ਜੈਂਤੀਪੁਰ/ਜੇਠੂਵਾਲ, 18 ਜੂਨ (ਭੁਪਿੰਦਰ ਸਿੰਘ ਗਿੱਲ, ਮਿੱਤਰਪਾਲ ਰੰਧਾਵਾ)-ਆਮ ਆਦਮੀ ਪਾਰਟੀ ਵਲੋਂ ਪਾਰਟੀ ਨੂੰ ਜ਼ਮੀਨੀ ਪੱਧਰ ‘ਤੇ ਪਹਿਲਾਂ ਨਾਲੋਂ ਹੋਰ ਮਜਬੂਤ ਕਰਨ ਲਈ ਪਾਰਟੀ ਦੇ ਸੰਗਨਾਠਤਮਕ ਢਾਂਚੇ ਵਿਚ ਅਨੇਕਾਂ ਨਵੀਆਂ ਨਿਯੁਕਤੀਆਂ ਕਰਕੇ ਬੇਹੱਦ ਮੇਹਨਤੀ, ਪੜ੍ਹੇ ਲਿਖੇ ਤੇ ਇਮਾਨਦਾਰ ਵਲੰਟੀਅਰਾਂ ਨੂੰ ਮੌਕਾ ਦਿੱਤਾ ਜਾ ਰਿਹਾ ਹੈ। ਜਿਸ ਦੇ ਤਹਿਤ ਆਮ ਆਦਮੀ ਪਾਰਟੀ ਵਲੋਂ ਹਲਕਾ ਮਜੀਠਾ ਤੋਂ ‘ਆਪ’ ਦੇ ਸੀਨੀਅਰ ਆਗੂ ਪ੍ਰੇਮ ਸਿੰਘ ਭੰਗਾਲੀ ਨੂੰ ਐੱਸ. ਸੀ. ਵਿੰਗ ਦਾ ਬਲਾਕ ਮਜੀਠਾ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਨਵ ਨਿਯੁਕਤ ਐੱਸ. ਸੀ. ਵਿੰਗ ਦੇ ਬਲਾਕ ਪ੍ਰਧਾਨ ਪ੍ਰੇਮ ਸਿੰਘ ਭੰਗਾਲੀ ਨੇ ਇਸ ਨਵੀਂ ਨਿਯੁਕਤੀ ਲਈ ਪਾਰਟੀ ਹਾਈਕਮਾਂਡ ਸਮੇਤ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਤੇ ਐੱਸ. ਸੀ. ਵਿੰਗ ਦੇ ਹਲਕਾ ਮਜੀਠਾ ਦੇ ਪ੍ਰਧਾਨ ਤੇ ਸਰਪੰਚ ਰਾਜ ਕੁਮਾਰ ਲੁੱਧੜ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਪਾਰਟੀ ਵਲੋਂ ਜਿਹੜੀ ਇਹ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ ਉਹ ਉਸਨੂੰ ਪੂਰੀ ਲਗਨ ਤੇ ਮਿਹਨਤ ਨਾਲ ਇਮਾਨਦਾਰੀ ਸਾਹਿਤ ਨਿਭਾਉਣਗੇ। ਉਨ੍ਹਾਂ ਅੱਗੇ ਕਿਹਾ ਕਿ ਹਲਕਾ ਇੰਚਾਰਜ ਮਜੀਠਾ ਤਲਬੀਰ ਸਿੰਘ ਗਿੱਲ ਦੀ ਅਗਵਾਈ ‘ਚ ਪਾਰਟੀ ਦੀਆਂ ਨੀਤੀਆਂ ਤੇ ਸਰਕਾਰ ਦੇ ਕੀਤੇ ਜਾ ਰਹੇ ਅਨੇਕਾਂ ਲੋਕ ਭਲਾਈ ਅਤੇ ਵਿਕਾਸ ਦੇ ਕੰਮਾਂ ਨੂੰ ਪਿੰਡਾਂ ਵਿਚ ਜਾ ਕੇ ਘਰ ਘਰ ਤੱਕ ਪਹੁੰਚਾਉਣ ਲਈ ਕੰਮ ਕਰਾਂਗਾ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਨਸ਼ਿਆਂ ਦੇ ਸੌਦਾਗਰਾਂ ਖਿਲਾਫ਼ ਸ਼ਿਕੰਜਾ ਕੱਸਣ ਵਿਚ ਕਾਮਯਾਬ ਹੋਈ ਹੈ ਉਥੇ ਸਿੱਖਿਆ ਤੇ ਸਿਹਤ ਦੇ ਖੇਤਰ ਵਿਚ ਵੀ ਲਾਮਿਸਾਲ ਕੰਮ ਕੀਤਾ ਗਿਆ ਹੈ ਇਥੇ ਹੀ ਬਸ ਨਹੀਂ ਸਗੋਂ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਐੱਸ. ਸੀ. ਮਹਿਲਾਵਾਂ ਨੂੰ 1500 ਰੁਪਏ ਤੇ ਜਨਰਲ ਮਹਿਲਾਵਾਂ ਨੂੰ ਹਜ਼ਾਰ ਰੁਪਏ ਦੇਣ ਦਾ ਵਾਅਦਾ ਵੀ ਪੂਰਾ ਹੋਣ ਜਾ ਰਿਹਾ ਹੈ।
‘ਆਪ’ ਵਲੋਂ ਪ੍ਰੇਮ ਸਿੰਘ ਭੰਗਾਲੀ ਐੱਸ. ਸੀ. ਵਿੰਗ ਦੇ ਬਲਾਕ ਪ੍ਰਧਾਨ ਨਿਯੁਕਤ
ਅਜੀਤ ਡੈਸਕ
19-06-2026