02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਖੇਡਾਂ ਪ੍ਰਤੀ ਉਤਸ਼ਾਹਿਤ ਕਰਨਾ ਸਮੇਂ ਦੀ ਵੱਡੀ ਲੋੜ-ਸਿੰਘ ਸਾਹਿਬ ਜਥੇਦਾਰ ਬਾਬਾ ਜੋਗਾ ਸਿੰਘ

Ad Position 21
No active advertisement
ਅਜੀਤ ਡੈਸਕ 23-06-2026

ਬਾਬਾ ਬਕਾਲਾ ਸਾਹਿਬ, 22 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-’ਨੌਜਵਾਨ ਪਨੀਰੀ ਨੂੰ ਨਸ਼ਿਆਂ ਤੋਂ ਦੂਰ ਕਰਕੇ ਖੇਡਾਂ ਪ੍ਰਤੀ ਉਤਸ਼ਾਹਿਤ ਕਰਨਾ, ਸਮੇਂ ਦੀ ਵੱਡੀ ਲੋੜ ਹੈ । ਪਿੰਡਾਂ ਵਿਚ ਪੰਚਾਇਤਾਂ ਨੂੰ ਅਜਿਹੇ ਖੇਡ ਮੁਕਾਬਲੇ ਕਰਵਾ ਕੇ ਨਵੀਂ ਪਨੀਰੀ ਨੂੰ ਉਤਸ਼ਾਹਿਤ ਕਰਨਾ ਚਾਹੀਦਾ ਹੈ ।‘ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮਿਸਲ ਸ਼ਹੀਦਾਂ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ 16ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਜੋਗਾ ਸਿੰਘ ਨੇ ਨਜ਼ਦੀਕੀ ਪਿੰਡ ਵਡਾਲਾ ਕਲਾਂ (ਬਾਬਾ ਬਕਾਲਾ ਸਾਹਿਬ) ਵਿਚ ਪ੍ਰਬੰਧਕ ਕਮੇਟੀ ਬਾਬਾ ਗੁੱਝਾ ਪੀਰ ਵਲੋਂ ਸਾਲਾਨਾ ਜੋੜ ਮੇਲੇ ਕਰਵਾਏ ਗਏ ਕਬੱਡੀ ਟੂਰਨਾਮੈਂਟ ਦੇ ਜੇਤੂ ਟੀਮਾਂ ਨੂੰ ਇਨਾਮਾਂ ਦੀ ਵੰਡ ਕਰਨ ਮੌਕੇ ਕੀਤਾ । ਇਸ ਮੌਕੇ ਕਬੱਡੀ ਦੇ ਦਿਲਚਸਪ ਮੁਕਾਬਲੇ ਕਰਵਾਏ ਗਏ, ਜਿਸ ਵਿਚ ਕਪੂਰਥਲਾ ਦੀ ਟੀਮ ਨੇ ਗੁਰਦਾਸਪੁਰ ਦੀ ਟੀਮ ਨੂੰ 35-31 ਅੰਕਾਂ ਦੇ ਫਰਕ ਨਾਲ ਹਰਾ ਕੇ ਕੱਪ ‘ਤੇ ਕਬਜ਼ਾ ਕੀਤਾ । ਇਸ ਮੌਕੇ ਸਿੰਘ ਸਾਹਿਬ ਜਥੇਦਾਰ ਬਾਬਾ ਮੱਖਣ ਸਿੰਘ ਦੇ ਭਤੀਜੇ ਚਰਨ ਸਿੰਘ ਪਹਿਲਵਾਨ, ਸਰਪੰਚ ਮਾ: ਬਲਜਿੰਦਰ ਸਿੰਘ ਵਡਾਲਾ, ਹੈਪੀ ਕਬੱਡੀ ਖਿਡਾਰੀ, ਹਰਜਿੰਦਰ ਸਿੰਘ ਜਿੰਦਾ, ਬਲਦੇਵ ਸਿੰਘ ਫੌਜੀ, ਧਨਵੰਤ ਸਿੰਘ, ਬਲਰਾਜ ਸਿੰਘ ਮੈਂਬਰ, ਗੁਰਮੇਜ ਸਿੰਘ ਮੈਂਬਰ, ਨਰਿੰਦਰ ਸਿੰਘ ਮੈਂਬਰ ਬਲਾਕ ਸੰਮਤੀ, ਕੁਲਵੰਤ ਸਿੰਘ ਮੱਦੜ, ਕਸ਼ਮੀਰ ਸਿੰਘ ਮੱਦੜ ਤੇ ਹੋਰ ਸਖਸ਼ੀਅਤਾਂ ਹਾਜ਼ਰ ਸਨ ।

Ad Position 22
No active advertisement
ਪਿਛਲੀ ਖ਼ਬਰ ਵਾਰਡ ਨੰਬਰ-1 ਦੇ ਵਸਨੀਕਾਂ ਵਲੋਂ ਦਵਿੰਦਰ ਸਿੰਘ ਡੈਮ ਤੇ ਐਡਵੋਕੇਟ ਸੁਨੀਲਪਾਲ ਸਿੰਘ ਦਾ ਸਨਮਾਨ ਅਗਲੀ ਖ਼ਬਰ 113 ਸਾਲ ਪੁਰਾਣੇ ਰੀਕ੍ਰਿਏਸ਼ਨ ਕਲੱਬ ਫ਼ਾਜ਼ਿਲਕਾ ਨੂੰ ਮਿਲੀ ਨਵੀਂ ਪਛਾਣ, ਅਤਿ-ਆਧੁਨਿਕ ਡਾਇਨਿੰਗ ਰੈਸਟੋਰੈਂਟ ਅਤੇ ਮੀਟਿੰਗ ਹਾ...
Ad Position 24
No active advertisement