ਅਜਨਾਲਾ, 21 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਸ਼ਹਿਰ ਦੇ ਸਬਜ਼ੀ ਮੰਡੀ ਬਾਈਪਾਸ ਰੋਡ ਸਥਿਤ ਮੰਦਰ ਲਾਲ ਦੁਵਾਰਾ ਵਿਖੇ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸਤਿਗੁਰੂ ਸ੍ਰੀ ਬਾਵਾ ਲਾਲ ਦਿਆਲ ਦਾ 22ਵਾਂ ਮੂਰਤੀ ਸਥਾਪਨਾ ਦਿਵਸ ਬੜੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤ ਨੇ ਹਾਜ਼ਰੀ ਭਰੀ ਅਤੇ ਮੱਥਾ ਟੇਕ ਕੇ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਦੌਰਾਨ ਕਰਵਾਏ ਸਮਾਗਮ ਦੀ ਸ਼ੁਰੂਆਤ ਹਵਨ ਯੱਗ ਨਾਲ ਕੀਤੀ ਗਈ, ਜਿਸ ਵਿਚ ਸੰਗਤ ਨੇ ਸ਼ਰਧਾ ਨਾਲ ਭਾਗ ਲਿਆ ਉਪਰੰਤ ਸਤਸੰਗ ਕਰਵਾਇਆ ਗਿਆ।ਅੰਤ ਵਿਚ ਸੰਗਤ ਲਈ ਅਟੁੱਟ ਲੰਗਰ ਭੰਡਾਰਾ ਵੀ ਵਰਤਾਇਆ ਗਿਆ। ਇਸ ਮੌਕੇ ਮੰਦਰ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਾਕੇਸ਼ ਮਰਵਾਹਾ ਵਲੋਂ ਆਈਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਅਤੇ ਸੰਗਤਾਂ ਦਾ ਧੰਨਵਾਦ ਕਰਦਿਆਂ ਸਮਾਗਮ ਨੂੰ ਸਫਲ ਬਣਾਉਣ ਵਿਚ ਸੇਵਾਦਾਰਾਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ ਗਈ। ਇਸ ਮੌਕੇ ਪ੍ਰਧਾਨ ਰਾਕੇਸ਼ ਮਰਵਾਹਾ, ਹਰਜਿੰਦਰ ਕੁਮਾਰ, ਸਤੀਸ਼ ਕੁਮਾਰ, ਮਨਜੀਤ ਕੁਮਾਰ, ਗੌਤਮ ਕੁਮਾਰ, ਪੰਡਿਤ ਰਜਿੰਦਰ ਕੁਮਾਰ, ਰਜਿੰਦਰ ਸ਼ਰਮਾ, ਕਰਨ ਸ਼ਰਮਾ, ਅਜੇ ਸ਼ਰਮਾ, ਇੰਦਰਜੀਤ, ਮਾਨਵ ਸ਼ਰਮਾ, ਨਕੁਲ, ਰਾਹੁਲ ਸ਼ਰਮਾ, ਬੱਬੂ ਤੇੜੀ, ਸੰਦੀਪ ਸਰਪਾਲ ਅਤੇ ਬਰਿੰਦਰ ਸਚਦੇਵਾ ਆਦਿ ਤੋਂ ਇਲਾਵਾ ਵੱਡੀ ਗਿਣਤੀ ‘ਚ ਸੰਗਤਾਂ ਹਾਜ਼ਰ ਸਨ।
ਅਜਨਾਲਾ ਵਿਖੇ ਸਤਿਗੁਰੂ ਸ੍ਰੀ ਬਾਵਾ ਲਾਲ ਦਿਆਲ ਦਾ 22ਵਾਂ ਮੂਰਤੀ ਸਥਾਪਨਾ ਦਿਵਸ ਸ਼ਰਧਾ ਨਾਲ ਮਨਾਇਆ
ਅਜੀਤ ਡੈਸਕ
22-06-2026