11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2026

ਕੇ. ਵੀ. ਕੇ. ਨਾਗ ਕਲਾਂ ਅੰਮ੍ਰਿਤਸਰ ਵਿਖੇ ਮੱਕੀ ਦੀ ਕਾਸ਼ਤ ਸੰਬੰਧੀ ਸਿਖਲਾਈ ਪ੍ਰੋਗਰਾਮ

Ad Position 21
No active advertisement
ਅਜੀਤ ਡੈਸਕ 22-06-2026

 ਮਜੀਠਾ, 21 ਜੂਨ (ਜਗਤਾਰ ਸਿੰਘ ਸਹਿਮੀ)-ਪੀ. ਏ. ਯੂ. ਦੇ ਕਿਸਾਨ ਵਿਗਿਆਨ ਕੇਂਦਰ ਨਾਗ ਕਲਾਂ ਵਿਖੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਅਤੇ ਫੀਲਡ ਸਟਾਫ ਲਈ ‘ਖੇਤ ਬਚਾ� ਮੁਹਿੰਮ’ ਤਹਿਤ ਮੱਕੀ ਦੀ ਕਾਸ਼ਤ ਸੰਬੰਧੀ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ। ਪ੍ਰੋਗਰਾਮ ਦਾ ਮੁੱਖ ਉਦੇਸ਼ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨਾ ਅਤੇ ਵੱਧ ਪਾਣੀ ਦੀ ਖਪਤ ਵਾਲੀ ਝੋਨੇ ਦੀ ਫ਼ਸਲ ਦੇ ਬਦਲ ਵਜੋਂ ਮੱਕੀ ਦੀ ਕਾਸ਼ਤ ਨੂੰ ਪ੍ਰਫੁੱਲਤ ਕਰਨਾ ਸੀ। ਸਿਖਲਾਈ ਪ੍ਰੋਗਰਾਮ ਦੀ ਸ਼ੁਰੂਆਤ ਕਿਸਾਨ ਵਿਗਿਆਨ ਕੇਂਦਰ ਦੇ ਸਹਿਯੋਗੀ ਨਿਰਦੇਸ਼ਕ (ਸਿਖਲਾਈ) ਡਾ. ਬਿਕਰਮਜੀਤ ਸਿੰਘ ਵਲੋਂ ਕੀਤੀ ਗਈ। ਉਨ੍ਹਾਂ ਨੇ ਖੇਤੀਬਾੜੀ ਅਧਿਕਾਰੀਆਂ ਅਤੇ ਫੀਲਡ ਸਟਾਫ ਦਾ ਸਵਾਗਤ ਕਰਦਿਆਂ ਕਿਹਾ ਕਿ ਮੱਕੀ ਦੀ ਕਾਸ਼ਤ ਜ਼ਿਲ੍ਹੇ ਦੇ ਕਿਸਾਨਾਂ ਲਈ ਇਕ ਵਧੀਆ ਵਿਕਲਪ ਸਾਬਤ ਹੋ ਸਕਦੀ ਹੈ। ਇਸ ਮੌਕੇ ਡਾ. ਰਮਿੰਦਰ ਕੌਰ ਨੇ ਮੱਕੀ ਦੀ ਕਾਸ਼ਤ ਲਈ ਲੋੜੀਂਦੀਆਂ ਖੇਤੀ ਤਕਨੀਕਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਡਾ. ਆਸਥਾ ਨੇ ਮੱਕੀ ਦੀ ਫ਼ਸਲ ਉੱਤੇ ਆਉਣ ਵਾਲੀਆਂ ਵੱਖ-ਵੱਖ ਬਿਮਾਰੀਆਂ ਅਤੇ ਕੀੜੇ-ਮਕੌੜਿਆਂ ਦੀ ਪਛਾਣ ਬਾਰੇ ਜਾਣਕਾਰੀ ਦਿੱਤੀ। ਅੰਤ ਵਿਚ ਜ਼ਿਲ੍ਹਾ ਸਿਖਲਾਈ ਅਫਸਰ ਸੁਖਰਾਜਬੀਰ ਸਿੰਘ ਨੇ ਸਮੂਹ ਭਾਗੀਦਾਰੇ ਦਾ ਧੰਨਵਾਦ ਕੀਤਾ।

 

Ad Position 22
No active advertisement
ਪਿਛਲੀ ਖ਼ਬਰ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ’ਤੇ ਐਮ. ਜੀ. ਅਸ਼ੋਕਾ ਗਰਲਜ਼ ਸਕੂਲ ਵਿਚ ਯੋਗਾ ਸੈਸ਼ਨ ਦਾ ਆਯੋਜਨ ਅਗਲੀ ਖ਼ਬਰ ਸਾਨੂੰ ਸਾਰਿਆਂ ਨੂੰ ਸ਼ਹੀਦਾਂ ਦੇ ਦਰਸਾਏ ਮਾਰਗ ’ਤੇ ਚੱਲ ਕੇ ਆਪਣਾ ਜੀਵਨ ਸਫਲ ਬਣਾਉਣਾ ਚਾਹੀਦਾ�ਚੇਅਰਮੈਨ ਬੀ. ਐੱਸ. ਚੰਦੀ...
Ad Position 24