23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2026

ਬਾਬਾ ਬਕਾਲਾ ਸਾਹਿਬ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕਿਆ

Ad Position 21
No active advertisement
ਅਜੀਤ ਡੈਸਕ 22-06-2026

ਬਾਬਾ ਬਕਾਲਾ ਸਾਹਿਬ, 20 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)- ਇੱਥੇ ਮੇਨ ਰੋਡ, ਨਜ਼ਦੀਕ ਗੁਰਦੁਆਰਾ ਮਾਤਾ ਗੰਗਾ ਜੀ ਵਿਖੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖ਼ਿਲਾਫ਼ ਜੰਮ੍ਹ ਕੇ ਨਾਅਰੇਬਾਜ਼ੀ ਕੀਤੀ ਗਈ, ਉਪਰੰਤ ਮੁੱਖ ਮੰਤਰੀ ਦਾ ਪੁਤਲਾ ਫੂਕਿਆ ਗਿਆ। ਇਸ ਤੋਂ ਪਹਿਲਾਂ ਵਿਧਾਇਕ ਸੁੱਖਪਾਲ ਸਿੰਘ ਖਹਿਰਾ ਨੇ ਲਾਈਵ ਹੋ ਕੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਗੰਭੀਰ ਦੋਸ਼ ਲਾਉਂਦਿਆ ਕਿਹਾ ਕਿ ਭਗਵੰਤ ਮਾਨ ਨੇ ਗੁਰੂ ਸਾਹਿਬਾਨ ਦੀ ਜੋ ਬੇਅਦਬੀ ਕੀਤੀ, ਉਸ ਸੰਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਮੁੱਖ ਮੰਤਰੀ ਨੂੰ ਗੁਰੂ ਦੋਖੀ ਤੇ ਖਾਲਸਾ ਪੰਥ ਵਿਰੋਧੀ ਕਰਾਰ ਦਿੱਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਮੱਥਾ ਲਾਉਣ ਵਾਲੇ ਇਸ ਮੁੱਖ ਮੰਤਰੀ ਦਾ ਅਸੀਂ ਹਰ ਥਾਂ ਡੱਟਕੇ ਵਿਰੋਧ ਕਰਾਂਗੇ । ਉਨ੍ਹਾਂ ਕਿਹਾ ਭਗਵੰਤ ਮਾਨ ਨੂੰ ਨੈਤਤਿਕਤਾ ਦੇ ਆਧਤਰ ਤੇ ਅਸਤੀਫਾ ਦੇਣਾ ਚਾਹੀਦਾ ਹੈ। ਇਸ ਮੌਕੇ ਹਾਜ਼ਰ ਵਰਕਰਾਂ ਨੇ ਭਗਵੰਤ ਮਾਨ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜੀ ਕੀਤੀ ਅਤੇ ਪੁਤਲਾ ਫੂਕਿਆ। ਇਸ ਮੌਕੇ ਕਿਸਾਨ ਵਿੰਗ ਦੇ ਜ਼ਿਲ੍ਹਾ ਅੰਮ੍ਰਿਤਸਰ ਦੇ ਪ੍ਰਧਾਨ ਪਰਮਪ੍ਰੀਤ ਸਿੰਘ ਸਾਹਬੀ, ਸਰਪੰਚ ਦਲਜੀਤ ਸਿੰਘ ਭੱਪੀ, ਸਰਪੰਚ ਇਕਬਾਲ ਸਿੰਘ ਬੱਲ (ਦੋਵੇਂ ਮੈਂਬਰ ਬਲਾਕ ਸੰਮਤੀ), ਹਰਿੰਦਰ ਸਿੰਘ ਮੱਲ੍ਹਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਜੈਵਿੰਦਰ ਸਿੰਘ ਭੁੱਲਰ ਪ੍ਰਧਾਨ ਸ਼ਹਿਰੀ, ਸੁਖਜੀਤ ਸਿੰਘ ਮਾਨ ਜਲਾਲ ਉਸਮਾ, ਰੌਬਿਨ ਮਾਨ ਸਾ: ਪ੍ਰਧਾਨ, ਗੁਰਦਿਆਲ ਸਿੰਘ ਕੰਗ ਬੁਟਾਰੀ, ਗੁਰਬਿੰਦਰ ਸਿੰਘ ਸਾਹਬੀ ਕੋਟ ਮਹਿਤਾਬ, ਗੁਰਮੇਜ ਸਿੰਘ ਚੀਮਾ ਵੜੈਚ, ਸਵਿੰਦਰ ਸਿੰਘ ਬੱਲ ਬੁਤਾਲਾ, ਪ੍ਰਦੀਪ ਸਿੰਘ ਭਲਾਈਪੁਰ, ਦਲੇਰ ਸਿੰਘ ਸਰਲੀ ਬਲਾਕ ਪ੍ਰਧਾਨ, ਠੇਕੇਦਾਰ ਮਲਕੀਅਤ ਸਿੰਘ ਬੇਦਾਦਪੁਰ, ਹਰਿੰਦਰ ਸਿੰਘ ਮੱਲ੍ਹਾ, ਸਰਪੰਚ ਨੌਬੀ ਨਰੋਤਮਪੁਰ, ਬਲਜਿੰਦਰ ਸਿੰਘ ਚਾਹਲ ਤੇ ਹੋਰ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਗੜ੍ਹਸ਼ੰਕਰ ’ਚ ਚੋਰਾਂ ਦਾ ਕਹਿਰ ਜਾਰੀ, ਦੁਕਾਨਾਂ ਦੇ ਏ. ਸੀ. ਦੀਆਂ ਪਾਈਪਾਂ ਕੱਟੀਆਂ ਅਗਲੀ ਖ਼ਬਰ ਵਾਰਡ ਨੰਬਰ-39 ’ਚ ਪਿਛਲੇ ਛੇ ਮਹੀਨਿਆਂ ਤੋਂ ਸਟਰੀਟ ਲਾਈਟਾਂ ਗੁੱਲ, ਲੋਕ ਸੁਰੱਖਿਆ ਨੂੰ ਲੈ ਕੇ ਸਹਿਮੇ
Ad Position 24