10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2026

ਸਠਿਆਲਾ ਵਿਖੇ ਗੁਰੂ ਅਰਜਨ ਦੇਵ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਨਾਟਕ ‘ਤੱਤੀ ਤਵੀ’ ਦਾ ਸਫ਼ਲ ਮੰਚਨ

Ad Position 21
No active advertisement
ਅਜੀਤ ਡੈਸਕ 21-06-2026

 ਸਠਿਆਲਾ, 20 ਜੂਨ (ਜਗੀਰ ਸਿੰਘ ਸਫਰੀ)-ਗ੍ਰਾਮ ਪੰਚਾਇਤ ਨਾਨਕਸਰ ਸਠਿਆਲਾ ਵਲੋਂ ਪ੍ਰਸਿੱਧ ਨਾਟਕਕਾਰ ਤੇ ਅਦਾਕਾਰ ਪ੍ਰਿਤਪਾਲ ਸਿੰਘ ਦੀ ਅਗਵਾਈ ਗੁਰੂ ਅਰਜਨ ਦੇਵ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਨਾਟਕ ‘ਤੱਤੀ ਤਵੀ’ ਭਾਵਪੂਰਣ ਅਤੇ ਸਫਲ ਮੰਚਨ ਕੀਤਾ ਗਿਆ। ਇਸ ਮੌਕੇ ਸਰਪੰਚ ਗੁਰਜਿੰਦਰ ਸਿੰਘ ਗਿੰਦਾ ਨੇ ਕਿਹਾ ਕਿ ਪਿੰਡ ਦੇ ਬੱਚਿਆਂ ਅੰਦਰ ਛੁਪੀ ਹੋਈ ਕਲਾ ਅਤੇ ਰਚਨਾਤਮਕ ਯੋਗਤਾਵਾਂ ਨੂੰ ਨਿਖਾਰਨ ਦੇ ਉਦੇਸ਼ ਨਾਲ ਗ੍ਰਾਮ ਪੰਚਾਇਤ ਨਾਨਕਸਰ ਸਠਿਆਲਾ ਦੇ ਸਹਿਯੋਗ ਨਾਲ ਦੂਸਰੀ 15 ਰੋਜ਼ਾ ਥੀਏਟਰ ਵਰਕਸ਼ਾਪ ਦਾ ਆਯੋਜਨ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਵਰਕਸ਼ਾਪ ਵਿਚ ਤਕਰੀਬਨ 20 ਬੱਚਿਆਂ ਨੇ ਉਤਸ਼ਾਹ ਨਾਲ ਭਾਗ ਲਿਆ ਤੇ ਵਰਕਸ਼ਾਪ ਦੇ ਆਖ਼ਰੀ ਦਿਨ ਵਿਦਿਆਰਥੀਆਂ ਨੇ ਪਿੰਡ ਵਾਸੀਆਂ ਦੇ ਸਨਮੁੱਖ ਨਾਟਕ ‘ਤੱਤੀ ਤਵੀ’ ਦੀ ਪ੍ਰਭਾਵਸ਼ਾਲੀ ਪੇਸ਼ਕਾਰੀ ਕੀਤੀ ਹੈ। ਇਸ ਮੌਕੇ ਤੇ ਸਾ: ਸਰਪੰਚ ਗੁਰਪ੍ਰਤਾਪ ਸਿੰਘ ਭਿੱਲਾ, ਸਾ: ਸਰਪੰਚ ਦਲਵਿੰਦਰ ਸਿੰਘ, ਸਰਪੰਚ ਦਲਬੀਰ ਸਿੰਘ ਬੱਲ, ਗਿਆਨੀ ਦਲਜੀਤ ਸਿੰਘ, ਪ੍ਰਧਾਨ ਕਰਨ ਸਫਰੀ, ਪ੍ਰਧਾਨ ਪਰਮਜੀਤ ਸਿੰਘ ਡਾਂਗਾ, ਮਨਦੀਪ ਸਿੰਘ, ਗੁਰਮੀਤ ਸਿੰਘ, ਜਵਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਬੱਚੇ ਅਤੇ �ਰਤਾਂ ਦਾ ਹਾਜ਼ਰ ਸਨ। ਪ੍ਰਸਿੱਧ ਨਾਟਕਕਾਰ ਪ੍ਰਿਤਪਾਲ ਸਿੰਘ ਨੇ ਕਿਹਾ ਕਿ ਇਸ ਨਾਟਕ ਮੰਚਨ ਨੇ ਨਾ ਸਿਰਫ ਗੁਰੂ ਸਾਹਿਬ ਦੀ ਸ਼ਹਾਦਤ ਦੇ ਮਹਾਨ ਸੰਦੇਸ਼ ਨੂੰ ਨਵੀ ਪੀੜੀ ਤੱਕ ਪਹੁੰਚਾਇਆ ਸਗੋ ਬੱਚਿਆਂ ਦੀ ਕਲਾ ਨੂੰ ਉਭਾਰਨ ਅਤੇ ਪੰਜਾਬੀ ਰੰਗਮੰਚ ਦੀ ਪਰੰਪਰਾ ਨੂੰ ਪ੍ਰਫੁੱਲਿਤ ਕਰਨ ਦਾ ਸ਼ਲਾਘਾਯੋਗ ਕਦਮ ਹੈ।

Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਦਾਖ਼ਲੇ ਲਈ ਵਿਦਿਆਰਥੀਆਂ ’ਚ ਭਾਰੀ ਉਤਸ਼ਾਹ ਅਗਲੀ ਖ਼ਬਰ ਪੰਜਾਬ ਸਰਕਾਰ ਅਖੀਰਲੀ ਗਾਰੰਟੀ ਨੂੰ ਵੀ ਪੂਰਾ ਕਰਨ ਜਾ ਰਹੀ ਹੈ-ਈ. ਟੀ. �ਓ.
Ad Position 24