09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-06-2026

ਭਾਕਿਯੂ ਏਕਤਾ ਉਗਰਾਹਾਂ ਨੇ ਥਾਣਾ ਘੇਰ ਕੇ ਧਰਨਾ ਲਗਾਇਆ

Ad Position 21
No active advertisement
ਅਜੀਤ ਡੈਸਕ 26-06-2026

ਚੋਗਾਵਾਂ, 25 ਜੂਨ (ਗੁਰਵਿੰਦਰ ਸਿੰਘ ਕਲਸੀ)-ਪੁਲਿਸ ਥਾਣਾ ਲੋਪੋਕੇ ਵਿਖੇ ਪਿਛਲੇ ਤਿੰਨ ਮਹੀਨਿਆਂ ਤੋਂ ਪਿੰਡ ਸੌੜੀਆਂ ਵਿਖੇ ਹੋਏ ਕਤਲ ਅਤੇ ਪਿੰਡ ਭੀਲੋਵਾਲ ਕੱਚਾ ਦੇ ਕਿਸਾਨ ਨਾਲ ਹੋਈ ਧੱਕੇਸ਼ਾਹੀ ਦੇ ਵਿਰੋਧ ਵਿਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ਬਾਬਾ ਰਾਜਨ ਸਿੰਘ ਮੋੜੇ ਕਲਾਂ ਅਤੇ ਬਲਾਕ ਹਰਸ਼ਾ ਛੀਨਾ ਦੇ ਪ੍ਰਧਾਨ ਪ੍ਰਗਟ ਸਿੰਘ ਧਰਮਕੋਟ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਕਿਸਾਨਾਂ ਨੇ ਥਾਣਾ ਲੋਪੋਕੇ ਘੇਰ ਕੇ ਜੰਮ੍ਹ ਕੇ ਨਾਅਰੇਬਾਜ਼ੀ ਕੀਤੀ। ਧਰਨੇ ਨੂੰ ਸੰਬੋਧਨ ਕਰਦਿਆਂ ਉਕਤ ਆਗੂਆਂ ਨੇ ਕਿਹਾ ਕਿ ਤਿੰਨ ਮਹੀਨੇ ਪਹਿਲਾਂ ਪਿੰਡ ਭੁੱਲਰ ਵਿਖੇ ਸੌੜੀਆਂ ਦੇ ਨੌਜਵਾਨ ਨੂੰ ਗੋਲੀਆਂ ਮਾਰ ਕੇ ਕਤਲ ਕਰ ਦੇਣ ਵਾਲੇ ਦੋਸ਼ੀਆਂ ਨੂੰ ਗ੍ਰਿਫਤਾਰ ਨਾ ਕਰਨ ਅਤੇ ਪਿੰਡ ਭੀਲੋਵਾਲ ਕੱਚਾ ਦੇ ਕੁਲਦੀਪ ਸਿੰਘ ਦਾ ਪਿੰਡ ਕੱਕੜ ਦੇ ਆੜਤੀਆਂ ਨਾਲ ਪੈਸਿਆਂ ਦਾ ਲੈਣ ਦੇਣ ਚੱਲਦਾ ਸੀ। ਜਿਸਦਾ ਰਾਜੀਨਾਮਾ ਵੀ ਹੋਇਆ ਸੀ। ਪਰ ਫਿਰ ਵੀ ਉਕਤ ਆੜਤੀਆਂ ਵਲੋਂ ਕਣਕ ਦੀ ਭਰੀ ਟਰੈਕਟਰ ਟਰਾਲੀ ਖੋਹ ਕੇ ਲੈ ਗਏ ਤੇ ਜੋਬਨ ਪ੍ਰੀਤ ਸਿੰਘ ਦੀ ਕੁੱਟਮਾਰ ਕਰਕੇ ਜ਼ਖਮੀ ਕਰ ਦਿੱਤਾ ਸੀ। ਇਸ ਸੰਬੰਧੀ ਪੁਲਿਸ ਥਾਣਾ ਲੋਪੋਕੇ ਵਿਖੇ ਐੱਮ. ਐੱਲ. ਆਰ. ਦੀ ਰਿਪੋਰਟ ਦੇਣ ਦੇ ਬਾਵਜੂਦ ਵੀ ਕੋਈ ਕਾਰਵਾਈ ਨਹੀਂ ਕੀਤੀ। ਇਸੇ ਤਰ੍ਹਾਂ 250 ਨੰਬਰ ਐੱਫ. ਆਈ. ਆਰ. ਵਿਚ ਦੋਸ਼ੀ ਦੀ ਜਮਾਨਤ ਰੱਦ ਹੋਣ ‘ਤੇ ਗ੍ਰਿਫਤਾਰ ਨਾ ਕਰਨ ਦੇ ਰੋਸ ਵਿਚ ਧਰਨਾ ਲਗਾਇਆ ਗਿਆ ਤੇ ਉਕਤ ਪਰਿਵਾਰਾਂ ਨੂੰ ਇਨਸਾਫ਼ ਨਾ ਮਿਲਣ ਤੱਕ ਇਹ ਧਰਨਾ ਇਸੇ ਤਰ੍ਹਾਂ ਜਾਰੀ ਰਹੇਗਾ। ਇਸ ਮੌਕੇ ਬਲਦੇਵ ਸਿੰਘ ਫੌਜੀ, ਨਰਿੰਦਰ ਸਿੰਘ ਭਿੱਟੇਵੱਡ, ਜਸਬੀਰ ਸਿੰਘ ਕੋਹਾਲਾ, ਪਿਸ਼ੌਰਾ ਸਿੰਘ ਲੋਪੋਕੇ ਤੇ ਦਿਲਬਾਗ ਸਿੰਘ ਭੁੱਲਰ ਆਦਿ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਸਵਨਾ ਨੇ ਪਿੰਡ ਲਾਧੂਕਾ ਵਿਖੇ 14 ਲੱਖ ਦੀ ਲਾਗਤ ਨਾਲ ਬਣੇ ਕਮਿਊਨਿਟੀ ਹਾਲ ਦਾ ਕੀਤਾ ਉਦਘਾਟਨ ਅਗਲੀ ਖ਼ਬਰ ਅਕਾਲੀ ਦਲ (ਬ) ਵਲੋਂ ਸ਼ਹਿਰੀ ਹਲਕੇ ’ਚ ਬੀ.ਸੀ. ਵਿੰਗ ਦੇ 10 ਸਰਕਲ ਪ੍ਰਧਾਨ ਨਿਯੁਕਤ
Ad Position 24