11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2026

ਸਰਕਾਰ ਦੀਆਂ ਗ਼ਰੀਬਾਂ ਤੇ ਖੇਤੀਬਾੜੀ ਨਾਲ ਜੁੜੀਆਂ ਯੋਜਨਾਵਾਂ ਨੇ ਲੋਕਾਂ ਦੀ ਜ਼ਿੰਦਗੀ ਵਿਚ ਇਕ ਨਵੀਂ ਉਮੀਦ ਜਗਾਈ–ਗਿੱਲ

Ad Position 21
No active advertisement
ਅਜੀਤ ਡੈਸਕ 22-06-2026

ਪੰਚਾਂ-ਸਰਪੰਚਾਂ ਨਾਲ ਕੀਤੀ ਵਿਸ਼ੇਸ਼ ਇਕੱਤਰਤਾ
ਮਜੀਠਾ, 21 ਜੂਨ (ਜਗਤਾਰ ਸਿੰਘ ਸਹਿਮੀ)-ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਨੇ ਅੱਜ ਆਪਣੇ ਗ੍ਰਹਿ ਵਿਖੇ ਹਲਕੇ ਦੇ ਪੰਚਾਂ ਅਤੇ ਸਰਪੰਚਾਂ ਨਾਲ ਇਕ ਵਿਸ਼ੇਸ਼ ਇਕੱਤਰਤਾ ਕੀਤੀ। ਜਿਸ ਵਿਚ ਸਰਕਾਰ ਦੀਆਂ ਵੱਖ-ਵੱਖ ਪ੍ਰਾਪਤੀਆਂ ਅਤੇ ਪਾਰਟੀ ਦੀਆਂ ਗਤੀਵਿਧੀਆਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ। ਇਕੱਤਰਤਾ ਨੂੰ ਸੰਬੋਧਨ ਕਰਦਿਆਂ ਤਲਬੀਰ ਗਿੱਲ ਨੇ ਕਿਹਾ, ‘ਆਪ ਸਰਕਾਰ ਲੋਕਾਂ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ। ਖੇਤੀ, ਲੋਕ ਭਲਾਈ ਯੋਜਨਾਵਾਂ, ਵਿਕਾਸ ਕਾਰਜਾਂ ਅਤੇ ਖਾਸ ਤੌਰ ’ਤੇ ਗਰੀਬ ਅਤੇ ਖੇਤੀਬਾੜੀ ਨਾਲ ਜੁੜੇ ਲੋਕਾਂ ਲਈ ਚਲਾਈਆਂ ਗਈਆਂ ਯੋਜਨਾਵਾਂ ਨੇ ਲੋਕਾਂ ਦੀ ਜ਼ਿੰਦਗੀ ਵਿਚ ਇਕ ਨਵੀਂ ਉਮੀਦ ਜਗਾਈ ਹੈ। ਅਸੀਂ ਪਾਰਟੀ ਵਜੋਂ ਇਸ ਨੂੰ ਹੋਰ ਮਜ਼ਬੂਤ ਬਣਾਉਣ ਲਈ ਲਗਾਤਾਰ ਮੀਟਿੰਗਾਂ ਅਤੇ ਜ਼ਮੀਨੀ ਪੱਧਰ ‘ਤੇ ਕੰਮ ਕਰ ਰਹੇ ਹਾਂ। ਇਸ ਲਈ ਪੰਚਾਂ ਅਤੇ ਸਰਪੰਚਾਂ ਦਾ ਸਹਿਯੋਗ ਬਹੁਤ ਮਹੱਤਵਪੂਰਨ ਹੈ ਕਿਉਂਕਿ ਉਹ ਸਿੱਧੇ ਲੋਕਾਂ ਨਾਲ ਜੁੜੇ ਹੋਏ ਹਨ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਬਿਹਤਰ ਤਰੀਕੇ ਨਾਲ ਸਮਝਦੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਆਮ ਆਦਮੀ ਪਾਰਟੀ ਵਲੋਂ ਚਲਾਈਆਂ ਜਾ ਰਹੀਆਂ ਯੋਜਨਾਵਾਂ ਜਿਵੇਂ ਮੁਫਤ ਬਿਜਲੀ, ਖੇਤੀ ਲਈ ਸਹਾਇਤਾ, ਔਰਤਾਂ ਲਈ ਸੁਰੱਖਿਆ ਅਤੇ ਵਿਕਾਸ ਖੇਤਰ ਵਿਚ ਤੇਜ਼ੀ ਲਿਆਉਣ ਵਾਲੀਆਂ ਪਹਿਲਕਦਮੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਵਿੱਚ ਸਥਾਨਕ ਆਗੂਆਂ ਦੀ ਭੂਮਿਕਾ ਅਹਿਮ ਹੈ। ਗਿੱਲ ਨੇ ਕਿਹਾ ਕਿ ਇਸ ਮੀਟਿੰਗ ਦਾ ਮਕਸਦ ਪਾਰਟੀ ਵਰਕਰਾਂ ਅਤੇ ਜ਼ਮੀਨੀ ਪੱਧਰ ‘ਤੇ ਆਗੂਆਂ ਨੂੰ ਹੋਰ ਉਤਸ਼ਾਹਿਤ ਕਰਨਾ ਅਤੇ ਆਉਣ ਵਾਲੀਆਂ ਚੁਣੌਤੀਆਂ ਲਈ ਤਿਆਰ ਕਰਨਾ ਹੈ। ਇਸ ਮੌਕੇ ਹਰਭੁਪਿੰਦਰ ਸਿੰਘ ਸ਼ਾਹ, ਸਰਪੰਚ ਸਤਨਾਮ ਸਿੰਘ, ਚੇਅਰਮੈਨ ਯਾਦਵਿੰਦਰ ਸਿੰਘ, ਸੁਬੇਗ ਸਿੰਘ ਅਬਦਾਲ, ਸਿਕੰਦਰ ਸਿੰਘ ਖਿੱਦੋਵਾਲੀ, ਸਵਰਨ ਸਿੰਘ ਮੁਨੀਮ, ਪਰਮਜੀਤ ਸਿੰਘ ਪੰਮਾ, ਜਸਵੰਤ ਸਿੰਘ ਵੀਰਮ, ਸਵਰਨਜੀਤ ਸਿੰਘ ਚਵਿੰਡਾ ਦੇਵੀ, ਜਸਵੰਤ ਸਿੰਘ ਨੰਗਲਪਨਵਾਂ, ਹੁਸਨਪ੍ਰੀਤ ਸਿੰਘ ਸਿਆਲਕਾ, ਸੁਖਚੈਨ ਸਿੰਘ ਜਿਲਾ ਪ੍ਰਧਾਨ ਐਸਸੀ ਵਿੰਗ, ਚਰਨਜੀਤ ਸਿੰਘ ਸਰਪੰਚ, ਸੁਖਵਿੰਦਰ ਸਿੰਘ ਸੋਹੀ, ਗੁਰਭੇਜ ਸਿੰਘ ਸਰਪੰਚ, ਮਨਜੀਤ ਸਿੰਘ ਟਾਹਲੀ ਸਾਹਿਬ, ਮਨਦੀਪ ਸਿੰਘ ਧਨੇਲ, ਮਲਕੀਤ ਸਿੰਘ ਹਰੀਆ, ਹਰਜੀਤ ਸਿੰਘ ਉਦੋਕੇ, ਨਿਰਮਲ ਸਿੰਘ ਸਰਪੰਚ, ਜੈਪਾਲ ਮਹਾਜਨ, ਅਮਰਜੀਤ ਸਿੰਘ ਮਜੀਠਾ, ਹਰਦੇਵ ਸਿੰਘ ਸਰਪੰਚ, ਪਰਮਿੰਦਰ ਸਿੰਘ ਰੋਮਾਣਾ ਚੱਕ, ਜਸਵਿੰਦਰ ਸਿੰਘ, ਕੁਲਵੰਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਸਥਾਨਕ ਪੰਚ ਅਤੇ ਸਰਪੰਚ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਬਲਜੀਤ ਸਿੰਘ ਭੁੱਟਾ ਨੇ ਭਾਰਤ ਮਾਲਾ ਪ੍ਰੋਜੈਕਟ ਅਧੀਨ ਬਣ ਰਹੇ ਰੋਡ ’ਤੇ ਸ਼ੇਰਸ਼ਾਹ ਸੂਰੀ ਮਾਰਗ ਨੂੰ ਅਣਡਿੱਠ ਕਰਨ ਦੇ ਲਗਾਏ ਦ... ਅਗਲੀ ਖ਼ਬਰ ਵਿਧਾਇਕ ਧਾਲੀਵਾਲ ਨੇ ਪਿੰਡ ਘੋਨੇਵਾਹਲਾ ਨੂੰ 5 ਲੱਖ ਰੁਪਏ ਤੇ ਪਿੰਡ ਪਸ਼ੀਆ ਦੇ ਮਸੀਹ ਭਾਈਚਾਰੇ ਨੂੰ ਕਮਿਉਨਿਟੀ ਹਾਲ ਲਈ 25...
Ad Position 24