11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2026

ਜਥੇਦਾਰ ਬਾਬਾ ਬਿਸ਼ਨ ਸਿੰਘ ਦੀ 32ਵੀਂ ਬਰਸੀ ਮੌਕੇ ਮਹੱਲਾ ਸਜਾਇਆ

Ad Position 21
No active advertisement
ਅਜੀਤ ਡੈਸਕ 22-06-2026

ਬਾਬਾ ਬਕਾਲਾ ਸਾਹਿਬ, 21 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਮਿਸਲ ਸ਼ਹੀਦਾਂ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਸੱਚਖੰਡ ਵਾਸੀ 12ਵੇਂ ਮੁਖੀ ਸਿੰਘ ਸਾਹਿਬ ਜਥੇ. ਬਾਬਾ ਬਿਸ਼ਨ ਸਿੰਘ ਦੀ 32ਵੀਂ ਸਾਲਾਨਾ ਬਰਸੀ ਮੌਕੇ ਮਿਸਲ ਸ਼ਹੀਦਾਂ ਤਰਨਾ ਦਲ ਦੇ ਮੌਜੂਦਾ 16ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਜੋਗਾ ਸਿੰਘ ਅਤੇ ਸੰਤ ਬਾਬਾ ਗੁਰਦੇਵ ਸਿੰਘ ਸ਼ਹੀਦੀ ਬਾਗ ਸ੍ਰੀ ਆਨੰਦਪੁਰ ਸਾਹਿਬ ਦੀ ਅਗਵਾਈ ਹੇਠ ਸਾਧ ਸੰਗਤ ਦੇ ਸਹਿਯੋਗ ਨਾਲ ਮਹੱਲਾ ਸਜਾਇਆ ਗਿਆ, ਜੋ ਕਿ ਮਿਸਲ ਸ਼ਹੀਦਾਂ ਤਰਨਾ ਦਲ ਦੇ ਹੈੱਡਕੁਆਟਰ ਗੁਰਦੁਆਰਾ ਸਾਹਿਬ ਛੇਵੀਂ ਪਾਤਿਸ਼ਾਹੀ ਬਾਬਾ ਬਕਾਲਾ ਸਾਹਿਬ ਤੋਂ ਪੰਜ ਪਿਆਰੇ ਨਿਸ਼ਾਨਚੀ ਸਿੰਘ ਸਾਹਿਬਾਨ ਦੀ ਅਗਵਾਈ ਹੇਠ ਆਰੰਭ ਹੋਇਆ ਅਤੇ ਇਤਿਹਾਸਕ ਗੁ: ਨੌਵੀਂ ਪਾਤਿਸ਼ਾਹੀ ਬਾਬਾ ਬਕਾਲਾ ਸਾਹਿਬ, ਕਥਾ ਘਰ ਸਰੋਵਰ ਬਾਬਾ ਗੁਰਮੁਖ ਸਿੰਘ, ਗੁਰਦੁਆਰਾ ਛਾਉਣੀ ਸਾਹਿਬ, ਬਾਬਾ ਪਾਲਾ ਸਿੰਘ ਗਊਆਂ ਵਾਲਿਆਂ ਦੇ ਅਸਥਾਨ ਤੋਂ ਹੁੰਦਾ ਹੋਇਆ ਖੇਡ ਮੈਦਾਨ ਵਿਖੇ ਪੁੱਜਾ, ਜਿੱਥੇ ਕਿ ਨਿਹੰਗ ਸਿੰਘ ਜਥੇਬੰਦੀਆਂ ਵਲੋਂ ਘੌੜ ਸਵਾਰੀ , ਨੇਜੇਬਾਜੀ ਅਤੇ ਗਤਕੇਬਾਜੀ ਦੇ ਜੌਹਰ ਦਿਖਾਏ ਗਏ । ਇਸ ਮੌਕੇ ਕਬੱਡੀ ਦੀਆਂ ਟੀਮਾਂ ਵਿਚਾਲੇ ਦਿਲਚਸਪ ਮੈਚ ਵੀ ਕਰਵਾਏ ਗਏ। ਸਿੰਘ ਸਾਹਿਬ ਜਥੇਦਾਰ ਬਾਬਾ ਜੋਗਾ ਸਿੰਘ, ਬਾਬਾ ਅਵਤਾਰ ਸਿੰਘ ਦਲ ਬਿਧੀ ਚੰਦ ਸੁਰ ਸਿੰਘ ਵਾਲੇ ਅਤੇ ਸੰਤ ਬਾਬਾ ਗੁਰਦੇਵ ਸਿੰਘ ਸ਼ਹੀਦੀ ਬਾਗ ਸ੍ਰੀ ਆਨੰਦਪੁਰ ਸਾਹਿਬ ਵਾਲਿਆਂ ਨੇ ਜੇਤੂ ਟੀਮਾਂ ਨੂੰ ਨਕਦ ਇਨਾਮ ਵੰਡੇ ਅਤੇ ਸਮੂਹ ਆਈਆਂ ਜਥੇਬੰਦੀਆਂ ਦੇ ਸਿੰਘਾਂ ਨੂੰ ਸਿਰੋਪਾ� ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਬਾਬਾ ਜਗੀਰ ਸਿੰਘ ਭੰਬੋਈ, ਬਾਬਾ ਅਮਰ ਸਿੰਘ ਜੱਬੋਵਾਲ, ਬਾਬਾ ਭੱਰਥ ਸਿੰਘ ਗਊਆਂ ਵਾਲੇ, ਬਾਬਾ ਸੁੱਖਾ ਸਿੰਘ ਬਾਬਾ ਬਕਾਲਾ ਸਾਹਿਬ, ਬਾਬਾ ਵੱਸਣ ਸਿੰਘ ਮੜ੍ਹੀਆਂ ਵਾਲੇ, ਮਹੰਤ ਜੈਮਲ ਸਿੰਘ ਗੋਇੰਦਵਾਲ ਸਾਹਿਬ, ਚੇਅਰਮੈਨ ਬਾਬਾ ਇੰਦਰਜੀਤ ਸਿੰਘ ਖੱਖ (ਗੋਇੰਦਵਾਲ ਸਾਹਿਬ), ਬਾਬਾ ਦਰਸ਼ਨ ਸਿੰਘ ਟਾਹਲਾ ਸਾਹਿਬ, ਬਾਬਾ ਰਘਬੀਰ ਸਿੰਘ ਖਿਆਲੇ ਵਾਲੇ, ਬਾਬਾ ਘੋਲਾ ਸਿੰਘ ਸਰਹਾਲੀ ਵਾਲੇ, ਭਾਈ ਹਰਪ੍ਰੀਤ ਸਿੰਘ ਖਾਲਸਾ ਮੁਖੀ ਸਿੱਖ ਜੀਵਨ ਜਾਚ ਸੰਸਥਾ, ਭਾਈ ਸਾਹਿਬਦੀਪ ਸਿੰਘ, ਭਾਈ ਮਨਜੀਤ ਸਿੰਘ ਕਥਾ ਵਾਚਕ, ਬਾਬਾ ਗੁਰਵਿੰਦਰ ਸਿੰਘ ਨੰਗਲੀ, ਸੁਖਵਿੰਦਰ ਸਿੰਘ, ਜਸਵਿੰਦਰ ਸਿੰਘ, ਇੰਦਰਜੀਤ ਸਿੰਘ (ਨੀਡਜ਼ ਹੋਲਸੇਲ ਸਟੋਰ), ਜਰਨੈਲ ਸਿੰਘ ਚੀਮਾਬਾਠ, ਅੰਮ੍ਰਿਤਪਾਲ ਸਿੰਘ ਚੀਮਾਬਾਠ, ਰਾਜਵੀਰ ਸਿੰਘ ਚੀਮਾਂਬਾਠ, ਜਥੇਦਾਰ ਆਤਮਾ ਸਿੰਘ ਨੰਗਲੀ (ਪਰਿਵਾਰ ਬਾਬਾ ਨੰਦ ਸਿੰਘ), ਬਾਬਾ ਬਲਕਾਰ ਸਿੰਘ ਸੁਧਾਰ ਨੰਬਰਦਾਰ, ਬਾਬਾ ਬਲਰਾਜ ਸਿੰਘ (ਗੁ: ਗੋਬਿੰਦਗੜ੍ਹ ਸਾਹਿਬ, ਹਰਪਾਲ ਸਿੰਘ ਰਤਨਗੜ੍ਹ, ਚਰਨ ਸਿੰਘ ਚੰਨਾ ਪਹਿਲਵਾਨ ਵਡਾਲਾ, ਸਰਪੰਚ ਦਲਜੀਤ ਸਿੰਘ ਭੱਪੀ ਵਡਾਲਾ, ਇਕਬਾਲ ਸਿੰਘ ਬੱਲ ਸੱਤੋਵਾਲ (ਮੈਂਬਰ ਬਲਾਕ ਸੰਮਤੀ), ਰਵਿੰਦਰ ਸਿੰਘ ਰਵੀ ਚੀਮਾਬਾਠ (ਸਾਰੇ ਸਾਬਕਾ ਸਰਪੰਚ), ਪ੍ਰਿੰ: ਦਿਲਬਾਗ ਸਿੰਘ ਮਾਨ, ਪ੍ਰਿੰਸੀਪਲ ਕੁਲਬੀਰ ਸਿੰਘ ਮਾਨ, ਪ੍ਰਿੰ: ਦਿਲਬਾਗ ਸਿੰਘ ਭੁੱਲਰ, ਬਾਬਾ ਨਰਿੰਦਰ ਸਿੰਘ -ਬਾਬਾ ਰਣਜੋਧ ਸਿੰਘ ਨਰਿੰਜਣਪੁਰ, ਮਨਪ੍ਰੀਤ ਸਿੰਘ ਭੁੱਲਰ, ਡਾ: ਪਰਮਜੀਤ ਸਿੰਘ ਵਡਾਲਾ, ਬਾਬਾ ਬਚਿੱਤਰ ਸਿੰਘ ਨਰਿੰਜਣਪੁਰ ਅਤੇ ਹੋਰ ਸ਼ਖਸੀਅਤਾਂ ਨੇ ਹਾਜ਼ਰੀ ਭਰੀ ।

 

Ad Position 22
No active advertisement
ਪਿਛਲੀ ਖ਼ਬਰ ਜਥੇਦਾਰ ਬਾਬਾ ਬਿਸ਼ਨ ਸਿੰਘ ਦੀ 32ਵੀਂ ਬਰਸੀ ਮੌਕੇ ਮਹੱਲਾ ਸਜਾਇਆ ਅਗਲੀ ਖ਼ਬਰ ਬਲਜੀਤ ਸਿੰਘ ਭੁੱਟਾ ਨੇ ਭਾਰਤ ਮਾਲਾ ਪ੍ਰੋਜੈਕਟ ਅਧੀਨ ਬਣ ਰਹੇ ਰੋਡ ’ਤੇ ਸ਼ੇਰਸ਼ਾਹ ਸੂਰੀ ਮਾਰਗ ਨੂੰ ਅਣਡਿੱਠ ਕਰਨ ਦੇ ਲਗਾਏ ਦ...
Ad Position 24