ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2026

ਤੇਜਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਚਾਚੇ-ਭਤੀਜੇ ਨੂੰ ਕੀਤਾ ਜ਼ਖ਼ਮੀ

Ad Position 21
No active advertisement
ਅਜੀਤ ਡੈਸਕ 20-06-2026
ਬਾਬਾ ਬਕਾਲਾ ਸਾਹਿਬ, 19 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਬੀਤੇ ਸਮੇਂ ਦੌਰਾਨ ਸਰਪੰਚੀ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਦੌਰਾਨ ਚੱਲ ਰਹੀ ਪੁਰਾਣੀ ਰੰਜਿਸ਼ ਨੂੰ ਲੈਕੇ ਵਿਰੋਧੀ ਪਾਰਟੀ ਦੇ ਵਰਕਰਾਂ ਨੇ ਚਾਚੇ-ਭਤੀਜੇ ਨੂੰ ਤੇਜਧਾਰ ਹਥਿਆਰਾਂ ਨਾਲ ਹਮਲਾ ਕਰਕੇ ਜ਼ਖ਼ਮੀਂ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿਨ੍ਹਾਂ ਨੂੰ ਕਿ ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਵਿਖੇ ਦਾਖਲ ਕਰਵਾਇਆ ਗਿਆ ਹੈ। ਇਸ ਸੰਬੰਧੀ ਸਿਵਲ ਹਸਪਤਾਲ ਵਿਖੇ ਜੇਰੇ ਇਲਾਜ ਤੇਜਵੰਤ ਸਿੰਘ ਪੁੱਤਰ ਸੁਖਦੇਵ ਸਿੰਘ, ਵਾਸੀ ਬੁਜਿਆਂਵਾਲੀ (ਗੁਰਦਾਸਪੁਰ) ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੈਂ ਆਮ ਆਦਮੀ ਪਾਰਟੀ ਦਾ ਸ੍ਰੀ ਹਰਿਗੋਬਿੰਦਪੁਰ ਸਾਹਿਬ ਤੋਂ ਯੂਥ ਪ੍ਰਧਾਨ ਹਾਂ ਅਤੇ ਮੈਂ ਆਪਣੀ ਸਕੂਟਰੀ ‘ਤੇ ਸਵਾਰ ਹੋ ਕੇ ਦੁੱਧ ਪਾਉਣ ਜਾ ਰਿਹਾ ਸੀ ਕਿ ਵਿਰੋਧੀ ਅਕਾਲੀ ਦਲ ਦੇ ਬਲਕਾਰ ਸਿੰਘ ਪੁੱਤਰ ਲਛਮਣ ਸਿੰਘ ਨੇ ਆਪਣੀ ਕਾਰ ਮੇਰੀ ਸਕੂਟਰੀ ‘ਚ ਮਾਰਕੇ ਮੈਨੂੰ ਥੱਲੇ ਸੁੱਟ ਦਿੱਤਾ ਅਤੇ ਫਿਰ 6-7 ਜਣਿਆਂ ਨੇ ਮੇਰੇ ‘ਤੇ ਹਮਲਾ ਕਰਕੇ ਮੈਨੂੰ ਜ਼ਖ਼ਮੀਂ ਕਰ ਦਿੱਤਾ। ਇਸ ਦੌਰਾਨ ਜਦੋਂ ਮੇਰਾ ਚਾਚਾ ਬਲਕਾਰ ਸਿੰਘ ਮੈਨੂੰ ਛੁਡਾਉਣ ਲਈ ਆਇਆ ਤਾਂ ਉਕਤ ਸਾਰਿਆਂ ਨੇ ਉਸ ‘ਤੇ ਵੀ ਤੇਜਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸਨੂੰ ਵੀ ਜ਼ਖ਼ਮੀਂ ਕਰ ਦਿੱਤਾ। ਉਸਨੇ ਦੱਸਿਆ ਕਿ ਇਸ ਸੰਬੰਧੀ ਅਸੀਂ ਥਾਣਾ ਮਹਿਤਾ ਵਿਖੇ ਰਿਪੋਰਟ ਦਰਜ ਕਰਵਾਈ ਹੈ। ਉਨ੍ਹਾਂ ਨੇ ਪੁਲਿਸ ਦੇ ਉੱਚ ਅਧਿਕਾਰੀਆਂ ਪਾਸੋਂ ਪੁਰਜੋਰ ਮੰਗ ਹੈ ਕਿ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਸਾਡੀ ਜਾਨ ਮਾਲ ਦੀ ਰੱਖਿਆ ਕੀਤੀ ਜਾਵੇ।
Ad Position 22
No active advertisement
ਪਿਛਲੀ ਖ਼ਬਰ ਬਾਬਾ ਮੁਖਤਾਰ ਸਿੰਘ ਤੇ ਸੇਵਾਦਾਰ ਅਜੇਪਾਲ ਸਿੰਘ ਦਾ ਹੋਇਆਂ ਅੰਤਿਮ ਸੰਸਕਾਰ ਅਗਲੀ ਖ਼ਬਰ ਪੈਸਟੀਸਾਈਡ ਅਤੇ ਸ਼ੀਡ ਵੈੱਲਫੇਅਰ ਐਸੋਸੀਏਸ਼ਨ ਵੱਲ੍ਹਾ ਦਾ ਗਠਨ
Ad Position 24
No active advertisement