07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2026

ਦਸ਼ਮੇਸ਼ ਪਬਲਿਕ ਸਕੂਲ ਵਲੋਂ ਬੀ. ਐੱਲ. ਓ. ਟ੍ਰੇਨਿੰਗ ਮੌਕੇ ਐੱਸ. ਡੀ. ਐੱਮ. ਤੇ ਤਹਿਸੀਲਦਾਰ ਦਾ ਸਨਮਾਨ

Ad Position 21
No active advertisement
ਅਜੀਤ ਡੈਸਕ 19-06-2026

ਬਾਬਾ ਬਕਾਲਾ ਸਾਹਿਬ, 18 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਦਸ਼ਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਾਬਾ ਬਕਾਲਾ ਸਾਹਿਬ ਵਿਖੇ ਬੀ. ਐੱਲ. ਓ. ਟ੍ਰੇਨਿੰਗ ਪ੍ਰੋਗਰਾਮ ਦਾ ਸਫਲ ਆਯੋਜਨ ਕੀਤਾ ਗਿਆ। ਇਸ ਮੌਕੇ ਐੱਸ. ਡੀ. ਐੱਮ. ਬਾਬਾ ਬਕਾਲਾ ਸਾਹਿਬ ਜਸ਼ਨਜੀਤ ਸਿੰਘ ਸਾਹਿਬ ਅਤੇ ਨਾਇਬ ਤਹਿਸੀਲਦਾਰ ਬਲਜੀਤ ਸਿੰਘ ਗੁਰਾਇਆ ਸਮੇਤ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਸਕੂਲ ਦੇ ਐੱਮ. ਡੀ. ਪ੍ਰਿੰ: ਕੁਲਬੀਰ ਸਿੰਘ ਮਾਨ ਅਤੇ ਪ੍ਰਿੰ: ਹਰਵਿੰਦਰ ਕੌਰ ਅਤੇ ਸਮੂਹ ਸਟਾਫ਼ ਵਲੋਂ ਆਏ ਹੋਏ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਐੱਸ. ਡੀ. ਐੱਮ. ਜਸ਼ਨਜੀਤ ਸਿੰਘ ਸਮੇਤ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਸਕੂਲ ਦੇ ਪ੍ਰਬੰਧਾਂ, ਅਨੁਸ਼ਾਸਨ ਅਤੇ ਵਿਦਿਆਰਥੀਆਂ ਨੂੰ ਦਿੱਤੀਆਂ ਜਾ ਰਹੀਆਂ ਆਧੁਨਿਕ ਸਹੂਲਤਾਂ ਦੀ ਭਰਪੂਰ ਸ਼ਲਾਘਾ ਕੀਤੀ । ਇਸ ਮੌਕੇ ਅਧਿਕਾਰੀਆਂ ਨੇ ਇਹ ਵੀ ਕਿਹਾ ਕਿ ਦਸ਼ਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਹਮੇਸ਼ਾਂ ਹੀ ਸਰਕਾਰ ਦੇ ਹੁਕਮਾਂ ਅਤੇ ਲੋਕ ਭਲਾਈ ਨਾਲ ਸੰਬੰਧਿਤ ਕਾਰਜਾਂ ਵਿਚ ਅੱਗੇ ਰਹਿ ਕੇ ਸਹਿਯੋਗ ਕਰਦਾ ਹੈ। ਚਾਹੇ ਚੋਣਾਂ ਨਾਲ ਸੰਬੰਧਿਤ ਡਿਊਟੀਆਂ ਹੋਣ, ਜਾਗਰੂਕਤਾ ਮੁਹਿੰਮਾਂ ਹੋਣ ਜਾਂ ਹੋਰ ਪ੍ਰਸ਼ਾਸਨਿਕ ਗਤੀਵਿਧੀਆਂ, ਸਕੂਲ ਪ੍ਰਬੰਧਨ ਹਰ ਸਮੇਂ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਂਦਾ ਆ ਰਿਹਾ ਹੈ। ਐੱਸ.ਡੀ.ਐੱਮ. ਅਤੇ ਤਹਿਸੀਲਦਾਰ ਨੇ ਸਕੂਲ ਦੀ ਸਮਾਜਿਕ ਅਤੇ ਸਿੱਖਿਅਕ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਸੰਸਥਾਵਾਂ ਸਮਾਜ ਦੇ ਵਿਕਾਸ ਵਿਚ ਮਹੱਤਵਪੂਰਨ ਯੋਗਦਾਨ ਪਾਉਂਦੀਆਂ ਹਨ। ਉਨ੍ਹਾਂ ਨੇ ਸਕੂਲ ਪ੍ਰਬੰਧਨ, ਸਟਾਫ ਅਤੇ ਵਿਦਿਆਰਥੀਆਂ ਨੂੰ ਭਵਿੱਖ ਲਈ ਸ਼ੁੱਭ-ਕਾਮਨਾਵਾਂ ਦਿੰਦਿਆਂ ਊਮੀਦ ਜਤਾਈ ਕਿ ਸਕੂਲ ਇੰਝ ਹੀ ਸਿੱਖਿਆ ਅਤੇ ਸਮਾਜ ਸੇਵਾ ਦੇ ਖੇਤਰ ਵਿਚ ਨਵੀਆਂ ਉਚਾਈਆਂ ਹਾਸਿਲ ਕਰਦਾ ਰਹੇਗਾ। ਅੰਤ ਵਿਚ ਸਕੂਲ ਦੇ ਐੱਮ. ਡੀ. ਕੁਲਬੀਰ ਸਿੰਘ ਮਾਨ ਅਤੇ ਪ੍ਰਿੰ: ਹਰਵਿੰਦਰ ਕੌਰ ਨੇ ਆਏ ਹੋਏ ਅਧਿਕਾਰੀਆਂ ਦਾ ਧੰਨਵਾਦ ਕੀਤਾ ਅਤੇ ਭਰੋਸਾ ਦਿੱਤਾ ਕਿ ਸਕੂਲ ਭਵਿੱਖ ਵਿਚ ਵੀ ਸਰਕਾਰੀ ਹਦਾਇਤਾਂ ਅਤੇ ਸਮਾਜਿਕ ਜ਼ਿੰਮੇਵਾਰੀਆਂ ਨੂੰ ਪੂਰੀ ਨਿਸ਼ਠਾ ਨਾਲ ਨਿਭਾਉਂਦਾ ਰਹੇਗਾ। ਇਸ ਮੌਕੇ ਬੀ.ਐੱਲ.�ਓ. ਟ੍ਰੇਨਿੰਗ ਪ੍ਰੋਗਰਾਮ ਸਫਲਤਾ ਪੂਰਵਕ ਸੰਪੰਨ ਹੋਇਆ ਅਤੇ ਸਾਰੇ ਭਾਗੀਦਾਰਾਂ ਨੇ ਸਕੂਲ ਦੇ ਸ਼ਾਨਦਾਰ ਪ੍ਰਬੰਧਾਂ ਦੀ ਪ੍ਰਸ਼ੰਸਾ ਕੀਤੀ । ਇਸ ਮੌਕੇ ਪ੍ਰਸ਼ਾਂਤ ਰਈਆ, ਜਗਰੂਪ ਸਿੰਘ, ਮਾ: ਗਗਨ ਸਿੰਘ, ਕੰਵਲਜੀਤ ਕੌਰ ਤੇ ਹੋਰ ਸਟਾਫ਼ ਹਾਜ਼ਰ ਸੀ।

Ad Position 22
No active advertisement
ਪਿਛਲੀ ਖ਼ਬਰ ਆਰ. ਐੱਮ. ਪੀ. ਐਸੋਸੀਏਸ਼ਨ ਬਲਾਕ ਅਜਨਾਲਾ ਦੀ ਮੀਟਿੰਗ ਹੋਈ ਅਗਲੀ ਖ਼ਬਰ ਦਹੇਜ ਲਈ ਤੰਗ ਪ੍ਰੇਸ਼ਾਨ ਅਤੇ ਕੁੱਟਮਾਰ ਕਰਨ ’ਤੇ ਪਤੀ, ਸੱਸ ਤੇ ਸਹੁਰੇ ਖ਼ਿਲਾਫ਼ ਮਾਮਲਾ ਦਰਜ
Ad Position 24
No active advertisement