਵੱਡਾ ਸਹਿਯੋਗ ਦਿੱਤਾ ਗਿਆ ਅਤੇ ਵੱਖ-ਵੱਖ ਪਿੰਡਾਂ ਵਿਚ ਜਿੱਥੇ ਬੱਚਿਆਂ ਨੂੰ ਸਿਲੇਬਸ ਛਪਵਾਕੇ ਦਿੱਤਾ ਗਿਆ, ਉੱਥੇ ਮਿਸਲ ਸ਼ਹੀਦਾਂ ਤਰਨਾ ਦਲ ਦੇ ਸੱਚਖੰਡਵਾਸੀ ਮਹਾਪੁਰਖ ਬਾਬਾ ਗੁਰਮੁੱਖ ਸਿੰਘ ਦਾ ਜੀਵਨ ਇਤਿਹਾਸ ਅਤੇ ਮਿਸਲ ਸ਼ਹੀਦਾਂ ਤਰਨਾ ਦਲ ਦੇ ਮਹਾਂਪੁਰਖਾਂ ਦਾ ਜੀਵਨ ਵੀ ਛਪਵਾਕੇ ਬੱਚਿਆਂ ਨੂੰ ਵੰਡਿਆ, ਜਿਸ ਨਾਲ ਮਿਸਲ ਸ਼ਹੀਦਾਂ ਤਰਨਾ ਦਲ ਦੇ ਇਤਿਹਾਸ ਦੀ ਬੱਚਿਆਂ ਨੂੰ ਜਾਣਕਾਰੀ ਪ੍ਰਾਪਤ ਹੋਈ। ਇਸ ਮੌਕੇ ਬਾਬਾ ਸੁੱਖਾ ਸਿੰਘ, ਜ: ਜਰਨੈਲ ਸਿੰਘ ਚੀਮਾਬਾਠ, ਮਨਪ੍ਰੀਤ ਸਿੰਘ ਭੁੱਲਰ, ਗੁਰਜੰਟ ਸਿੰਘ ਪੱਡੇਆਣਾ ਮੁਖੀ ਧੀਆਂ ਦੇ ਰਖਵਾਲੇ ਸੰਸਥਾ ਪੰਜਾਬ, ਮੇਜਰ ਸਿੰਘ, ਮਨਜੀਤ ਸਿੰਘ ਠੁਕਰਾਲ, ਕੁਲਵੰਤ ਸਿੰਘ ਰੰਧਾਵਾ, ਸੁਖਚੈਨ ਸਿੰਘ ਗਿੱਲ, ਕਰਮ ਸਿੰਘ (ਸਾਰੇ ਕੌਂਸਲਰ), ਡਾ: ਹਰਪਾਲ ਸਿੰਘ, ਪ੍ਰਤਾਪ ਸਿੰਘ, ਸਿਮਰਨਜੀਤ ਕੌਰ, ਪਵਨਦੀਪ ਕੌਰ, ਤਰਸੇਮ ਸਿੰਘ ਚੀਮਾਬਾਠ, ਸੁਰਿੰਦਰ ਸਿੰਘ ਸੱਤੋਵਾਲ, ਮੰਗਲ ਸਿੰਘ ਟਪਿਆਲਾ, ਨਿਰਵੈਲ ਸਿੰਘ ਵਡਾਲਾ, ਕੁਲਵਿੰਦਰ ਸਿੰਘ, ਸਾਹਿਬਦੀਪ ਸਿੰਘ ਬਾਬਾ ਬਕਾਲਾ ਸਾਹਿਬ ਆਦਿ ਹਾਜ਼ਰ ਸਨ ।

Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੈਂਟਰਲ ਗੁਰਦੁਆਰਾ ਅਜਨਾਲਾ ਵਿਖੇ ਗੁਰਮਤਿ ਸਮਾਗਮ ਕਰਵਾਇਆ ਅਗਲੀ ਖ਼ਬਰ ਗੁਰਦੁਆਰਾ ਬਾਬਾ ਨਾਮਦੇਵ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ
Ad Position 24