ਮਜੀਠਾ, 20 ਜੂਨ (ਮਨਿੰਦਰ ਸਿੰਘ ਸੋਖੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਆਦੇਸ਼ਾਂ ਅਨੁਸਾਰ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਮੰਗਵਿੰਦਰ ਸਿੰਘ ਖਾਪੜਖੇੜੀ ਅੰਤ੍ਰਿੰਗ ਮੈਂਬਰ ਦੇ ਸਹਿਯੋਗ ਨਾਲ ਗੁਰਦੁਆਰਾ ਬਾਬਾ ਫਤਿਹ ਸਿੰਘ ਪਿੰਡ ਨਾਗ ਕਲਾਂ ਵਿਖੇ ਬੱਚਿਆਂ ਦਾ ਗੁਰਮਤਿ ਕੈਂਪ ਲਗਾਇਆ ਗਿਆ। 4 ਜੂਨ ਤੋਂ ਲਗਾਏ ਇਸ ਕੈਂਪ ‘ਚ 25 ਬੱਚਿਆਂ ਨੇ ਸ਼ਿਰਕਤ ਕੀਤੀ । ਕੈਂਪ ਵਿਚ ਭਾਗ ਲੈਣ ਵਾਲੇ ਬੱਚਿਆਂ ਨੂੰ ਗੁਰਮਤਿ ਅਤੇ ਸਿੱਖ ਇਤਿਹਾਸ ਬਾਰੇ ਜਾਣਕਾਰੀ ਦਿਤੀ ਗਈ। ਜਿਸ ਵਿਚ ਸ਼ਾਮਿਲ ਹੋਏ ਬੱਚਿਆਂ ਨੇ ਭਾਰੀ ਦਿਲਚਸਪੀ ਦਿਖਾਈ। ਭਾਗ ਲੈਣ ਵਾਲੇ ਬੱਚਿਆਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਸਰਟੀਫਿਕੇਟ ਅਤੇ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਲੋਕਲ ਗੁਰਦੁਆਰਾ ਕਮੇਟੀ ਮੈਂਬਰਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਧਰਮ ਪ੍ਰਚਾਰ ਕਮੇਟੀ ਦਾ ਇਸ ਕਾਰਜ ਵਾਸਤੇ ਧੰਨਵਾਦ ਕੀਤਾ । ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕ ਭਾਈ ਗੁਰਵਿੰਦਰ ਸਿੰਘ ਭੰਗਵਾਂ ਨੇ ਬੱਚਿਆਂ ਨੂੰ ਜਾਣਕਾਰੀ ਦਿੱਤੀ।
ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਗੁਰਦੁਆਰਾ ਬਾਬਾ ਫਤਿਹ ਸਿੰਘ ਨਾਗ ਕਲਾਂ ਵਿਖੇ ਗੁਰਮਤਿ ਕੈਂਪ ਲਗਾਇਆ
ਅਜੀਤ ਡੈਸਕ
21-06-2026