ਜੇਠੂਵਾਲ, 22 ਜੂਨ (ਮਿੱਤਰਪਾਲ ਸਿੰਘ ਰੰਧਾਵਾ)- ਪੰਜਾਬ ਸਰਕਾਰ ਤੇ ਪੁਲਿਸ ਵਲੋਂ ਸੂਬੇ ‘ਚ ਸ਼ੁਰੂ ਕੀਤੀ ਗਈ ਯੁੱਧ ਨਸ਼ਿਆਂ ਵਿਰੁੱਧ ਤੇ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਵਾਸਤੇ ਮੁਹਿੰਮ ਨੂੰ ਅਮਲੀ ਜਾਮਾ ਪਹਿਨਾਉਣ ਲਈ ਪੁਲਿਸ ਵਲੋਂ ਨਸ਼ਿਆਂ ਦੇ ਸੌਦਾਗਰਾਂ ਵਿਰੁੱਧ ਸ਼ਿਕੰਜਾ ਕੱਸਿਆ ਗਿਆ ਹੈ, ਜਿਸ ਤਹਿਤ ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਐੱਸ. ਐੱਸ. ਪੀ. ਵਲੋਂ ਦਿੱਤੀਆਂ ਹਦਾਇਤਾਂ ‘ਤੇ ਨਸ਼ਿਆਂ ਨੂੰ ਖ਼ਤਮ ਕਰਨ ਤੇ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਲਈ ਪੁਲਿਸ ਵਲੋਂ ਪਿੰਡ ਪੱਧਰ ‘ਤੇ ਪੰਚਾਇਤ ਤੇ ਮੋਹਤਬਰਾਂ ਦੇ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤਾਂਕਿ ਲੋਕ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਪੁਲਿਸ ਨੂੰ ਵੱਧ ਤੋਂ ਵੱਧ ਸਹਿਯੋਗ ਦੇਣ ਤਾਂ ਕਿ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕੀਤਾ ਜਾ ਸਕਦਾ ਹੈ। ਉਕਤ ਪ੍ਰਗਟਾਵਾ ਪੁਲਿਸ ਚੌਂਕੀ ਬੱਲ ਕਲਾਂ ਦੇ ਨਵ ਨਿਯੁਕਤ ਏਐੱਸਆਈ ਗਗਨਦੀਪ ਸਿੰਘ ਵਲੋਂ ਅਹੁਦਾ ਸੰਭਾਲਣ ਉਪਰੰਤ ਪਿੰਡ ਮੈਹਣੀਆਂ ਕੁਹਾਰਾਂ ਦੇ ਸਰਪੰਚ ਗੁਰਨਵਾਜ ਦੇ ਗ੍ਰਹਿ ਵਿਖੇ ਨਸ਼ਿਆਂ ਦੀ ਰੋਕਥਾਮ ਸੰਬੰਧੀ ਸਰਪੰਚਾਂ ਪੰਚਾਂ ਤੇ ਮੋਹਤਬਰਾਂ ਨਾਲ ਹੋਈ ਮੀਟਿੰਗ ਦੌਰਾਨ ਕੀਤਾ । ਮੀਟਿੰਗ ਵਿਚ ਚੇਅਰਮੈਨ ਪ੍ਰਦੀਪ ਸਿੰਘ ਲਾਡਾ, ਮਾਸਟਰ ਗੁਰਮੀਤ ਸਿੰਘ, ਸਰਪੰਚ ਬਲਜਿੰਦਰ ਸਿੰਘ ਜਗਤਪੁਰ ਬਜਾਜ, ਸਰਪੰਚ ਕਿਰਪਾਲ ਸਿੰਘ ਮੱਲੂਵਾਲ, ਪੰਚ ਭੁਪਿੰਦਰ ਸਿੰਘ, ਹਰਵਿੰਦਰ ਸਿੰਘ ਹੀਰਾ, ਹੌਲਦਾਰ ਗੌਰਵ ਸ਼ਰਮਾ, ਲਵਪ੍ਰੀਤ ਸਿੰਘ, ਰਜਨੀ ਸ਼ਰਮਾ, ਪੰਚ ਬਲਕਾਰ ਸਿੰਘ, ਪੰਚ ਸਰਬਜੀਤ ਸਿੰਘ, ਰਮੇਸ਼ ਕੁਮਾਰ, ਸਾਬਕਾ ਸਰਪੰਚ ਕਰਮ ਸਿੰਘ, ਮਾਸਟਰ ਜਗਜੀਤ ਸਿੰਘ, ਜਰਨੈਲ ਸਿੰਘ, ਗੁਰਪਿੰਦਰ ਸਿੰਘ ਮੱਲੂਵਾਲ, ਹਰਪਾਲ ਸਿੰਘ ਸਮੇਤ ਹੋਰ ਪੰਚ ਤੇ ਮੋਹਤਬਰ ਸ਼ਾਮਿਲ ਸਨ।
ਏ. ਐੱਸ. ਆਈ. ਗਗਨਦੀਪ ਵਲੋਂ ਮੈਹਣੀਆਂ ਕੁਹਾਰਾਂ ’ਚ ਸਰਪੰਚਾਂ, ਪੰਚਾਂ ਤੇ ਮੁਹਤਬਰਾਂ ਨਾਲ ਮੀਟਿੰਗ
ਅਜੀਤ ਡੈਸਕ
23-06-2026