ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2026

ਜਥੇ. ਜਲਾਲ ਉਸਮਾ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਵਰਕਰਾਂ ਨੇ ਕੀਤੀ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮੂਲੀਅਤ

Ad Position 21
No active advertisement
ਅਜੀਤ ਡੈਸਕ 20-06-2026
ਬਾਬਾ ਬਕਾਲਾ ਸਾਹਿਬ, 19 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਹਲਕਾ ਬਾਬਾ ਬਕਾਲਾ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਅਤੇ ਸਾਬਕਾ ਵਿਧਾਇਕ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾ ਨੂੰ ਉਦੋਂ ਵੱਡਾ ਬੱਲ ਮਿਲਿਆ, ਜਦੋਂ ਭਾਈ ਬਲਜੀਤ ਸਿੰਘ ਕੰਗ ਐਡੀਸ਼ਨਲ ਮੈਨੇਜਰ ਗੁ: ਬਾਬਾ ਬਕਾਲਾ ਸਾਹਿਬ ਦੀ ਪ੍ਰੇਰਨਾ ਸਦਕਾ ਕਈ ਆਗੂਆਂ ਨੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਣ ਦਾ ਐਲਾਨ ਕਰ ਦਿੱਤਾ। ਸ਼ਾਮਿਲ ਹੋਣ ਵਾਲੇ ਆਗੂਆਂ ਵਿਚ ਦਲਬੀਰ ਸਿੰਘ, ਸਵਿੰਦਰ ਕੌਰ, ਸਤਪਾਲ ਕੌਰ, ਨਿਸ਼ਾਨ ਸਿੰਘ, ਗੁਰਬੀਰ ਸਿੰਘ, ਹਰਜੀਤ ਕੌਰ, ਜਸਵਿੰਦਰ ਕੌਰ, ਸੋਨੀ ਸਿੰਘ, ਰਾਣਾ, ਅੰਮ੍ਰਿਤ, ਬਲਵਿੰਦਰ ਕੌਰ, ਬਿੱਟੂ, ਧਰਮ ਸਿੰਘ, ਕਰਮ ਸਿੰਘ, ਹਰਪ੍ਰੀਤ ਸਿੰਘ, ਬੀਰਾ, ਸੁਰਜੀਤ ਸਿੰਘ, ਬਲਵਿੰਦਰ ਸਿੰਘ, ਕੁਲਦੀਪ ਸਿੰਘ, ਜਸਮੇਲ ਸਿੰਘ, ਰਣਬੀਰ ਸਿੰਘ, ਸੁਖਦੇਵ ਸਿੰਘ (ਸਾਰੇ ਪਿੰਡ ਜਲਾਲਾਂਬਾਦ) ਆਦਿ ਦੇ ਨਾਮ ਵਰਨਣਯੋਗ ਹਨ। ਇਸ ਮੌਕੇ ਜਥੇ. ਜਲਾਲ ਉਸਮਾ ਨੇ ਉਕਤ ਆਗੂਆਂ ਨੂੰ ਸਿਰੋਪਾ� ਦੇਕੇ ਸਨਮਾਨਿਤ ਕੀਤਾ ਅਤੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਅਤੇ ਪ੍ਰਾਪਤੀਆਂ ਤੋਂ ਪ੍ਰਭਾਵਿਤ ਹੁੰਦਿਆਂ ਅੱਜ ਹਲਕਾ ਬਾਬਾ ਬਕਾਲਾ ਸਾਹਿਬ ਵਿਚ ਵੱਡੀ ਗਿਣਤੀ ਵਿਚ ਆਗੂ ਸ਼੍ਰੋਮਣੀ ਅਕਾਲੀ ਦਲ ਨਾਲ ਜੁੜ ਰਹੇ ਹਨ, ਜਿਨ੍ਹਾਂ ਦਾ ਪਾਰਟੀ ਵਿਚ ਪੂਰਾ ਬਣਦਾ ਮਾਣ-ਸਤਿਕਾਰ ਹੋਵੇਗਾ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪੁਲਿਸ ਮੁਖੀ ਵਲੋਂ ਪੁਲਿਸ ਟੀਮਾਂ ਨਾਲ ਸਖ਼ਤ ਨਾਕਾਬੰਦੀ ਕਰਕੇ ਸ਼ੱਕੀਆਂ ਦੀ ਕੀਤੀ ਗਈ ਜਾਂਚ ਅਗਲੀ ਖ਼ਬਰ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਤਪ ਅਸਥਾਨ ਰਮਦਾਸ ਵਿਖੇ ਮਨਾਇਆ
Ad Position 24
No active advertisement