07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2026

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੈਂਟਰਲ ਗੁਰਦੁਆਰਾ ਅਜਨਾਲਾ ਵਿਖੇ ਗੁਰਮਤਿ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 19-06-2026

ਅਜਨਾਲਾ, 18 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੈਂਟਰਲ ਗੁਰਦੁਆਰਾ ਸਾਹਿਬ ਪ੍ਰਬੰਧਕ ਕਮੇਟੀ ਵਲੋਂ ਗੁਰਮਤਿ ਸਮਾਗਮ ਸ਼ਰਧਾ ਅਤੇ ਸਤਿਕਾਰ ਨਾਲ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਦੇ ਭੋਗ ਪਾਉਣ ਉਪਰੰਤ ਹੋਈ। ਇਸ ਮੌਕੇ ਸਜਾਏ ਧਾਰਮਿਕ ਦਿਵਾਨਾਂ ਦੌਰਾਨ ਭਾਈ ਬਿਕਰਮਜੀਤ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਰਾਗੀ ਭਾਈ ਲਖਬੀਰ ਸਿੰਘ ਅਜਨਾਲਾ ਅਤੇ ਢਾਡੀ ਭਾਈ ਸੰਤੋਖ ਸਿੰਘ ਬਾਦਲ ਦੇ ਜਥਿਆਂ ਵਲੋਂ ਹਾਜ਼ਰ ਸੰਗਤਾਂ ਨੂੰ ਇਲਾਹੀ ਬਾਣੀ ਦੇ ਕੀਰਤਨ, ਗੁਰ ਇਤਿਹਾਸ ਅਤੇ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਲਾਸਾਨੀ ਸ਼ਹਾਦਤ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ ਗਿਆ। ਗੁਰਦੁਆਰਾ ਸਾਹਿਬ ਵਿਚ ਸੇਵਾ ਦੀ ਭਾਵਨਾ ਨੂੰ ਮੁੱਖ ਰੱਖਦਿਆਂ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ ਤੇ ਗਰਮੀ ਦੇ ਮੌਸਮ ਨੂੰ ਦੇਖਦਿਆਂ ਠੰਢੇ ਮਿੱਠੇ ਜਲ ਦੀਆਂ ਛਬੀਲਾਂ ਵੀ ਲਗਾਈਆਂ ਗਈਆਂ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਮਲਕੀਤ ਸਿੰਘ ਅਜਨਾਲਾ ਅਤੇ ਸਰਪ੍ਰਸਤ ਐਡਵੋਕੇਟ ਮਨਜੀਤ ਸਿੰਘ ਨਿੱਝਰ ਤੇ ਹੋਰਨਾਂ ਅਹੁਦੇਦਾਰਾਂ ਵਲੋਂ ਆਏ ਹੋਏ ਜਥਿਆਂ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਗੁਰੂ ਘਰ ਦੀ ਬਖਸਸ਼ਿ ਸਿਰੋਪਾ� ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਮਲਕੀਤ ਸਿੰਘ ਅਜਨਾਲਾ ਨੇ ਕਿਹਾ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਮਨੁੱਖਤਾ, ਸਬਰ, ਸੇਵਾ ਅਤੇ ਪ੍ਰਭੂ ਦੀ ਰਜ਼ਾ ਵਿਚ ਰਹਿਣ ਦਾ ਮਹਾਨ ਸੰਦੇਸ਼ ਦਿੰਦੀ ਹੈ। ਸਮਾਗਮ ਵਿਚ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਐਡਵੋਕੇਟ ਮਨਜੀਤ ਸਿੰਘ ਨਿੱਝਰ, ਮੈਨੇਜਰ ਗੁਰਬਚਨ ਸਿੰਘ ਐੱਫ.ਸੀ.ਆਈ. ਵਾਲੇ, ਸੇਵਾਮੁਕਤ ਲੈਕਚਰਾਰ ਗੁਰਪ੍ਰੀਤ ਸਿੰਘ ਅਜਨਾਲਾ, ਮੱਛੀ ਪਾਲਣ ਵਿਭਾਗ ਦੇ ਸਹਾਇਕ ਡਾਇਰੈਕਟਰ ਗੁਰਬੀਰ ਸਿੰਘ ਅਰੋੜਾ, ਸਕੱਤਰ ਕੇਵਲ ਸਿੰਘ ਬਾਠ, ਖ਼ਜ਼ਾਨਚੀ ਅਮਰੀਕ ਸਿੰਘ, ਹੈੱਡ ਗ੍ਰੰਥੀ ਬਾਬਾ ਲਖਬੀਰ ਸਿੰਘ, ਸਕੱਤਰ ਜਸਬੀਰ ਸਿੰਘ ਨਿੱਝਰ, ਬਲਵਿੰਦਰ ਸਿੰਘ ਨਿੱਝਰ, ਰਾਜਬੀਰ ਸਿੰਘ ਫੁੱਲੇਚੱਕ, ਬਲਵਿੰਦਰ ਸਿੰਘ ਅਤੇ ਅਮਰਜੀਤ ਸਿੰਘ ਬਿਜਲੀ ਵਾਲੇ ਸਮੇਤ ਵੱਡੀ ਗਿਣਤੀ ‘ਚ ਸੰਗਤਾਂ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਕਸਬਾ ਰਮਦਾਸ ਤੇ ਆਸ-ਪਾਸ ਦੇ ਖੇਤਰ ’ਚ ਸ਼ਰਧਾ ਨਾਲ ਮਨਾਇਆ ਅਗਲੀ ਖ਼ਬਰ ਸਿੱਖ ਜੀਵਨ ਜਾਚ ਸੰਸਥਾ ਵਲੋਂ ਸਿੰਘ ਸਾਹਿਬ ਜਥੇਦਾਰ ਬਾਬਾ ਜੋਗਾ ਸਿੰਘ ਦਾ ਸਨਮਾਨ
Ad Position 24