ਜੰਡਿਆਲਾ ਗੁਰੂ, 20 ਜੂਨ (ਪ੍ਰਮਿੰਦਰ ਸਿੰਘ ਜੋਸਨ)-ਜੰਡਿਆਲਾ ਗੁਰੂ ਹਲਕੇ ਦੇ ਵਿਧਾਇਕ ਅਤੇ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.�ਓ. ਵਲੋਂ ਨਗਰ ਕੌਂਸਲ ਚੋਣਾਂ ਵਿਚ ਆਮ ਆਦਮੀ ਪਾਰਟੀ ਦੇ ਜੇਤੂ ਕੌਂਸਲਰਾਂ ਦੀਆਂ ਵਾਰਡਾਂ ਵਿਚ ਧੰਨਵਾਦੀ ਦੌਰਾ ਕਰਦਿਆਂ ਅਤੇ ਲੋਕ ਮਿਲਣੀ ਦੌਰਾਨ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਸੁਣਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਆਪਣੀ ਅਖ਼ੀਰਲੀ ਗਰੰਟੀ ਨੂੰ ਵੀ ਪੂਰਾ ਕਰਨ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜੁਲਾਈ ਮਹੀਨੇ ਤੋਂ ਜਨਰਲ ਵਰਗ ਦੀਆਂ ਯੋਗ �ਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਅਤੇ ਐੱਸ.ਸੀ. ਵਰਗ ਨਾਲ ਸਬੰਧਤ �ਰਤਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਸਨਮਾਨ ਰਾਸ਼ੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ, ਜਿੱਥੇ ਹਰ ਨਾਗਰਿਕ ਨੂੰ 10 ਲੱਖ ਰੁਪਏ ਤੱਕ ਸਾਲਾਨਾ ਮੁਫ਼ਤ ਇਲਾਜ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਸਿਹਤ ਯੋਜਨਾ ਪੰਜਾਬ ਦੇ ਲੋਕਾਂ ਲਈ ਵਰਦਾਨ ਸਾਬਤ ਹੋ ਰਹੀ ਹੈ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰ ਵੀ ਲੋੜ ਪੈਣ ‘ਤੇ ਉੱਚ ਪੱਧਰੀ ਸਿਹਤ ਸੇਵਾਵਾਂ ਦਾ ਲਾਭ ਲੈ ਰਹੇ ਹਨ। ਸ. ਈ.ਟੀ.�. ਨੇ ਅੱਗੇ ਕਿਹਾ ਕਿ ਮੁਫ਼ਤ ਬਿਜਲੀ ਦੀ ਸਹੂਲਤ ਨਾਲ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਪੰਜਾਬ ਦੇ ਲੋਕਾਂ ਦੇ ਹਜ਼ਾਰਾਂ ਕਰੋੜ ਰੁਪਏ ਦੀ ਬੱਚਤ ਹੋਈ ਹੈ। ਉਨ੍ਹਾਂ ਦੱਸਿਆ ਕਿ ਸੂਬੇ ਦੇ 90 ਫ਼ੀਸਦੀ ਤੋਂ ਵੱਧ ਘਰਾਂ ਦੇ ਬਿਜਲੀ ਬਿੱਲ ਜ਼ੀਰੋ ਆ ਰਹੇ ਹਨ, ਜਿਸ ਨਾਲ ਆਮ ਲੋਕਾਂ ਨੂੰ ਵੱਡੀ ਆਰਥਿਕ ਰਾਹਤ ਮਿਲੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕ ਭਲਾਈ ਦੀਆਂ ਨੀਤੀਆਂ ਅਤੇ ਵਿਕਾਸ ਕਾਰਜਾਂ ਨੂੰ ਸਮਰਪਿਤ ਹੈ ਅਤੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜੰਡਿਆਲਾ ਗੁਰੂ ਹਲਕੇ ਵਿਚ ਰਿਕਾਰਡ ਤੋੜ ਵਿਕਾਸ ਕੀਤਾ ਜਾ ਰਿਹਾ ਹੈ ਅਤੇ ਪਿੰਡਾਂ ਸ਼ਹਿਰਾਂ ਨੂੰ ਸ਼ਾਨਦਾਰ ਦਿਖ ਦਿੱਤੀ ਜਾ ਰਹੀ ਹੈ । ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਸਰਕਾਰ ਦਾ ਮੰਤਵ ਪੰਜਾਬ ਨੂੰ ਹਰ ਪੱਖ ਤੋਂ ਤਰੱਕੀ ਦੀਆਂ ਬੁਲੰਦੀਆਂ ‘ਤੇ ਲੈ ਕੇ ਜਾਣਾ ਹੈ ਪਰ ਵਿਰੋਧੀ ਪਾਰਟੀਆਂ ਵਾਲੇ ਕੇਵਲ ਭੰਡੀ ਪ੍ਰਚਾਰ ਕਰਨ ‘ਚ ਹੀ ਰੁੱਝੇ ਹੋਏ ਹਨ । ਇਸ ਮੌਕੇ ਐੱਮ.ਸੀ. ਅਮਨ ਵਿਰਕ, ਰੋਬਿਨ, ਸਤਿੰਦਰ ਸਿੰਘ, ਇਲਾਕਾ ਨਿਵਾਸੀ ਅਤੇ ਵੱਡੀ ਗਿਣਤੀ ਵਿਚ ਪਤਵੰਤੇ ਹਾਜ਼ਰ ਸਨ।
ਪੰਜਾਬ ਸਰਕਾਰ ਅਖੀਰਲੀ ਗਾਰੰਟੀ ਨੂੰ ਵੀ ਪੂਰਾ ਕਰਨ ਜਾ ਰਹੀ ਹੈ-ਈ. ਟੀ. �ਓ.
ਅਜੀਤ ਡੈਸਕ
21-06-2026