ਰਮਦਾਸ, 19 ਜੂਨ (ਜਸਵੰਤ ਸਿੰਘ ਵਾਹਲਾ)-ਸੇਵਕ ਜੱਥਾ ਇਸ਼ਨਾਨ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਹਰ ਸਾਲ ਦੀ ਤਰ੍ਹਾਂ ਗੁਰਦੁਆਰਾ ਤਪ ਅਸਥਾਨ ਬਾਬਾ ਬੁੱਢਾ ਸਾਹਿਬ ਜੀ ਰਮਦਾਸ ਵਿਖੇ ਮਨਾਇਆ ਗਿਆ । ਸੇਵਕ ਜਥਾ ਇਸ਼ਨਾਨ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਲਗਾਤਾਰ ਚਾਲੀ ਦਿਨ ਗੁਰਦੁਆਰਾ ਤਪ ਅਸਥਾਨ ਬਾਬਾ ਬੁੱਢਾ ਸਾਹਿਬ ਜੀ ਰਮਦਾਸ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਜਾਪ ਕੀਤੇ ਗਏ, ਜਿਨ੍ਹਾਂ ਦੇ ਅੱਜ ਭੋਗ ਪੈਣ ਉਪਰੰਤ ਸਮੂਹ ਸੰਗਤਾਂ ਵਲੋਂ ਮਿਲ ਕੇ ਸ਼ਬਦ ਗਾਇਨ ਕੀਤੇ ਗਏ ਤੇ ਸਰਬੱਤ ਦੇ ਭਲੇ ਲਈ ਅਰਦਾਸ ਬੇਨਤੀ ਕੀਤੀ ਗਈ। ਇਸ ਮੌਕੇ ਸੇਵਕ ਜੱਥਾ ਇਸ਼ਨਾਨ ਦੇ ਪ੍ਰਧਾਨ ਸੁਖਵੰਤ ਸਿੰਘ, ਸੈਕਟਰੀ ਸੁਲੱਖਣ ਸਿੰਘ , ਗੁਰਮੇਜ ਸਿੰਘ, ਦਰਸ਼ਨ ਸਿੰਘ, ਗੁਰਦੁਆਰਾ ਤਪ ਅਸਥਾਨ ਦੇ ਇੰਚਾ: ਪਲਵਿੰਦਰ ਸਿੰਘ, ਬਾਬਾ ਗੁਰਚਰਨ ਸਿੰਘ, ਗੁਰਪ੍ਰੀਤ ਸਿੰਘ ਕਾਕਾ, ਮੋਹਨ ਸਿੰਘ , ਲਵਲੀ ਭਾਟੀਆ, ਸੋਨੀ ਰੰਧਾਵਾ ਰੇਡੀਮੇਟ ਵਾਲੇ, ਸਾਬਕਾ ਸਰਪੰਚ ਰਣਜੀਤ ਸਿੰਘ, ਡਾ. ਦਿਲਬਾਗ ਸਿੰਘ ਰੰਧਾਵਾ, ਫੌਜੀ ਘੋਨੇਵਾਹਲਾ, ਹਰਦਿਆਲ ਸਿੰਘ, ਬਰਿੰਦਰ ਕੌਰ , ਅਮਰਜੀਤ ਕੌਰ, ਰਜਵੰਤ ਕੌਰ, ਗੁਰਜੀਤ ਕੌਰ, ਕੁਲਜੀਤ ਕੌਰ, ਪਰਮਜੀਤ ਕੌਰ, ਰਜਵਿੰਦਰ ਕੌਰ, ਰਣਜੀਤ ਕੌਰ, ਬੀਬੀ ਪਰਮਜੀਤ, ਸੁਖਵਿੰਦਰ ਕੌਰ, ਮਨਪ੍ਰੀਤ ਕੌਰ, ਰਮਨਦੀਪ ਕੌਰ ਆਦਿ ਤੋ ਇਲਾਵਾ ਵੱਡੀ ਗਿਣਤੀ ‘ਚ ਸੰਗਤਾਂ ਹਾਜਰ ਸਨ। ਇਸ ਸਮੇ ਸੰਗਤਾਂ ਦੇ ਛਕਣ ਲਈ ਵੱਖ-ਵੱਖ ਪਕਵਾਨਾਂ ਦੇ ਲੰਗਰ ਤੇ ਠੰਢੇ ਮਿੱਠੇ ਜਲ ਦੀ ਛਬੀਲ ਵੀ ਲਗਾਈ ਗਈ।