19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2026

ਮਾਵਾਂ ਧੀਆਂ ਸਤਿਕਾਰ ਯੋਜਨਾ ਸ਼ੁਰੂ ਕਰਨ ਦੀਆਂ ਤਿਆਰੀਆਂ ਮੁਕੰਮਲ-ਈ. ਟੀ. ਓ.

Ad Position 21
No active advertisement
ਅਜੀਤ ਡੈਸਕ 25-06-2026
ਜੰਡਿਆਲਾ ਗੁਰੂ, 24 ਜੂਨ (ਪ੍ਰਮਿੰਦਰ ਸਿੰਘ ਜੋਸਨ, ਅੰਮ੍ਰਿਤਪਾਲ ਸਿੰਘ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮਹਿਲਾਵਾਂ ਦੀ ਭਲਾਈ ਅਤੇ ਸਸ਼ਕਤੀਕਰਨ ਲਈ ਵਚਨਬੱਧ ਹੈ ਤੇ ਇਸੇ ਕੜੀ ਤਹਿਤ ਸੂਬਾ ਸਰਕਾਰ ਵਲੋਂ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਸ਼ੁਰੂ ਕਰਨ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਇਸ ਯੋਜਨਾ ਅਧੀਨ ਪੰਜਾਬ ਦੀ 18 ਸਾਲ ਜਾਂ ਇਸ ਤੋਂ ਵੱਧ ਉਮਰ ਦੀ ਹਰ ਯੋਗ ਮਹਿਲਾ ਨੂੰ 1,000 ਰੁਪਏ ਪ੍ਰਤੀ ਮਹੀਨਾ ਅਤੇ ਅਨੁਸੂਚਿਤ ਜਾਤੀ ਨਾਲ ਸੰਬੰਧਿਤ 18 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਪ੍ਰਦਾਨ ਕੀਤੇ ਜਾਣਗੇ। ਇਹ ਜਾਣਕਾਰੀ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਅਤੇ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਬੀਤੀ ਸ਼ਾਮ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਅਧੀਨ ਪੈਂਦੇ ਪਿੰਡ ਭੰਗਵਾਂ, ਸੈਦੋਲੇਹਲ ਅਤੇ ਦਸਮੇਸ਼ ਨਗਰ ਵਿਖੇ ਆਯੋਜਿਤ ਲੋਕ ਮਿਲਣੀ ਪ੍ਰੋਗਰਾਮਾਂ ਦੌਰਾਨ ਲੋਕਾਂ ਦੇ ਭਰਵੇਂ ਇਕੱਠਾਂ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਲੋਕ ਮਿਲਣੀਆਂ ਦਾ ਉਦੇਸ਼ ਕਿਸੇ ਸਿਆਸੀ ਮਕਸਦ ਦੀ ਪੂਰਤੀ ਨਹੀਂ, ਸਗੋਂ ਆਮ ਲੋਕਾਂ ਨਾਲ ਸਿੱਧਾ ਸੰਵਾਦ ਸਥਾਪਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨਾ ਅਤੇ ਮੌਕੇ ‘ਤੇ ਹੱਲ ਕਰਨਾ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਲੋਕ ਭਲਾਈ ਦੀ ਬਜਾਏ ਆਪਣੇ ਸਵਾਰਥਾਂ ਨੂੰ ਤਰਜੀਹ ਦਿੱਤੀ, ਜਦਕਿ ਮੌਜੂਦਾ ਸਰਕਾਰ ਸਰਕਾਰੀ ਖ਼ਜ਼ਾਨੇ ਦੇ ਹਰ ਇਕ ਪੈਸੇ ਨੂੰ ਲੋਕਾਂ ਦੀ ਭਲਾਈ ਲਈ ਵਰਤ ਰਹੀ ਹੈ। ਸ. ਈ.ਟੀ.ਓ. ਨੇ ਕਿਹਾ ਕਿ ਪੰਜਾਬ ਦੇ 90 ਫੀਸਦੀ ਤੋਂ ਵੱਧ ਘਰਾਂ ਨੂੰ ਮੁਫਤ ਬਿਜਲੀ ਦਾ ਲਾਭ ਮਿਲ ਰਿਹਾ ਹੈ। ਇਸ ਤੋਂ ਇਲਾਵਾ ਕਿਸਾਨਾਂ ਨੂੰ ਦਿਨ ਵੇਲੇ ਨਿਰਵਿਘਨ ਬਿਜਲੀ ਸਪਲਾਈ ਮੁਹੱਈਆ ਕਰਵਾਈ ਜਾ ਰਹੀ ਹੈ, ਜੋ ਕਿ ਪੰਜਾਬ ਦੇ ਇਤਿਹਾਸ ਵਿਚ ਇੱਕ ਮਹੱਤਵਪੂਰਨ ਅਤੇ ਮਿਸਾਲੀ ਕਦਮ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਦੇਸ਼ ਦੀਆਂ ਕੀਮਤੀ ਸੰਪਤੀਆਂ ਨੂੰ ਨਿੱਜੀ ਹੱਥਾਂ ਵਿਚ ਸੌਂਪਿਆ ਜਾ ਰਿਹਾ ਹੈ, ਜਦਕਿ ਪੰਜਾਬ ਸਰਕਾਰ ਨੇ ਇਕ ਨਿੱਜੀ ਥਰਮਲ ਪਲਾਂਟ ਖਰੀਦ ਕੇ ਉਸ ਦਾ ਨਾਮ ਸ੍ਰੀ ਗੁਰੂ ਅਮਰ ਦਾਸ ਜੀ ਦੇ ਨਾਮ ‘ਤੇ ਰੱਖਦਿਆਂ ਇਤਿਹਾਸਕ ਫ਼ੈਸਲਾ ਲਿਆ ਹੈ, ਜੋ ਲੋਕ ਹਿੱਤਾਂ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵਲੋਂ ਫੀਸਾਂ ਵਿਚ ਕੀਤੇ ਜਾਂਦੇ ਮਨਮਾਨੇ ਵਾਧੇ ਨੂੰ ਰੋਕਣ ਲਈ ਇਤਿਹਾਸਕ ਕਦਮ ਚੁੱਕਿਆ ਹੈ।
Ad Position 22
No active advertisement
ਪਿਛਲੀ ਖ਼ਬਰ ਪੈਸਟੀਸਾਈਡ ਤੇ ਸਡ ਵੈੱਲਫੇਅਰ ਐਸੋਸੀਏਸ਼ਨ ਵੱਲ੍ਹਾ ਦੀ ਮੀਟਿੰਗ ਹੋਈ ਅਗਲੀ ਖ਼ਬਰ ਗੁਰਦਾਸਪੁਰ ਵਿਖੇ 28 ਜੂਨ ਨੂੰ ਹੋਵੇਗਾ ਇਕ ਸ਼ਾਮ ‘ਸ਼ਿਵ ਦੇ ਨਾਂਅ’ ਧਾਰਮਿਕ ਸਮਾਗਮ
Ad Position 24