ਬਾਬਾ ਬਕਾਲਾ ਸਾਹਿਬ, 20 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)- ‘ਮਿਸਲ ਸ਼ਹੀਦਾਂ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੀਆਂ ਕੁਰਬਾਨੀਆਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ । ਸੱਚਖੰਡਵਾਸੀ 12ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਿਸ਼ਨ ਸਿੰਘ ਨੇ ਪੰਥ ਦੀ ਚੜ੍ਹਦੀ ਕਲਾ ਲਈ ਅਤੇ ਗੁਰਧਾਮਾਂ ਦੀ ਬੇਅੰਤ ਸੇਵਾ ਨਿਭਾਈ ਹੈ ਅਤੇ ਅੱਜ ਵੀ 16ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਜੋਗਾ ਸਿੰਘ ਦੀ ਅਗਵਾਈ ਹੇਠ ਇਹ ਸੇਵਾਵਾਂ ਨਿਰੰਤਰ ਜਾਰੀ ਹਨ ।’ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ, ਸਾਬਕਾ ਵਿਧਾਇਕ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾ ਨੇ ਸਿੰਘ ਸਾਹਿਬ ਜਥੇਦਾਰ ਬਾਬਾ ਬਿਸ਼ਨ ਸਿੰਘ ਜੀ ਦੀ 32ਵੀਂ ਬਰਸੀ ਮੌਕੇ ਸ਼ਮੂਲੀਅਤ ਕਰਨ ਮੌਕੇ ਕੀਤਾ । ਇਸ ਮੌਕੇ ਸਿੰਘ ਸਾਹਿਬ ਜਥੇਦਾਰ ਬਾਬਾ ਜੋਗਾ ਸਿੰਘ ਨੇ ਜਥੇਦਾਰ ਜਲਾਲ ਉਸਮਾ ਸਮੇਤ ਪੁੱਜੀ ਸੀਨੀਅਰ ਲੀਡਰਸ਼ਿਪ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਜਥੇਦਾਰ ਹਰਦੇਵ ਸਿੰਘ ਨਾਗੋਕੇ, ਜਥੇਦਾਰ ਪੂਰਨ ਸਿੰਘ ਖਿਲਚੀਆਂ, ਨਿਰਮਲ ਸਿੰਘ ਬਿੱਲੂ ਧੂਲਕਾ, ਪਲਵਿੰਦਰ ਸਿੰਘ ਮੀਆਂਵਿੰਡ, ਸੁਖਬੀਰ ਸਿੰਘ ਸੇਰੋਂ (ਸਾਰੇ ਸਰਕਲ ਪ੍ਰਧਾਨ), ਸਰਪੰਚ ਗੁਰਜਿੰਦਰ ਸਿੰਘ ਸਠਿਆਲਾ, ਡਾ: ਕੁਲਵਿੰਦਰ ਸਿੰਘ ਬਾਣੀਆਂ, ਸਰਪੰਚ ਜਸਕਰਨਦੀਪ ਸਿੰਘ ਰਤਨਗੜ੍ਹ, ਸਰਪੰਚ ਸੁਖਵਿੰਦਰ ਸਿੰਘ ਬੁਤਾਲਾ, ਹੰਸਰਾਜ ਸਿੰਘ ਧਿਆਨਪੁਰ, ਪ੍ਰਧਾਨ ਮੋਹਣ ਸਿੰਘ ਕੰਗ, ਕੌਂਸਲਰ ਕੁਲਵੰਤ ਸਿੰਘ ਰੰਧਾਵਾ, ਸੁਖਚੈਨ ਸਿੰਘ ਗਿੱਲ, ਕਰਮ ਸਿੰਘ, ਕੁਲਦੀਪ ਸਿੰਘ ਧਾਮੀ (ਸਾਰੇ ਕੌਂਸਲਰ), ਤੇਜਿੰਦਰ ਸਿੰਘ ਅਠੌਲਾ, ਮਾ: ਇਕਬਾਲ ਸਿੰਘ, ਅਜੀਤ ਸਿੰਘ ਮੈਂਬਰ, ਗੁਰਮੁੱਖ ਸਿੰਘ ਦਨਿਆਲ, ਪ੍ਰਤਾਪ ਸਿੰਘ, ਪ੍ਰਧਾਨ ਗੁਰਦਿਆਲ ਸਿੰਘ, ਦਲਬੀਰ ਸਿੰਘ, ਬਖ਼ਸ਼ੀਸ਼ ਸਿੰਘ, ਜਸਵੰਤ ਸਿੰਘ ਦਿੱਲੀ ਅਤੇ ਹੋਰ ਹਾਜ਼ਰ ਸਨ ।
ਮਿਸਲ ਸ਼ਹੀਦਾਂ ਤਰਨਾ ਦਲ ਦੀਆਂ ਕੁਰਬਾਨੀਆਂ ਨੂੰ ਭੁਲਾਇਆ ਨਹੀਂ ਜਾ ਸਕਦਾ-ਜਥੇਦਾਰ ਜਲਾਲ ਉਸਮਾ
ਅਜੀਤ ਡੈਸਕ
21-06-2026